Google search engine
HomePatiala Updatesਪਟਿਆਲਾ ਵਿੱਚ “ਮਾਪਿਆਂ ਦੀ ਵਰਕਸ਼ਾਪ-2”: ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਮਾਪਿਆਂ ਨਾਲ...

ਪਟਿਆਲਾ ਵਿੱਚ “ਮਾਪਿਆਂ ਦੀ ਵਰਕਸ਼ਾਪ-2”: ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਮਾਪਿਆਂ ਨਾਲ ਕੀਤੀ ਸਿੱਧੀ ਗੱਲਬਾਤ

ਪਟਿਆਲਾ : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮਹੱਤਵਾਕਾਂਖੀ “ਪੰਜਾਬ ਸਿੱਖਿਆ ਕ੍ਰਾਂਤੀ” ਮੁਹਿੰਮ ਤਹਿਤ “ਮਾਪਿਆਂ ਦੀ ਵਰਕਸ਼ਾਪ–2” ਪ੍ਰੋਗਰਾਮ ਦਾ ਆਯੋਜਨ ਬੀਤੇ ਦਿਨ ਪਟਿਆਲਾ ਦੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨਿਊ ਪਾਵਰ ਹਾਊਸ ਕਲੋਨੀ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪੁਰਾਣੀ ਪੁਲਿਸ ਲਾਈਨ ਵਿਖੇ ਕੀਤਾ ਗਿਆ। ਇਸ ਮੌਕੇ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਦੋਵੇਂ ਸਕੂਲਾਂ ਵਿੱਚ ਪਹੁੰਚ ਕੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਸਿੱਧੀ ਗੱਲਬਾਤ ਕੀਤੀ।

ਵਿਧਾਇਕ ਕੋਹਲੀ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਿੱਖਿਆ ਖੇਤਰ ਵਿੱਚ ਇਤਿਹਾਸਕ ਬਦਲਾਅ ਲਿਆਉਂਦੇ ਹੋਏ ਸਰਕਾਰੀ ਸਕੂਲਾਂ ਨੂੰ ਨਵੀਂ ਦਿਸ਼ਾ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਅੱਜ ਪੰਜਾਬ ਦੇ ਸਰਕਾਰੀ ਸਕੂਲ ਕਿਸੇ ਵੀ ਪ੍ਰਾਈਵੇਟ ਸਕੂਲ ਤੋਂ ਘੱਟ ਨਹੀਂ, ਸਗੋਂ ਕਈ ਮਾਮਲਿਆਂ ਵਿੱਚ ਉਨ੍ਹਾਂ ਤੋਂ ਦੋ ਕਦਮ ਅੱਗੇ ਹਨ।

ਉਨ੍ਹਾਂ ਕਿਹਾ ਕਿ ਸਕੂਲਾਂ ਵਿੱਚ ਆਧੁਨਿਕ ਢਾਂਚਾ, ਸਮਾਰਟ ਕਲਾਸਰੂਮ, ਲੈਬਾਂ, ਸਾਫ਼–ਸੁਥਰਾ ਵਾਤਾਵਰਣ ਅਤੇ ਯੋਗ ਅਧਿਆਪਕ ਬੱਚਿਆਂ ਦੇ ਸਰਵਾਂਗੀਣ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੇ ਹਨ। ਇਸ ਕਾਰਨ ਅੱਜ ਮਾਪੇ ਅਤੇ ਵਿਦਿਆਰਥੀ ਦੋਵੇਂ ਹੀ ਸਰਕਾਰੀ ਸਕੂਲਾਂ ਦੀ ਸਿੱਖਿਆ ਪ੍ਰਣਾਲੀ ਨਾਲ ਪੂਰੀ ਤਰ੍ਹਾਂ ਸੰਤੁਸ਼ਟ ਹਨ।

ਵਿਧਾਇਕ ਕੋਹਲੀ ਨੇ ਮਾਪਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਿੱਖਿਆ ਕ੍ਰਾਂਤੀ ਨੂੰ ਸਫਲ ਬਣਾਉਣ ਲਈ ਸਰਕਾਰ ਦੇ ਨਾਲ–ਨਾਲ ਮਾਪਿਆਂ ਦੀ ਭਾਗੀਦਾਰੀ ਵੀ ਬਹੁਤ ਜ਼ਰੂਰੀ ਹੈ। ਮਾਪਿਆਂ ਨੂੰ ਚਾਹੀਦਾ ਹੈ ਕਿ ਉਹ ਬੱਚਿਆਂ ਦੀ ਪੜ੍ਹਾਈ ਵੱਲ ਧਿਆਨ ਦੇਣ ਅਤੇ ਸਕੂਲਾਂ ਨਾਲ ਲਗਾਤਾਰ ਸੰਪਰਕ ਵਿੱਚ ਰਹਿਣ।

ਇਸ ਮੌਕੇ ਨਗਰ ਨਿਗਮ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ, ਕੌਂਸਲਰ ਰਾਜੇਸ਼ ਕੁਮਾਰ ਰਾਜੂ ਸਾਹਨੀ, ਹਰਮਨ ਸੰਧੂ, ਰਮਨਪ੍ਰੀਤ ਕੌਰ ਕੋਹਲੀ, ਐਸ.ਐਮ.ਸੀ. ਕਮੇਟੀ ਦੇ ਸਿੱਖਿਆ ਮਾਹਿਰ ਸ. ਰਵਿੰਦਰਪਾਲ ਕੋਹਲੀ ਜੋਨੀ ਅਤੇ ਹਰਜੀਤ ਕੌਰ ਸਮੇਤ ਸਿੱਖਿਆ ਕੁਆਰਡੀਨੇਟਰ ਯੋਗੇਸ਼ ਸ਼ਰਮਾ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਰਵਿੰਦਰਪਾਲ ਸਿੰਘ ਵੀ ਹਾਜ਼ਰ ਰਹੇ।

ਸਮਾਗਮ ਦੌਰਾਨ ਦੋਵੇਂ ਸਕੂਲਾਂ ਦੇ ਪ੍ਰਿੰਸੀਪਲ ਸਤੀਸ਼ ਕੁਮਾਰ ਗੋਇਲ ਅਤੇ ਪ੍ਰਿੰਸੀਪਲ ਮਨਦੀਪ ਕੌਰ ਅੰਟਾਲ ਨੇ ਆਏ ਹੋਏ ਮਹਿਮਾਨਾਂ ਅਤੇ ਮਾਪਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਮਾਪਿਆਂ ਦੀ ਸਹਿਯੋਗ ਨਾਲ ਹੀ ਵਿਦਿਆਰਥੀਆਂ ਨੂੰ ਉੱਚ ਪੱਧਰੀ ਸਿੱਖਿਆ ਮੁਹੱਈਆ ਕਰਵਾਈ ਜਾ ਸਕਦੀ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਦੇ ਮਾਪੇ ਅਤੇ ਅਧਿਆਪਕ ਵੀ ਮੌਜੂਦ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments