Google search engine
HomePunjabਲੁਧਿਆਣਾ ਦੇ ਨਵ-ਨਿਯੁਕਤ ਨਗਰ ਨਿਗਮ ਕਮਿਸ਼ਨਰ ਨੀਰੂ ਕਤਿਆਲ ਨੇ ਅਹੁਦਾ ਸੰਭਾਲਿਆ

ਲੁਧਿਆਣਾ ਦੇ ਨਵ-ਨਿਯੁਕਤ ਨਗਰ ਨਿਗਮ ਕਮਿਸ਼ਨਰ ਨੀਰੂ ਕਤਿਆਲ ਨੇ ਅਹੁਦਾ ਸੰਭਾਲਿਆ

ਲੁਧਿਆਣਾ: ਨਵ-ਨਿਯੁਕਤ ਨਗਰ ਨਿਗਮ ਕਮਿਸ਼ਨਰ ਨੀਰੂ ਕਤਿਆਲ ਨੇ ਅੱਜ ਅਧਿਕਾਰਤ ਤੌਰ ‘ਤੇ ਆਪਣਾ ਅਹੁਦਾ ਸੰਭਾਲ ਲਿਆ। ਦਫ਼ਤਰ ਪਹੁੰਚਣ ‘ਤੇ ਉਨ੍ਹਾਂ ਸਪੱਸ਼ਟ ਕੀਤਾ ਕਿ ਉਨ੍ਹਾਂ ਦੀਆਂ ਤਰਜੀਹਾਂ ਸ਼ਹਿਰ ਦੇ ਵਿਕਾਸ ਅਤੇ ਜਨਤਕ ਸਮੱਸਿਆਵਾਂ ਦੇ ਤੁਰੰਤ ਹੱਲ ਉਤੇ ਕੇਂਦ੍ਰਿਤ ਰਹਿਣਗੀਆਂ। ਸੀਨੀਅਰ ਅਧਿਕਾਰੀਆਂ ਨੇ ਉਨ੍ਹਾਂ ਦਾ ਫੁੱਲਾਂ ਦੇ ਗੁਲਦਸਤੇ ਨਾਲ ਸਵਾਗਤ ਕੀਤਾ। ਅਹੁਦਾ ਸੰਭਾਲਣ ਤੋਂ ਬਾਅਦ, ਨਵੀਂ ਕਮਿਸ਼ਨਰ ਐਕਸ਼ਨ ਮੋਡ ਵਿੱਚ ਨਜ਼ਰ ਆਈ ਅਤੇ ਸ਼ਹਿਰ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ।

ਸ਼ਹਿਰ ਵਾਸੀਆਂ ਨੂੰ ਨੀਰੂ ਕਤਿਆਲ ਤੋਂ ਉਮੀਦ ਹੈ ਕਿ ਉਹ ਲੁਧਿਆਣਾ ਦੀ ਆਵਾਜਾਈ ਅਤੇ ਸਫਾਈ ਵਰਗੀਆਂ ਮੁੱਖ ਚੁਣੌਤੀਆਂ ਨੂੰ ਆਪਣੀ ਨਵੀਂ ਰਣਨੀਤੀ ਨਾਲ ਸਫ਼ਲਤਾਪੂਰਵਕ ਹੱਲ ਕਰਨਗੇ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments