Saturday, August 22, 2026
Home Patiala Updates ਪਟਿਆਲਾ ਦੇ ਅਧਿਆਪਕ ਦਿਨੇਸ਼ ਕੁਮਾਰ ਨੂੰ ਕੌਮੀ ਅਧਿਆਪਕ ਪੁਰਸਕਾਰ 2026

ਪਟਿਆਲਾ ਦੇ ਅਧਿਆਪਕ ਦਿਨੇਸ਼ ਕੁਮਾਰ ਨੂੰ ਕੌਮੀ ਅਧਿਆਪਕ ਪੁਰਸਕਾਰ 2026

0
2

ਚੰਡੀਗੜ੍ਹ : ਸਰਕਾਰੀ ਵਿਕਟੋਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਪਟਿਆਲਾ ਦੇ ਅਧਿਆਪਕ ਦਿਨੇਸ਼ ਕੁਮਾਰ ਨੇ ਸਿੱਖਿਆ ਦੇ ਖੇਤਰ ਵਿੱਚ ਮਿਸਾਲੀ ਯੋਗਦਾਨ ਲਈ ਵੱਕਾਰੀ ਕੌਮੀ ਅਧਿਆਪਕ ਪੁਰਸਕਾਰ-2026 ਹਾਸਲ ਕਰਕੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਦੀ ਇਸ ਉਪਲਬਧੀ ਨਾਲ ਪੰਜਾਬ ਦੇ ਸਰਕਾਰੀ ਸਕੂਲਾਂ ਅਤੇ ਅਧਿਆਪਕ ਭਾਈਚਾਰੇ ਵਿੱਚ ਖੁਸ਼ੀ ਦੀ ਲਹਿਰ ਹੈ।

ਕੌਮੀ ਅਧਿਆਪਕ ਪੁਰਸਕਾਰ ਦੇਸ਼ ਭਰ ਵਿੱਚ ਅਧਿਆਪਕਾਂ ਨੂੰ ਦਿੱਤੇ ਜਾਣ ਵਾਲੇ ਪ੍ਰਮੁੱਖ ਸਨਮਾਨਾਂ ਵਿੱਚੋਂ ਇੱਕ ਹੈ। ਇਹ ਪੁਰਸਕਾਰ ਸਿੱਖਿਆ ਦੇ ਖੇਤਰ ਵਿੱਚ ਸ਼ਾਨਦਾਰ ਕਾਰਗੁਜ਼ਾਰੀ, ਨਵੀਨਤਮ ਵਿਚਾਰਾਂ, ਸਮਰਪਣ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਕੀਤੇ ਗਏ ਯਤਨਾਂ ਨੂੰ ਮਾਨਤਾ ਦੇਣ ਲਈ ਹਰ ਸਾਲ 5 ਸਤੰਬਰ ਨੂੰ ਅਧਿਆਪਕ ਦਿਵਸ ਮੌਕੇ ਭਾਰਤ ਦੇ ਰਾਸ਼ਟਰਪਤੀ ਵੱਲੋਂ ਪ੍ਰਦਾਨ ਕੀਤਾ ਜਾਂਦਾ ਹੈ।

ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦਿਨੇਸ਼ ਕੁਮਾਰ ਨੂੰ ਇਸ ਪ੍ਰਾਪਤੀ ਲਈ ਹਾਰਦਿਕ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਕੌਮੀ ਪੱਧਰ ’ਤੇ ਮਿਲਿਆ ਇਹ ਸਨਮਾਨ ਦਿਨੇਸ਼ ਕੁਮਾਰ ਨੂੰ ਪੰਜਾਬ ਦੇ ਸਮੁੱਚੇ ਅਧਿਆਪਕ ਭਾਈਚਾਰੇ ਲਈ ਪ੍ਰੇਰਨਾ ਦਾ ਸਰੋਤ ਬਣਾਉਂਦਾ ਹੈ।

ਸਿੱਖਿਆ ਮੰਤਰੀ ਨੇ ਕਿਹਾ ਕਿ ਦਿਨੇਸ਼ ਕੁਮਾਰ ਦਾ ਇਹ ਸਨਮਾਨ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਦਿੱਤੀ ਜਾ ਰਹੀ ਮਿਆਰੀ ਸਿੱਖਿਆ ਅਤੇ ਅਧਿਆਪਕਾਂ ਵੱਲੋਂ ਕੀਤੇ ਜਾ ਰਹੇ ਅਣਥੱਕ ਯਤਨਾਂ ਦਾ ਪ੍ਰਮਾਣ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਧਿਆਪਕਾਂ ਨੂੰ ਹੋਰ ਸਮਰੱਥ ਬਣਾਉਣ ਅਤੇ ਸੂਬੇ ਦੇ ਸਿੱਖਿਆ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ।

ਸ. ਬੈਂਸ ਨੇ ਕਿਹਾ ਕਿ ਦਿਨੇਸ਼ ਕੁਮਾਰ ਦੀ ਇਹ ਪ੍ਰਾਪਤੀ ਸੂਬੇ ਦੇ ਸਮੁੱਚੇ ਅਧਿਆਪਕ ਵਰਗ ਦਾ ਮਨੋਬਲ ਹੋਰ ਉੱਚਾ ਕਰੇਗੀ ਅਤੇ ਹੋਰ ਅਧਿਆਪਕਾਂ ਨੂੰ ਵੀ ਸਿੱਖਿਆ ਦੇ ਖੇਤਰ ਵਿੱਚ ਨਵੇਂ ਮਾਪਦੰਡ ਸਥਾਪਤ ਕਰਨ ਲਈ ਪ੍ਰੇਰਿਤ ਕਰੇਗੀ। ਉਨ੍ਹਾਂ ਕਿਹਾ ਕਿ ਅਜਿਹੇ ਸਨਮਾਨ ਪੰਜਾਬ ਸਰਕਾਰ ਦੇ ਮਿਆਰੀ ਸਿੱਖਿਆ ਪ੍ਰਦਾਨ ਕਰਨ ਅਤੇ ਅਧਿਆਪਕਾਂ ਨੂੰ ਸਮਾਜ ਦੇ ਅਸਲ ਨਿਰਮਾਤਾ ਵਜੋਂ ਮਾਨਤਾ ਦੇਣ ਦੇ ਦ੍ਰਿਸ਼ਟੀਕੋਣ ਨੂੰ ਹੋਰ ਮਜ਼ਬੂਤ ਕਰਦੇ ਹਨ।

LEAVE A REPLY

Please enter your comment!
Please enter your name here