Home Patiala Updates ਪਰਾਲੀ ਸਾੜਨ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਮਾਨਸਾ ਪ੍ਰਸ਼ਾਸਨ ਸਖ਼ਤ

ਪਰਾਲੀ ਸਾੜਨ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਮਾਨਸਾ ਪ੍ਰਸ਼ਾਸਨ ਸਖ਼ਤ

0
28

ਮਾਨਸਾ, 22 ਅਪ੍ਰੈਲ:

ਡੀ.ਸੀ. ਅਤੇ ਐਸ.ਐਸ.ਪੀ. ਵੱਲੋਂ ‘ਪਰਾਲੀ ਪ੍ਰੋਟੈਕਸ਼ਨ ਫੋਰਸ’ ਨੂੰ ਚੌਕਸ ਰਹਿਣ ਦੇ ਹੁਕਮ

ਕਣਕ ਦੀ ਰਹਿੰਦ-ਖੂਹੰਦ ਨੂੰ ਅੱਗ ਲਗਾਉਣ ਵਾਲਿਆਂ ‘ਤੇ ਰਹੇਗੀ ਤਿੱਖੀ ਨਜ਼ਰ: ਡਿਪਟੀ ਕਮਿਸ਼ਨਰ ਨਵਜੋਤ ਕੌਰ

ਐਸ.ਡੀ.ਐਮ. ਅਤੇ ਡੀ.ਐਸ.ਪੀ. ਪਿੰਡਾਂ ਵਿੱਚ ਜਾਗਰੂਕਤਾ ਗਤੀਵਿਧੀਆਂ ਨੂੰ ਤੇਜ਼ ਕਰਨ: ਭਾਗੀਰਥ ਸਿੰਘ ਮੀਨਾ

ਕਣਕ ਦੀ ਵਾਢੀ ਦੇ ਸੀਜ਼ਨ ਦੌਰਾਨ ਪਰਾਲੀ ਅਤੇ ਰਹਿੰਦ-ਖੂਹੰਦ ਨੂੰ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਮਾਨਸਾ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਹਰਕਤ ਵਿੱਚ ਆ ਗਿਆ ਹੈ। ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਨਵਜੋਤ ਕੌਰ ਅਤੇ ਐਸ.ਐਸ.ਪੀ. ਸ੍ਰੀ ਭਾਗੀਰਥ ਸਿੰਘ ਮੀਨਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਕਾਰਜਕਾਰੀ ਕਮੇਟੀ ਦੀ ਅਹਿਮ ਮੀਟਿੰਗ ਹੋਈ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀਮਤੀ ਨਵਜੋਤ ਕੌਰ ਨੇ ਸਪੱਸ਼ਟ ਕੀਤਾ ਕਿ ਵਾਤਾਵਰਣ ਦੀ ਸੰਭਾਲ ਅਤੇ ਧਰਤੀ ਦੀ ਉਪਜਾਊ ਸ਼ਕਤੀ ਨੂੰ ਬਚਾਉਣ ਲਈ ਪਰਾਲੀ ਸਾੜਨ ਦੀ ਪ੍ਰਥਾ ਨੂੰ ਰੋਕਣਾ ਲਾਜ਼ਮੀ ਹੈ। ਉਨ੍ਹਾਂ ‘ਪਰਾਲੀ ਪ੍ਰੋਟੈਕਸ਼ਨ ਫੋਰਸ’ ਨੂੰ ਜ਼ਮੀਨੀ ਪੱਧਰ ‘ਤੇ ਮੁਸਤੈਦ ਰਹਿਣ ਅਤੇ ਨਿਗਰਾਨੀ ਵਧਾਉਣ ਦੇ ਆਦੇਸ਼ ਦਿੱਤੇ।

