Wednesday, July 22, 2026
Home Punjab ਪੰਜਾਬ ਵਿੱਚ ਭਾਰੀ ਮੀਂਹ ਦਾ ਸੰਤਰੀ ਅਲਰਟ ਜਾਰੀ

ਪੰਜਾਬ ਵਿੱਚ ਭਾਰੀ ਮੀਂਹ ਦਾ ਸੰਤਰੀ ਅਲਰਟ ਜਾਰੀ

0
43

ਮੋਹਾਲੀ: ਪੰਜਾਬ ਵਿੱਚ ਮਾਨਸੂਨ ਇੱਕ ਵਾਰ ਫਿਰ ਸਰਗਰਮ ਹੋ ਗਿਆ ਹੈ। ਪਠਾਨਕੋਟ ਸਮੇਤ ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਇਲਾਕਿਆਂ ਵਿੱਚ ਰਾਤ ਭਰ ਹੋਈ ਵਰਖਾ ਕਾਰਨ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.6 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਮੌਜੂਦਾ ਤਾਪਮਾਨ ਆਮ ਨਾਲੋਂ 2.6 ਡਿਗਰੀ ਘੱਟ ਹੈ। ਪਠਾਨਕੋਟ ਵਿੱਚ ਰਾਤ ਭਰ ਤੇਜ਼ ਮੀਂਹ ਪਿਆ, ਜਦਕਿ ਚੰਡੀਗੜ੍ਹ ਵਿੱਚ ਸਵੇਰੇ ਕਰੀਬ 6 ਵਜੇ ਤੋਂ ਵਰਖਾ ਸ਼ੁਰੂ ਹੋ ਗਈ।

ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਨੇ ਅੱਜ (22 ਜੁਲਾਈ) ਲਈ ਪੰਜਾਬ ਵਿੱਚ ਭਾਰੀ ਮੀਂਹ ਨੂੰ ਲੈ ਕੇ ਸੰਤਰੀ ਅਲਰਟ (Orange Alert) ਜਾਰੀ ਕੀਤਾ ਹੈ। ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 35.6 ਡਿਗਰੀ ਸੈਲਸੀਅਸ ਤੋਂ ਹੇਠਾਂ ਦਰਜ ਕੀਤਾ ਗਿਆ, ਜਦਕਿ ਬਠਿੰਡਾ ਸਭ ਤੋਂ ਗਰਮ ਜ਼ਿਲ੍ਹਾ ਰਿਹਾ।

ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਦੇ 20 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਵਿੱਚੋਂ 11 ਜ਼ਿਲ੍ਹਿਆਂ ਲਈ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ), ਰੂਪਨਗਰ ਅਤੇ ਮੋਹਾਲੀ ਵਿੱਚ ਇੱਕ-ਦੋ ਥਾਵਾਂ ‘ਤੇ ਭਾਰੀ ਤੋਂ ਬਹੁਤ ਭਾਰੀ ਮੀਂਹ, ਗਰਜ-ਚਮਕ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਵੀ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।

ਮੌਸਮ ਵਿਭਾਗ ਨੇ ਲੋਕਾਂ ਨੂੰ ਖਰਾਬ ਮੌਸਮ ਦੌਰਾਨ ਬੇਲੋੜੀ ਯਾਤਰਾ ਤੋਂ ਬਚਣ, ਜਲਭਰਾਅ ਵਾਲੇ ਇਲਾਕਿਆਂ ਵਿੱਚ ਸਾਵਧਾਨੀ ਵਰਤਣ ਅਤੇ ਬਿਜਲੀ ਚਮਕਣ ਸਮੇਂ ਖੁੱਲ੍ਹੇ ਸਥਾਨਾਂ ਵਿੱਚ ਨਾ ਜਾਣ ਦੀ ਅਪੀਲ ਕੀਤੀ ਹੈ।

LEAVE A REPLY

Please enter your comment!
Please enter your name here