Home Patiala Updates ਪੰਜਾਬ ਸਰਕਾਰ ਵੱਲੋਂ ਵਪਾਰਕ ਬਾਜ਼ਾਰਾਂ ਦੇ ਵਿਕਾਸ ਤਹਿਤ ਪਟਿਆਲਾ ਲਈ 2 ਕਰੋੜ...

ਪੰਜਾਬ ਸਰਕਾਰ ਵੱਲੋਂ ਵਪਾਰਕ ਬਾਜ਼ਾਰਾਂ ਦੇ ਵਿਕਾਸ ਤਹਿਤ ਪਟਿਆਲਾ ਲਈ 2 ਕਰੋੜ ਦੀ ਵਿਸ਼ੇਸ਼ ਗ੍ਰਾਂਟ ਦਾ ਐਲਾਨ

0
3
ਪਟਿਆਲਾ 2 ਅਗਸਤ –
ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੇ ਮੈਂਬਰ ਸੰਜੀਵ ਗੁਪਤਾ ਅਤੇ ਜ਼ਿਲ੍ਹਾ ਚੇਅਰਮੈਨ ਪਟਿਆਲਾ ਐਡਵੋਕੇਟ ਵਿਨੋਦ ਕੁਮਾਰ ਸਿੰਗਲਾ ਨੇ ਸਰਕਾਰ ਦਾ ਕੀਤਾ ਧੰਨਵਾਦ

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਵਪਾਰੀਆਂ ਦੀਆਂ ਲੰਬੇ ਸਮੇਂ ਤੋਂ ਲੰਬਿਤ ਮੰਗਾਂ ਦੇ ਹੱਲ ਲਈ ਸਮੁੱਚੇ ਪੰਜਾਬ ਵਾਸਤੇ 40 ਕਰੋੜ ਰੁਪਏ ਦਾ ਵਿਸ਼ੇਸ਼ ਫੰਡ ਮਨਜ਼ੂਰ ਕੀਤਾ ਗਿਆ ਹੈ। ਇਸ ਤਹਿਤ ਪਟਿਆਲਾ ਜ਼ਿਲ੍ਹੇ ਲਈ ਵੀ 2 ਕਰੋੜ ਰੁਪਏ ਦੀ ਰਕਮ ਰਾਖਵੀਂ ਕੀਤੀ ਗਈ ਹੈ।

ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੇ ਮੈਂਬਰ ਅਤੇ ਜ਼ੋਨ ਇੰਚਾਰਜ ਸੰਜੀਵ ਗੁਪਤਾ ਅਤੇ ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਪਟਿਆਲਾ ਦੇ ਚੇਅਰਮੈਨ ਐਡਵੋਕੇਟ ਵਿਨੋਦ ਕੁਮਾਰ ਸਿੰਗਲਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਵਿੱਤ ਮੰਤਰੀ ਅਤੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੇ ਚੇਅਰਮੈਨ ਹਰਪਾਲ ਸਿੰਘ ਚੀਮਾ ਅਤੇ ਅਨਿਲ ਠਾਕੁਰ ਦਾ ਇਸ ਮਹੱਤਵਪੂਰਨ ਫ਼ੈਸਲੇ ਲਈ ਦਿਲੋਂ ਧੰਨਵਾਦ ਕੀਤਾ।

ਉਨ੍ਹਾਂ ਕਿਹਾ ਕਿ ਇਸ ਵਿਸ਼ੇਸ਼ ਫੰਡ ਨਾਲ ਵਪਾਰਕ ਬਾਜ਼ਾਰਾਂ ਵਿੱਚ ਲੰਬੇ ਸਮੇਂ ਤੋਂ ਚੱਲ ਰਹੀਆਂ ਬੁਨਿਆਦੀ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ। ਇਸ ਅਧੀਨ ਬਾਜ਼ਾਰਾਂ ਵਿੱਚ ਆਧੁਨਿਕ ਵਾਸ਼ਰੂਮਾਂ ਦੀ ਉਸਾਰੀ, ਸੜਕਾਂ ਦੀ ਮੁਰੰਮਤ ਅਤੇ ਨਿਰਮਾਣ, ਬਿਜਲੀ ਨਾਲ ਸਬੰਧਤ ਸਮੱਸਿਆਵਾਂ ਦੇ ਹੱਲ ਸਮੇਤ ਹੋਰ ਲੋੜੀਂਦੀਆਂ ਸਹੂਲਤਾਂ ਦਾ ਵਿਕਾਸ ਕੀਤਾ ਜਾਵੇਗਾ, ਜਿਸ ਨਾਲ ਵਪਾਰੀਆਂ ਅਤੇ ਆਮ ਲੋਕਾਂ ਨੂੰ ਵੱਡਾ ਲਾਭ ਮਿਲੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ ਦੀ ਭਲਾਈ ਅਤੇ ਬਾਜ਼ਾਰਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਇਹ ਫੰਡ ਉਸੇ ਦਿਸ਼ਾ ਵਿੱਚ ਇਕ ਮਹੱਤਵਪੂਰਨ ਕਦਮ ਹੈ।

LEAVE A REPLY

Please enter your comment!
Please enter your name here