ਇਸ ਦੌਰਾਨ ਸਮੂਹ ਐਸ.ਡੀ.ਐਮ. ਅਤੇ ਡੀ.ਐਸ.ਪੀਜ਼ ਨੂੰ ਹਦਾਇਤ ਕੀਤੀ ਗਈ ਕਿ ਉਹ ਕਲੱਸਟਰ ਅਤੇ ਨੋਡਲ ਅਫਸਰਾਂ ਨਾਲ ਤੁਰੰਤ ਮੀਟਿੰਗਾਂ ਕਰਨ। ਇਹ ਅਫਸਰ ਪਿੰਡ-ਪਿੰਡ ਜਾ ਕੇ ਕਿਸਾਨਾਂ ਨਾਲ ਸਿੱਧਾ ਰਾਬਤਾ ਕਾਇਮ ਕਰਨਗੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਪਿੰਡਾਂ ਵਿੱਚ ਪਿਛਲੇ ਸਾਲਾਂ ਦੌਰਾਨ ਪਰਾਲੀ ਨੂੰ ਸਾੜਨ ਦੀਆਂ ਵਧੇਰੇ ਘਟਨਾਵਾਂ ਸਾਹਮਣੇ ਆਈਆਂ ਸਨ, ਉੱਥੇ ਚੌਕਸੀ ਹੋਰ ਵਧਾਈ ਜਾਵੇਗੀ।

ਖੇਤੀਬਾੜੀ, ਬਾਗਬਾਨੀ, ਸਹਿਕਾਰਤਾ, ਪੰਚਾਇਤੀ ਰਾਜ ਅਤੇ ਪ੍ਰਦੂਸ਼ਣ ਰੋਕਥਾਮ ਬੋਰਡ ਸਮੇਤ ਵੱਖ-ਵੱਖ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਲਈ ਦਿਸ਼ਾ ਨਿਰਦੇਸ਼ ਦਿੱਤੇ ਗਏ। ਡੀਸੀ ਨਵਜੋਤ ਕੌਰ ਨੇ ਕਿਹਾ ਕਿ ਗ੍ਰਾਮ ਪੰਚਾਇਤਾਂ ਦੀ ਸ਼ਮੂਲੀਅਤ ਯਕੀਨੀ ਬਣਾ ਕੇ ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਹੋਣ ਵਾਲੇ ਨੁਕਸਾਨਾਂ ਅਤੇ ਉਪਲਬਧ ਮਸ਼ੀਨਰੀ ਬਾਰੇ ਜਾਣੂ ਕਰਵਾਇਆ ਜਾਵੇ।

ਐਸ.ਐਸ.ਪੀ. ਸ੍ਰੀ ਭਾਗੀਰਥ ਸਿੰਘ ਮੀਨਾ ਨੇ ਕਿਹਾ ਕਿ ਪੁਲਿਸ ਵੱਲੋਂ ਪੂਰਾ ਸਹਿਯੋਗ ਦਿੱਤਾ ਜਾਵੇਗਾ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਨੂੰਨੀ ਪ੍ਰਕਿਰਿਆ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵਾਤਾਵਰਣ ਪ੍ਰਦੂਸ਼ਣ ਨੂੰ ਰੋਕਣ ਲਈ ਪ੍ਰਸ਼ਾਸਨ ਦਾ ਸਾਥ ਦੇਣ।

ਇਸ ਮੌਕੇ ਏ.ਡੀ.ਸੀ. ਅਨੁਪ੍ਰਿਤਾ ਜੌਹਲ, ਐਸ.ਡੀ.ਐਮ. ਹਰਜਿੰਦਰ ਸਿੰਘ ਜੱਸਲ (ਸਰਦੂਲਗੜ੍ਹ), ਐਸ.ਡੀ.ਐਮ. ਗਗਨਦੀਪ ਸਿੰਘ (ਬੁਢਲਾਡਾ), ਐਸ.ਪੀ. ਪ੍ਰਦੀਪ ਸੰਧੂ, ਡੀ.ਐਸ.ਪੀ. ਸਿਕੰਦਰ ਸਿੰਘ ਚੀਮਾ, ਮਨਜੀਤ ਸਿੰਘ, ਹਰਜਿੰਦਰ ਗਿੱਲ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।

LEAVE A REPLY

Please enter your comment!
Please enter your name here