Google search engine
HomePatiala Updatesਪਟਿਆਲਾ ਡਿਪਟੀ ਕਮਿਸ਼ਨਰ, ਪ੍ਰੀਤੀ ਯਾਦਵ ਨੇ ਚਾਈਨਾ ਡੋਰ ਦੀ ਵਰਤੋਂ, ਸਟੋਰੇਜ ਅਤੇ...

ਪਟਿਆਲਾ ਡਿਪਟੀ ਕਮਿਸ਼ਨਰ, ਪ੍ਰੀਤੀ ਯਾਦਵ ਨੇ ਚਾਈਨਾ ਡੋਰ ਦੀ ਵਰਤੋਂ, ਸਟੋਰੇਜ ਅਤੇ ਵਿਕਰੀ ਵਿਰੱਧ ਜਾਰੀ ਕੀਤੇ ਸਖ਼ਤ ਨਿਰਦੇਸ਼

ਪਟਿਆਲਾ : ਜਿਕਰਯੋਗ ਹੈ ਕਿ ਪਤੰਗ ਉਡਾਉਣ ਲਈ ਵਰਤੀ ਜਾਣ ਵਾਲੀ ਚਾਈਨੀਜ਼ ਡੋਰ ਨਾਲ ਇਨਸਾਨਾਂ ਸਮੇਤ ਪਸ਼ੂ ਅਤੇ ਪੰਛੀਆਂ ਨੂੰ ਵੀ ਜਾਨ ਦਾ ਖ਼ਤਰਾ ਰਹਿੰਦਾ ਹੈ। ਇਸ ਨਾਲ ਹੁਣ ਤੱਕ ਕਈ ਹਾਦਸੇ ਵਾਪਰ ਚੁੱਕੇ ਹਨ। ਬੀਤੇ ਦਿਨ ਇਸ ਚਾਈਨਾ ਡੋਰ ਦੀ ਵਿਕਰੀ ਵਿਰੁੱਧ ਐਕਸ਼ਨ ਲੈਂਦਿਆਂ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਵਧੀਕ ਡਿਪਟੀ ਕਮਿਸ਼ਨਰ ਸਿਮਰਪ੍ਰੀਤ ਕੌਰ, ਐਸ.ਡੀ.ਐਮਜ਼, ਡੀ.ਐਸ.ਪੀਜ਼ ਅਤੇ ਹੋਰ ਸਬੰਧਤ ਅਧਿਕਾਰੀਆਂ ਨਾਲ ਇੱਕ ਉੱਚ ਪੱਧਰੀ ਮੀਟਿੰਗ ਕੀਤੀ।

ਇਸ ਮੀਟਿੰਗ ‘ਚ ਉਨ੍ਹਾਂ ਕਿਹਾ ਕਿ ਇਹ ਚਾਈਨਾ ਡੋਰ ਮਨੁੱਖੀ ਜਾਨਾਂ, ਜਾਨਵਰਾਂ ਅਤੇ ਪੰਛੀਆਂ ਲਈ ਗੰਭੀਰ ਖ਼ਤਰੇ ਦਾ ਕਾਰਨ ਬਣ ਰਹੀ ਹੈ, ਜਿਸ ਲਈ ਇਸ ਦੀ ਰੋਕਥਾਮ ਲਈ ਸਖ਼ਤ ਕਦਮ ਚੁੱਕਣੇ ਜ਼ਰੂਰੀ ਹਨ। ਡਿਪਟੀ ਕਮਿਸ਼ਨਰ ਨੇ ਸਪੱਸ਼ਟ ਤੌਰ ‘ਤੇ ਚੇਤਾਵਨੀ ਦਿੱਤੀ ਕਿ ਜ਼ਿਲ੍ਹੇ ਦੇ ਕਿਸੇ ਵੀ ਹਿੱਸੇ ਵਿੱਚ ਪਾਈ ਗਈ ਕਿਸੇ ਵੀ ਉਲੰਘਣਾ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸੇ ਵੀ ਕੁਤਾਹੀ ਜਾਂ ਕਾਰਵਾਈ ਨਾ ਕਰਨ ਲਈ ਸਬੰਧਤ ਅਧਿਕਾਰੀਆਂ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇਗੀ।

ਡਾ. ਪ੍ਰੀਤੀ ਯਾਦਵ ਨੇ ਅੱਗੇ ਕਿਹਾ ਕਿ ਪਾਬੰਦੀਸ਼ੁਦਾ ਚਾਈਨੀਜ਼ ਡੋਰ ਦੀ ਵਰਤੋਂ ਨਾਲ ਕਈ ਗੰਭੀਰ ਹਾਦਸੇ ਹੋਏ ਹਨ, ਜਿਸ ਕਾਰਨ ਪੈਦਲ ਚੱਲਣ ਵਾਲਿਆਂ, ਸਾਈਕਲ ਸਵਾਰਾਂ, ਦੋਪਹੀਆ ਵਾਹਨ ਸਵਾਰਾਂ, ਪੰਛੀਆਂ ਅਤੇ ਜਾਨਵਰਾਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ ਅਤੇ ਇੱਥੋਂ ਤੱਕ ਕਿ ਜਾਨ ਵੀ ਗਈ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਹਾਲਾਤ ਵਿੱਚ ਇਸ ਪਾਬੰਦੀਸ਼ੁਦਾ ਡੋਰ ਦੀ ਸਟੋਰੇਜ, ਵਿਕਰੀ ਜਾਂ ਵਰਤੋਂ ਲਈ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਜਾ ਰਹੀ ਹੈ। ਉਨ੍ਹਾਂ ਸਾਰੇ ਡੀ.ਐਸ.ਪੀਜ ਅਤੇ ਐਸ.ਡੀ.ਐਮਜ ਨੂੰ ਜ਼ਿਲ੍ਹੇ ਭਰ ਵਿੱਚ ਨਿਯਮਤ ਅਤੇ ਅਚਨਚੇਤ ਨਿਰੀਖਣ ਕਰਨ ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਕੀਤੀ ਕਾਰਵਾਈ ਬਾਰੇ ਰੋਜ਼ਾਨਾ ਰਿਪੋਰਟਾਂ ਦੇਣ ਦੇ ਨਿਰਦੇਸ਼ ਵੀ ਦਿੱਤੇ।

ਡੀ.ਸੀ ਨੇ ਆਮ ਲੋਕਾਂ, ਖਾਸ ਕਰਕੇ ਪਤੰਗ ਉਡਾਉਣ ਵਾਲਿਆਂ ਨੂੰ ਅਪੀਲ ਕੀਤੀ ਕਿ ਉਹ, ਜਨਤਕ ਸੁਰੱਖਿਆ ਦੇ ਮੱਦੇਨਜ਼ਰ ਅਤੇ ਬੱਚਿਆਂ, ਜਾਨਵਰਾਂ ਅਤੇ ਪੰਛੀਆਂ ਨੂੰ ਕਿਸੇ ਸੰਭਾਵੀ ਨੁਕਸਾਨ ਤੋਂ ਬਚਾਉਣ ਲਈ ਪਾਬੰਦੀਸ਼ੁਦਾ ਚਾਈਨੀਜ਼ ਡੋਰ ਦੀ ਵਰਤੋਂ ਕਰਨ ਤੋਂ ਗੁਰੇਜ਼ ਕਰਨ। ਉਨ੍ਹਾਂ ਅੱਗੇ ਕਿਹਾ ਕਿ ਇੱਕ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਪਹਿਲਾਂ ਹੀ ਸਥਾਪਤ ਕੀਤਾ ਗਿਆ ਹੈ, ਜਿਸ ਦੇ ਨੰਬਰ 0175-2358550 ‘ਤੇ ਆਮ ਲੋਕ ਪਾਬੰਦੀਸ਼ੁਦਾ ਚਾਈਨੀਜ਼ ਡੋਰ ਦੀ ਵਿਕਰੀ ਜਾਂ ਵਰਤੋਂ, ਡੋਰ ਨੂੰ ਦਰੱਖਤਾਂ ‘ਤੇ ਲਟਕੇ ਦੇਖਣ ਜਾਂ ਇਸ ਕਾਰਨ ਹੋਏ ਹਾਦਸਿਆਂ ਨਾਲ ਸਬੰਧਤ ਘਟਨਾਵਾਂ ਦੀ ਜਾਣਕਾਰੀ ਸਾਂਝੀ ਕਰ ਸਕਦੇ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments