Friday, October 2, 2026
Home Punjab Ludhiana ਪਨਗਰੇਨ ਦੇ ਚੇਅਰਮੈਨ ਡਾ. ਗਿੱਲ ਨੇ ਸੁਧਾਰ ਮੰਡੀ ’ਚ ਝੋਨੇ ਦੀ...

ਪਨਗਰੇਨ ਦੇ ਚੇਅਰਮੈਨ ਡਾ. ਗਿੱਲ ਨੇ ਸੁਧਾਰ ਮੰਡੀ ’ਚ ਝੋਨੇ ਦੀ ਸਰਕਾਰੀ ਖਰੀਦ ਦੀ ਕਰਵਾਈ ਸ਼ੁਰੂਆਤ

0
3

ਲੁਧਿਆਣਾ, 01 ਅਕਤੂਬਰ

ਕਿਹਾ! ਮੰਡੀਆਂ ’ਚ ਖਰੀਦ ਪ੍ਰਕਿਰਿਆ ਲਈ ਪੁੱਖਤਾ ਪ੍ਰਬੰਧ

ਪਰਾਲੀ ਨੂੰ ਅੱਗ ਲਾਉਣ ਤੋਂ ਗੁਰੇਜ ਕਰਨ ਦੀ ਵੀ ਕੀਤੀ ਅਪੀਲ

ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖਰੀਦ ਸੀਜਨ ਦੌਰਾਨ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਸਾਰੀਆਂ ਮੰਡੀਆਂ ਵਿੱਚ ਖਰੀਦ ਪ੍ਰਕਿਰਿਆ ਲਈ ਸਾਰੇ ਪੁੱਖਤਾ ਪ੍ਰਬੰਧ ਕੀਤੇ ਗਏ ਹਨ। ਕਿਸਾਨ ਆਪਣੀ ਫਸਲ ਘੱਟ ਤੋਂ ਘੱਟ ਸਮੇਂ ਵਿੱਚ ਵੇਚ ਕੇ ਆਪਣੇ ਘਰ ਪਰਤਣਗੇ ਅਤੇ ਫਸਲ ਦੀ ਅਦਾਇਗੀ ਵੀ ਤਹਿ ਸਮਾਂ ਸੀਮਾਂ ਅੰਦਰ ਕੀਤੀ ਜਾਵੇਗੀ।

ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਪਨਗਰੇਨ ਦੇ ਚੇਅਰਮੈਨ ਡਾ. ਤੇਜਪਾਲ ਸਿੰਘ ਗਿੱਲ ਵੱਲੋਂ ਦਾਣਾ ਮੰਡੀ ਸੁਧਾਰ ਵਿਖੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਉਣ ਮੌਕੇ ਕੀਤਾ। ਇਸ ਮੌਕੇ ਉਹਨਾਂ ਨਾਲ ਪਨਗਰੇਨ ਦੇ ਇੰਸਪੈਕਟਰ ਰਾਜੇਸ਼ ਕੁਮਾਰ ਵੀ ਮੌਜੂਦ ਸਨ।

ਝੋਨੇ ਦੀ ਖਰੀਦ ਦੇ ਪਹਿਲੇ ਦਿਨ ਚੇਅਰਮੈਨ ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾਂ ਅੰਨਦਾਤਾ ਦੇ ਨਾਲ ਖੜੀ ਹੈ ਅਤੇ ਉਨ੍ਹਾਂ ਦੀ ਉਪਜ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ।

ਉਨ੍ਹਾਂ ਕਿਸਾਨ ਵੀਰਾਂ ਨੂੰ ਅਪੀਲ ਵੀ ਕੀਤੀ ਜਦੋਂ ਫਸਲ ਪੂਰੀ ਤਰ੍ਹਾਂ ਪੱਕ ਜਾਵੇ ਤਾਂ ਹੀ ਵਾਢੀ ਕੀਤੀ ਜਾਵੇ, ਤਾਂ ਜੋ ਨਿਰਧਾਰਤ 17 ਪ੍ਰਤੀਸ਼ਤ ਨਮੀ ਦੀ ਸੀਮਾ ਤੋਂ ਵੱਧ ਨਾ ਹੋਵੇ। ਚੇਅਰਮੈਨ ਡਾ. ਤੇਜਪਾਲ ਸਿੰਘ ਗਿੱਲ ਨੇ ਭਰੋਸਾ ਦਿਵਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਅਤੇ ਸਥਾਨਕ ਪ੍ਰਸ਼ਾਸਨ ਪੂਰੀ ਤਰ੍ਹਾਂ ਵਚਨਬੱਧ ਹਨ ਕਿ ਖਰੀਦ ਸੀਜ਼ਨ ਸੁਚਾਰੂ ਅਤੇ ਕਿਸਾਨ-ਹਿਤੈਸ਼ੀ ਹੋਵੇ ਅਤੇ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।

ਦੱਸਿਆ ਕਿ ਲੁਧਿਆਣਾ ਵਿੱਚ ਤਕਰੀਬਨ 2.57 ਲੱਖ ਹੈਕਟੇਅਰ ਰਕਬੇ ਵਿੱਚ ਝੋਨੇ ਦੀ ਕਾਸ਼ਤ ਕੀਤੀ ਗਈ ਹੈ ਅਤੇ ਲਗਭਗ 17.25 ਲੱਖ ਮੀਟਰਕ ਟਨ ਝੋਨੇ ਦੀ ਆਮਦ ਹੋਣ ਦੀ ਉਮੀਦ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਖਰੀਦ ਸੀਜ਼ਨ ਦੌਰਾਨ ਜ਼ਿਲ੍ਹੇ ਵਿੱਚ 13.11 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਸੀ।

ਉਹਨਾਂ ਕਿਹਾ ਕਿ ਸਰਕਾਰੀ ਨਿਰਦੇਸ਼ਾਂ ਤਹਿਤ ਕਿਸਾਨਾਂ ਦੀ ਫਸਲ ਦੀ ਅਦਾਇਗੀ 24 ਤੋਂ 36 ਘੰਟਿਆਂ ਵਿੱਚ ਕਰਨੀ ਯਕੀਨੀ ਬਣਾਈ ਜਾਵੇਗੀ। ਉਹਨਾਂ ਅੱਗੇ ਕਿਹਾ ਕਿ ਕਿਸਾਨ ਸਿਰਫ਼ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ ਅਤੇ ਪਰਾਲੀ ਸਾੜਨ ਤੋਂ ਪਰਹੇਜ਼ ਕਰਦੇ ਹੋਏ ਜ਼ਿੰਮੇਵਾਰੀ ਨਾਲ ਫਸਲ ਦੀ ਰਹਿੰਦ-ਖੂੰਹਦ ਦਾ ਪ੍ਰਬੰਧਨ ਕਰਨ।

ਉਨਾਂ ਦੁਹਰਾਇਆ ਕਿ ਜ਼ਿਲੇ ਦੀਆਂ ਸਾਰੀਆਂ ਮੰਡੀਆਂ ਵਿੱਚ ਖਰੀਦ ਪ੍ਰਕਿਰਿਆ ਲਈ ਪੁਖਤਾ ਪ੍ਰਬੰਧ ਕਰ ਦਿੱਤੇ ਗਏ ਹਨ ਜਿੰਨਾਂ ਵਿੱਚ ਮੰਡੀਆਂ ਦੀ ਸਫ਼ਾਈ, ਲਾਈਟਾਂ, ਪੀਣ ਵਾਲਾ ਸਾਫ਼ ਪਾਣੀ, ਨਮੀ ਮੀਟਰ, ਤਰਪਾਲਾਂ ਆਦਿ ਸ਼ਾਮਲ ਹਨ।

LEAVE A REPLY

Please enter your comment!
Please enter your name here