Google search engine
HomePunjabMansaਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖ਼ਤਰਨਾਕ ਪ੍ਰਦਰਸ਼ਨ...

ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖ਼ਤਰਨਾਕ ਪ੍ਰਦਰਸ਼ਨ ਤੇ ਸਟੰਟ ਕਰਨ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ

ਮਾਨਸਾ: ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਨਵਜੋਤ ਕੌਰ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਟਰੈਕਟਰਾਂ ਅਤੇ ਸਬੰਧਤ ਸੰਦਾਂ ਆਦਿ ਦੇ ਖ਼ਤਰਨਾਕ ਪ੍ਰਦਰਸ਼ਨ/ਸਟੰਟ ਨੂੰ ਆਯੋਜਿਤ ਕਰਨ ’ਤੇ ਪੂਰਨ ਤੌਰ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
ਹੁਕਮ ਵਿਚ ਕਿਹਾ ਗਿਆ ਹੈ ਕਿ ਉਪ ਸਕੱਤਰ, ਪੰਜਾਬ ਸਰਕਾਰ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ (ਗ੍ਰਹਿ 5 ਸ਼ਾਖਾ) ਦੇ ਪੱਤਰ ਰਾਹੀਂ ਲਿਖਿਆ ਗਿਆ ਹੈ ਕਿ ਰਾਜ ਵਿਚ ਬੀਤੇ ਦਿਨੀਂ ਕੁੱਝ ਘਟਨਾਵਾਂ ਵਾਪਰੀਆਂ ਹਨ, ਜਿੰਨ੍ਹਾਂ ਵਿਚ ਟਰੈਕਟਰ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਦੌਰਾਨ ਨੌਜਵਾਨਾਂ ਨੂੰ ਗੰਭੀਰ ਸੱਟਾਂ ਆਈਆਂ ਹਨ ਅਤੇ ਇਕ ਨੌਜਵਾਨ ਦੀ ਮੌਤ ਵੀ ਹੋ ਗਈ ਹੈ, ਇਸ ਲਈ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ’ਤੇ ਪਾਬੰਦੀ ਲਗਾਈ ਜਾਂਦੀ ਹੈ।

ਇਹ ਹੁਕਮ 31 ਮਈ 2026 ਤੱਕ ਲਾਗੂ ਰਹੇਗਾ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments

ENGLISH HINDI