Tuesday, August 18, 2026
Home Punjab ਪੰਜਾਬ ਅਤੇ ਚੰਡੀਗੜ੍ਹ ‘ਚ ਭਾਰੀ ਮੀਂਹ ਦਾ ਸੰਤਰੀ ਅਲਰਟ

ਪੰਜਾਬ ਅਤੇ ਚੰਡੀਗੜ੍ਹ ‘ਚ ਭਾਰੀ ਮੀਂਹ ਦਾ ਸੰਤਰੀ ਅਲਰਟ

0
18

ਚੰਡੀਗੜ੍ਹ: ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਪੂਰੀ ਤਰ੍ਹਾਂ ਸਰਗਰਮ ਹੋ ਗਿਆ ਹੈ। ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਨੇ 3 ਅਤੇ 4 ਜੁਲਾਈ ਲਈ ਮੀਂਹ, ਗਰਜ-ਤੂਫ਼ਾਨ, ਬਿਜਲੀ ਡਿੱਗਣ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਨੂੰ ਦੇਖਦੇ ਹੋਏ ਪੀਲਾ ਅਲਰਟ ਜਾਰੀ ਕੀਤਾ ਹੈ। ਇਸ ਤੋਂ ਇਲਾਵਾ 5 ਤੋਂ 8 ਜੁਲਾਈ ਤੱਕ ਪੰਜਾਬ ਅਤੇ ਚੰਡੀਗੜ੍ਹ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਲਈ ਸੰਤਰੀ ਚੇਤਾਵਨੀ ਜਾਰੀ ਕੀਤੀ ਗਈ ਹੈ।

ਮੌਸਮ ਵਿਭਾਗ ਅਨੁਸਾਰ ਇਸ ਦੌਰਾਨ ਕਈ ਥਾਵਾਂ ‘ਤੇ ਮੋਹਲੇਧਾਰ ਮੀਂਹ, ਗਰਜ-ਚਮਕ, ਬਿਜਲੀ ਡਿੱਗਣ ਅਤੇ ਤੇਜ਼ ਤੂਫ਼ਾਨ ਦੀ ਸੰਭਾਵਨਾ ਬਣੀ ਹੋਈ ਹੈ। ਲੋਕਾਂ ਨੂੰ ਖਰਾਬ ਮੌਸਮ ਦੌਰਾਨ ਖੁੱਲ੍ਹੀਆਂ ਥਾਵਾਂ, ਦਰੱਖਤਾਂ ਅਤੇ ਬਿਜਲੀ ਦੇ ਖੰਭਿਆਂ ਤੋਂ ਦੂਰ ਰਹਿਣ ਅਤੇ ਲੋੜ ਪੈਣ ‘ਤੇ ਹੀ ਯਾਤਰਾ ਕਰਨ ਦੀ ਸਲਾਹ ਦਿੱਤੀ ਗਈ ਹੈ।

ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਚੰਗੀ ਬਾਰਿਸ਼ ਦਰਜ ਕੀਤੀ ਗਈ, ਜਿਸ ਨਾਲ ਨਮੀ ਵਾਲੀ ਗਰਮੀ ਤੋਂ ਵੱਡੀ ਰਾਹਤ ਮਿਲੀ ਹੈ। ਮੌਸਮ ਵਿਗਿਆਨ ਕੇਂਦਰ ਦਾ ਕਹਿਣਾ ਹੈ ਕਿ ਅਗਲੇ ਪੰਜ ਦਿਨਾਂ ਤੱਕ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਦਾ ਸਿਲਸਿਲਾ ਜਾਰੀ ਰਹਿਣ ਦੀ ਸੰਭਾਵਨਾ ਹੈ। ਇਸ ਸਾਲ ਮਾਨਸੂਨ 1 ਜੁਲਾਈ ਨੂੰ ਪੰਜਾਬ ਅਤੇ ਚੰਡੀਗੜ੍ਹ ਵਿੱਚ ਦਾਖਲ ਹੋਇਆ, ਜੋ ਪਿਛਲੇ ਸਾਲ ਦੇ ਮੁਕਾਬਲੇ ਪੰਜਾਬ ਵਿੱਚ ਨੌਂ ਦਿਨ ਅਤੇ ਚੰਡੀਗੜ੍ਹ ਵਿੱਚ ਸੱਤ ਦਿਨ ਦੇਰੀ ਨਾਲ ਪਹੁੰਚਿਆ।

ਮਾਨਸੂਨ ਦੀ ਆਮਦ ਨਾਲ ਸੂਬੇ ਦੇ ਤਾਪਮਾਨ ਵਿੱਚ ਵੀ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਦਾ ਔਸਤ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਕਰੀਬ 2.5 ਡਿਗਰੀ ਸੈਲਸੀਅਸ ਘੱਟ ਰਿਹਾ। ਰੋਪੜ ਵਿੱਚ ਸਭ ਤੋਂ ਵੱਧ 35.2 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ, ਜਦਕਿ ਬਠਿੰਡਾ ਵਿੱਚ ਘੱਟੋ-ਘੱਟ ਤਾਪਮਾਨ 20.8 ਡਿਗਰੀ ਸੈਲਸੀਅਸ ਰਿਹਾ, ਜੋ ਸੂਬੇ ਵਿੱਚ ਸਭ ਤੋਂ ਘੱਟ ਸੀ। ਰਾਤ ਦੇ ਤਾਪਮਾਨ ਵਿੱਚ ਵੀ ਲਗਭਗ 3.4 ਡਿਗਰੀ ਸੈਲਸੀਅਸ ਦੀ ਕਮੀ ਆਈ ਹੈ, ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਕਾਫ਼ੀ ਰਾਹਤ ਮਿਲੀ ਹੈ।

 

LEAVE A REPLY

Please enter your comment!
Please enter your name here