Home Punjab ਪੰਜਾਬ ਵਿੱਚ ਗਰਜ-ਬਿਜਲੀ ਲਈ ਸੰਤਰੀ ਅਲਰਟ, 60 ਕਿਮੀ ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂ

ਪੰਜਾਬ ਵਿੱਚ ਗਰਜ-ਬਿਜਲੀ ਲਈ ਸੰਤਰੀ ਅਲਰਟ, 60 ਕਿਮੀ ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂ

0
29

ਚੰਡੀਗੜ੍ਹ: ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਵੱਲੋਂ ਲਗਾਤਾਰ ਦੋ ਦਿਨਾਂ ਲਈ ਗਰਜ ਅਤੇ ਬਿਜਲੀ ਡਿੱਗਣ ਨੂੰ ਲੈ ਕੇ ਸੰਤਰੀ ਚੇਤਾਵਨੀ ਜਾਰੀ ਕੀਤੀ ਗਈ ਹੈ। ਇਸ ਦੌਰਾਨ 50 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

ਸੋਮਵਾਰ ਨੂੰ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਆਇਆ, ਪਰ ਔਸਤ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਤਿੰਨ ਡਿਗਰੀ ਵੱਧ ਦਰਜ ਕੀਤਾ ਗਿਆ। ਬਠਿੰਡਾ ਵਿੱਚ ਸਭ ਤੋਂ ਵੱਧ 43 ਡਿਗਰੀ ਸੈਲਸੀਅਸ ਤਾਪਮਾਨ ਰਿਕਾਰਡ ਕੀਤਾ ਗਿਆ।

ਮੌਸਮ ਵਿਭਾਗ ਦੇ ਅਨੁਸਾਰ ਕਰੀਬ 20 ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਅਤੇ 23 ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ (ਸ਼ਹੀਦ ਭਗਤ ਸਿੰਘ ਨਗਰ), ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਤਿਹਗੜ੍ਹ ਸਾਹਿਬ, ਰੂਪਨਗਰ (ਰੋਪੜ), ਐਸਏਐਸ ਨਗਰ (ਮੁਹਾਲੀ), ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ ਅਤੇ ਪਟਿਆਲਾ ਵਿੱਚ ਗਰਜ-ਚਮਕ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।

ਮੌਸਮ ਵਿਗਿਆਨੀਆਂ ਮੁਤਾਬਕ ਪੱਛਮ ਵੱਲੋਂ ਆ ਰਹੀ ਠੰਡੀ ਹਵਾਵਾਂ ਦੀ ਲਹਿਰ ਉੱਪਰੀ ਵਾਤਾਵਰਣ ਵਿੱਚ ਸਰਗਰਮ ਹੈ, ਜੋ ਉੱਤਰੀ ਭਾਰਤ ਖਾਸ ਕਰਕੇ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਵਿੱਚ ਮੌਸਮੀ ਬਦਲਾਅ ਦਾ ਕਾਰਨ ਬਣ ਰਹੀ ਹੈ। ਇਸ ਕਾਰਨ ਗਰਜ, ਬਿਜਲੀ ਅਤੇ ਬਾਰਿਸ਼ ਦੀ ਸੰਭਾਵਨਾ ਵੱਧ ਗਈ ਹੈ।

LEAVE A REPLY

Please enter your comment!
Please enter your name here