Tuesday, September 8, 2026
Home Entertainment ਪਰਮੀਸ਼ ਵਰਮਾ ਗੋਲੀਬਾਰੀ ਮਾਮਲੇ ’ਚ 4 ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ

ਪਰਮੀਸ਼ ਵਰਮਾ ਗੋਲੀਬਾਰੀ ਮਾਮਲੇ ’ਚ 4 ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ

0
1

ਚੰਡੀਗੜ੍ਹ: ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ’ਤੇ ਗੋਲੀਬਾਰੀ ਨਾਲ ਸਬੰਧਤ ਮਾਮਲੇ ਵਿੱਚ ਅਦਾਲਤ ਨੇ ਸਖ਼ਤ ਰੁਖ਼ ਅਪਣਾਇਆ ਹੈ। ਮਾਮਲੇ ਦੀ ਸੁਣਵਾਈ ਦੌਰਾਨ ਗਵਾਹੀਆਂ ਪੂਰੀਆਂ ਨਾ ਕਰਵਾਉਣ ਦੇ ਚੱਲਦਿਆਂ ਅਦਾਲਤ ਨੇ ਚਾਰ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ।

ਤਿੰਨ ASI ਅਤੇ ਇੱਕ SI ਵਿਰੁੱਧ ਕਾਰਵਾਈ

ਅਦਾਲਤ ਦੇ ਹੁਕਮਾਂ ਅਨੁਸਾਰ ਵਾਰੰਟ ਜਾਰੀ ਕੀਤੇ ਗਏ ਪੁਲਿਸ ਮੁਲਾਜ਼ਮਾਂ ਵਿੱਚ ਤਿੰਨ ASI ਅਤੇ ਇੱਕ SI ਸ਼ਾਮਲ ਹਨ। ਇਸ ਦੇ ਨਾਲ ਹੀ ਅਦਾਲਤ ਨੇ ਮਾਮਲੇ ਦੀਆਂ ਬਾਕੀ ਗਵਾਹੀਆਂ ਜਲਦ ਪੂਰੀਆਂ ਕਰਵਾਉਣ ਲਈ DIG ਰੂਪਨਗਰ ਨੂੰ ਪੱਤਰ ਵੀ ਭੇਜਿਆ ਹੈ।

ਸਰਕਾਰੀ ਪੱਖ ਨੂੰ ਆਖ਼ਰੀ ਮੌਕਾ

ਮਾਮਲੇ ਵਿੱਚ ਸਰਕਾਰੀ ਪੱਖ ਵੱਲੋਂ ਸਬੂਤ ਪੂਰੇ ਕਰਨ ਲਈ ਪਹਿਲਾਂ ਵੀ ਕਈ ਮੌਕੇ ਲਏ ਜਾ ਚੁੱਕੇ ਹਨ, ਪਰ ਗਵਾਹੀਆਂ ਪੂਰੀਆਂ ਨਹੀਂ ਹੋ ਸਕੀਆਂ। ਸੁਣਵਾਈ ਦੌਰਾਨ ਹੋਰ ਸਮਾਂ ਮੰਗੇ ਜਾਣ ’ਤੇ ਅਦਾਲਤ ਨੇ ਗਵਾਹੀਆਂ ਮੁਕੰਮਲ ਕਰਵਾਉਣ ਲਈ ਆਖ਼ਰੀ ਮੌਕਾ ਦਿੱਤਾ ਹੈ।

ਅਦਾਲਤ ਨੇ ਸਪੱਸ਼ਟ ਕੀਤਾ ਕਿ ਮਾਮਲੇ ਦੀ ਕਾਰਵਾਈ ਵਿੱਚ ਹੁਣ ਹੋਰ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਮੁਕੱਦਮੇ ਨੂੰ ਜਲਦ ਨੇਪਰੇ ਚਾੜ੍ਹਨ ਲਈ ਕਾਨੂੰਨੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ।

17 ਸਤੰਬਰ ਨੂੰ ਅਗਲੀ ਸੁਣਵਾਈ

ਇਹ ਮਾਮਲਾ 18 ਜਨਵਰੀ 2024 ਨੂੰ ਦਰਜ ਕੀਤੇ ਗਏ ਕੇਸ ਨਾਲ ਸਬੰਧਤ ਹੈ। ਹੁਣ ਮਾਮਲੇ ਦੀ ਅਗਲੀ ਸੁਣਵਾਈ 17 ਸਤੰਬਰ ਨੂੰ ਹੋਵੇਗੀ।

 

LEAVE A REPLY

Please enter your comment!
Please enter your name here