Google search engine
HomePatiala Updatesਪਟਿਆਲਾ ਹੈਰੀਟੇਜ ਫੈਸਟੀਵਲ-2026: 12 ਫਰਵਰੀ ਨੂੰ ਖ਼ਾਲਸਾ ਕਾਲਜ 'ਚ ਲੱਗੇਗਾ ਮਿਲਟਰੀ ਲਿਟਰੇਚਰ...

ਪਟਿਆਲਾ ਹੈਰੀਟੇਜ ਫੈਸਟੀਵਲ-2026: 12 ਫਰਵਰੀ ਨੂੰ ਖ਼ਾਲਸਾ ਕਾਲਜ ‘ਚ ਲੱਗੇਗਾ ਮਿਲਟਰੀ ਲਿਟਰੇਚਰ ਮੇਲਾ, ਏ.ਡੀ.ਸੀ. ਡਾ. ਇਸਮਤ ਵਿਜੇ ਸਿੰਘ ਵੱਲੋਂ ਤਿਆਰੀਆਂ ਦਾ ਜਾਇਜ਼ਾ

ਪਟਿਆਲਾ: ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਡਾ. ਇਸਮਤ ਵਿਜੇ ਸਿੰਘ ਨੇ ਪਟਿਆਲਾ ਹੈਰੀਟੇਜ ਫੈਸਟੀਵਲ-2026 ਤਹਿਤ 12-13 ਫਰਵਰੀ ਨੂੰ ਪਟਿਆਲਾ ਦੇ ਖ਼ਾਲਸਾ ਕਾਲਜ ਵਿਖੇ ਕਰਵਾਏ ਜਾਣ ਵਾਲੇ ਚੌਥੇ ਮਿਲਟਰੀ ਲਿਟਰੇਚਰ ਫੈਸਟੀਵਲ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਬੈਠਕ ਮੌਕੇ ਆਰ.ਟੀ.ਓ. ਬਬਨਦੀਪ ਸਿੰਘ ਵਾਲੀਆ ਸਮੇਤ ਖ਼ਾਲਸਾ ਕਾਲਜ ਦੇ ਪ੍ਰੋਫੈਸਰ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

                   ਏ.ਡੀ.ਸੀ. ਡਾ. ਇਸਮਤ ਵਿਜੇ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਦੀ ਅਗਵਾਈ ਹੇਠ ਕਰਵਾਏ ਜਾ ਰਹੇ ਮਿਲਟਰੀ ਲਿਟਰੇਚਰ ਫੈਸਟੀਵਲ ਮੌਕੇ 12 ਫਰਵਰੀ ਨੂੰ ਸਵੇਰੇ 9 ਵਜੇ ਵਾਈ.ਪੀ.ਐਸ. ਚੌਂਕ ਸਥਿਤ ਮਿਲਟਰੀ ਸ਼ਹੀਦਾਂ ਦੀ ਯਾਦਗਾਰ ਸੇਨੋਟਾਫ਼ ਵਿਖੇ ਫੁੱਲ ਮਾਲਾ ਅਰਪਣ ਅਤੇ ਪੋਲੋ ਗਰਾਊਂਡ ਤੋਂ ਬ੍ਰੇਵ-ਹਾਰਟ ਮੋਟਰਸਾਈਕਲ ਰੈਲੀ ਹੋਵੇਗੀ। ਉਨ੍ਹਾਂ ਦੱਸਿਆ ਕਿ ਇਹ ਮਿਲਟਰੀ ਲਿਟਰੇਚਰ ਮੇਲਾ, ਮਿਲਟਰੀ ਲਿਟਰੇਚਰ ਫੈਸਟੀਵਲ ਐਸੋਸੀਏਸ਼ਨ ਦੇ ਚੇਅਰਮੈਨ ਲੈਫ. ਜਨ. ਟੀ.ਐਸ. ਸ਼ੇਰਗਿੱਲ, ਲੈਫ.ਜਨ (ਰਿਟਾ.) ਚੇਤਿੰਦਰ ਸਿੰਘ, ਮੇਜਰ ਜਨਰਲ ਏ.ਪੀ. ਸਿੰਘ ਅਤੇ ਬ੍ਰਿਗੇਡੀਅਰ ਅਦਵਿੱਤਿਆ ਮਦਾਨ ਆਦਿ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ।

