HomePunjabਪੰਜਾਬ-ਚੰਡੀਗੜ੍ਹ ਲਈ ਨਵਾਂ ਮੌਸਮ ਅਲਰਟ, ਕਈ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਗੜੇਮਾਰੀ ਦੀ...

ਪੰਜਾਬ-ਚੰਡੀਗੜ੍ਹ ਲਈ ਨਵਾਂ ਮੌਸਮ ਅਲਰਟ, ਕਈ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਗੜੇਮਾਰੀ ਦੀ ਸੰਭਾਵਨਾ

ਪੰਜਾਬ: ਪੰਜਾਬ ਅਤੇ ਚੰਡੀਗੜ੍ਹ ਲਈ ਨਵਾਂ ਮੌਸਮ ਅਲਰਟ ਜਾਰੀ ਕੀਤਾ ਗਿਆ ਹੈ। ਭਾਰਤੀ ਮੌਸਮ ਵਿਭਾਗ ਦੇ ਅਨੁਸਾਰ ਅੱਜ ਪਠਾਨਕੋਟ, ਹੁਸ਼ਿਆਰਪੁਰ, ਰੋਪੜ, ਗੁਰਦਾਸਪੁਰ, ਅੰਮ੍ਰਿਤਸਰ, ਨਵਾਂਸ਼ਹਿਰ ਅਤੇ ਮੋਹਾਲੀ ਵਿੱਚ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਹੈ, ਜਦਕਿ ਚੰਡੀਗੜ੍ਹ ਵਿੱਚ ਮੌਸਮ ਮੁੱਖ ਤੌਰ ‘ਤੇ ਸਾਫ਼ ਰਹਿਣ ਦੀ ਉਮੀਦ ਹੈ।

ਮੋਹਾਲੀ, ਚੰਡੀਗੜ੍ਹ ਅਤੇ ਪੰਚਕੂਲਾ ਲਈ ਅਗਲੇ ਤਿੰਨ ਘੰਟਿਆਂ ਦੌਰਾਨ ਹਲਕੇ ਮੀਂਹ ਦੀ ਚੇਤਾਵਨੀ ਵੀ ਜਾਰੀ ਕੀਤੀ ਗਈ ਹੈ।

ਅਗਲੇ ਤਿੰਨ ਦਿਨ ਹੋ ਸਕਦੇ ਹਨ ਗੰਭੀਰ

ਮੌਸਮ ਵਿਭਾਗ ਮੁਤਾਬਕ 19 ਮਾਰਚ ਤੋਂ ਅਗਲੇ ਤਿੰਨ ਦਿਨਾਂ ਦੌਰਾਨ:

  • ਕਈ ਥਾਵਾਂ ‘ਤੇ ਤੇਜ਼ ਹਵਾਵਾਂ

  • ਗੜੇਮਾਰੀ ਦੀ ਸੰਭਾਵਨਾ

  • ਤਾਪਮਾਨ ਵਿੱਚ ਉਤਾਰ-ਚੜ੍ਹਾਅ

ਰਾਜ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਤਾਪਮਾਨ 25 ਤੋਂ 30 ਡਿਗਰੀ ਸੈਲਸੀਅਸ ਦੇ ਵਿਚਕਾਰ ਦਰਜ ਕੀਤਾ ਗਿਆ ਹੈ। ਸ੍ਰੀ ਅਨੰਦੁਪਰ ਸਾਹਿਬ ਵਿੱਚ ਸਭ ਤੋਂ ਵੱਧ ਤਾਪਮਾਨ 30.2 ਡਿਗਰੀ ਸੈਲਸੀਅਸ ਦਰਜ ਹੋਇਆ।

ਤਾਪਮਾਨ ਵਿੱਚ ਵੱਡਾ ਫੇਰਬਦਲ

ਮੌਸਮ ਵਿਭਾਗ ਦੇ ਨਿਰਦੇਸ਼ਕ ਸੁਰਿੰਦਰ ਪਾਲ ਅਨੁਸਾਰ:

  • ਅਗਲੇ ਦੋ ਦਿਨਾਂ ਵਿੱਚ ਤਾਪਮਾਨ 2 ਤੋਂ 3 ਡਿਗਰੀ ਤੱਕ ਵੱਧ ਸਕਦਾ ਹੈ।

  • ਇਸ ਤੋਂ ਬਾਅਦ ਅਗਲੇ ਤਿੰਨ ਦਿਨਾਂ ਵਿੱਚ 5 ਤੋਂ 7 ਡਿਗਰੀ ਤੱਕ ਘਟਣ ਦੀ ਸੰਭਾਵਨਾ ਹੈ।

ਜ਼ਿਕਰਯੋਗ ਹੈ ਕਿ ਦੋ ਦਿਨ ਪਹਿਲਾਂ ਪਏ ਮੀਂਹ ਅਤੇ ਪਹਾੜਾਂ ‘ਤੇ ਬਰਫਬਾਰੀ ਕਾਰਨ ਠੰਢ ਵਧ ਗਈ ਸੀ। ਸੋਮਵਾਰ ਨੂੰ ਮੌਸਮ ਸਾਫ਼ ਰਹਿਣ ਕਾਰਨ ਦਿਨ ਦਾ ਤਾਪਮਾਨ 4.7 ਡਿਗਰੀ ਵਧ ਗਿਆ, ਜੋ ਹੁਣ ਆਮ ਦੇ ਨੇੜੇ ਪਹੁੰਚ ਗਿਆ ਹੈ।

ਮੌਸਮ ਵਿਭਾਗ ਨੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਸਲਾਹ ਦਿੱਤੀ ਹੈ ਕਿ ਬਦਲਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਸਾਵਧਾਨੀਆਂ ਵਰਤੀਆਂ ਜਾਣ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments