ਨਵੀਂ ਦਿੱਲੀ: ਬਿਹਾਰ ਦੇ ਪੂਰਨੀਆ ਤੋਂ ਆਜ਼ਾਦ ਸੰਸਦ ਮੈਂਬਰ ਪੱਪੂ ਯਾਦਵ ‘ਤੇ ਐਤਵਾਰ ਨੂੰ ਦਿੱਲੀ ਸਥਿਤ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ‘ਤੇ ਪ੍ਰੈੱਸ ਕਾਨਫਰੰਸ ਦੌਰਾਨ ਜੁੱਤੀ ਸੁੱਟੀ ਗਈ। ਘਟਨਾ ਤੋਂ ਬਾਅਦ ਸਮਰਥਕਾਂ ਅਤੇ ਹਮਲਾਵਰ ਵਿਚਾਲੇ ਧੱਕਾ-ਮੁੱਕੀ ਹੋਈ। ਪੁਲੀਸ ਨੇ ਇੱਕ ਵਿਅਕਤੀ ਕੋਲੋਂ ਚਾਕੂ ਬਰਾਮਦ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੱਪੂ ਯਾਦਵ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਚਾਕੂ ਨਾਲ ਮਾਰਨ ਦੀ ਸਾਜ਼ਿਸ਼ ਸੀ। ਉਨ੍ਹਾਂ ਦੇ ਮੀਡੀਆ ਕੋਆਰਡੀਨੇਟਰ ਜ਼ੈਦ ਖਾਨ ਨੇ ਦੋਸ਼ ਲਾਇਆ ਕਿ ਹਮਲਾਵਰ ਨੂੰ ਰੋਕਣ ਦੌਰਾਨ ਉਨ੍ਹਾਂ ਨਾਲ ਕੁੱਟਮਾਰ ਹੋਈ ਅਤੇ ਦਿੱਲੀ ਪੁਲੀਸ ਨੇ ਸਮੇਂ ਸਿਰ ਦਖ਼ਲ ਨਹੀਂ ਦਿੱਤਾ। ਇਹ ਵਿਵਾਦ ਰਾਮ ਮੰਦਰ ਦੇ ਚੜ੍ਹਾਵੇ ਨੂੰ ਲੈ ਕੇ ਵਿਰੋਧੀ ਧਿਰ ਦੇ ਪ੍ਰਦਰਸ਼ਨ ਤੋਂ ਬਾਅਦ ਹੋਰ ਗਹਿਰਾ ਗਿਆ ਹੈ।