ਏ.ਡੀ.ਸੀ. ਨੇ ਅੱਗੇ ਦੱਸਿਆ ਕਿ ਖ਼ਾਲਸਾ ਕਾਲਜ ਵਿਖੇ ਜੋਸ਼, ਜਜ਼ਬੇ ਅਤੇ ਬਹਾਦਰੀ ਦਾ ਵਰਨਣ, ਫ਼ੌਜੀ ਟੈਂਕਾਂ ਤੇ ਜੰਗੀ ਸਾਜ਼ੋ-ਸਾਮਾਨ ਦੀ ਪ੍ਰਦਰਸ਼ਨੀ, ਬੈਂਡ ਡਿਸਪਲੇ, ਵਾਈ.ਪੀ.ਐਸ. ਸਕੂਲੀ ਵਿਦਿਆਰਥੀਆਂ ਦਾ ਘੋੜਸਵਾਰੀ ਸ਼ੋਅ, ਗਤਕਾ, ਪੁਰਾਤਨ ਵਸਤਾਂ ਤੇ ਦੁਰਲੱਭ ਡਾਕ ਟਿਕਟਾਂ ਦੀ ਪ੍ਰਦਰਸ਼ਨੀ ਸਮੇਤ ਫ਼ੌਜ, ਆਈ.ਟੀ.ਬੀ.ਪੀ ਅਤੇ ਪੁਲਿਸ ਭਰਤੀ ਬਾਰੇ ਕਾਉਂਸਲਿੰਗ ਅਤੇ ਫ਼ੂਡ ਕੋਰਟ ਵੀ ਸਥਾਪਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਫ਼ੌਜੀ ਟੈਂਕਾਂ ਤੇ ਜੰਗੀ ਸਾਜ਼ੋ-ਸਾਮਾਨ ਦੀ ਪ੍ਰਦਰਸ਼ਨੀ ਇਸ ਤੋਂ ਅਗਲੇ ਦਿਨ 13 ਫਰਵਰੀ ਨੂੰ ਵੀ ਖ਼ਾਲਸਾ ਕਾਲਜ ਵਿਖੇ ਜਾਰੀ ਰਹੇਗੀ।

ਡਾ. ਇਸਮਤ ਵਿਜੇ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਅਰੰਭੇ ਯਤਨਾਂ ਤਹਿਤ ਪੰਜਾਬ ਵਾਸੀਆਂ ਤੇ ਖਾਸ ਕਰਕੇ ਨੌਜਵਾਨਾਂ ਨੂੰ ਸਾਡੇ ਅਮੀਰ ਵਿਰਸੇ ਤੇ ਮਿਲਟਰੀ ਦੇ ਜੰਗਜੂ ਇਤਿਹਾਸ ਤੋਂ ਜਾਣੂ ਕਰਵਾਉਣ ਲਈ 12 ਫਰਵਰੀ ਨੂੰ ਇਹ ਮਿਲਟਰੀ ਲਿਟਰੇਚਰ ਫੈਸਟੀਵਲ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਨੇ ਪਟਿਆਲਾ ਵਾਸੀਆਂ ਨੂੰ ਇਸ ਮੇਲੇ ਦੌਰਾਨ ਹੁੰਮ-ਹੁੰਮਾ ਕੇ ਪੁੱਜਣ ਦਾ ਸੱਦਾ ਦਿੱਤਾ ਤੇ ਕਿਹਾ ਕਿ ਇਸ ਫੈਸਟੀਵਲ ਵਿੱਚ ਦਾਖਲਾ ਫ਼੍ਰੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments