Home World News ਕੈਲੀਫੋਰਨੀਆ ਵਿੱਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, ਪਰਿਵਾਰ ਨੇ ਮ੍ਰਿਤਕ...

ਕੈਲੀਫੋਰਨੀਆ ਵਿੱਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, ਪਰਿਵਾਰ ਨੇ ਮ੍ਰਿਤਕ ਦੇਹ ਭਾਰਤ ਲਿਆਉਣ ਲਈ ਲਗਾਈ ਮਦਦ ਦੀ ਗੁਹਾਰ

ਕੈਲੀਫੋਰਨੀਆ ਵਿੱਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, ਪਰਿਵਾਰ ਨੇ ਲਗਾਈ ਮਦਦ ਦੀ ਗੁਹਾਰ

0
4

ਅਮਰੀਕਾ ਦੇ ਕੈਲੀਫੋਰਨੀਆ ਸੂਬੇ ਵਿੱਚ ਪਟਿਆਲਾ ਜ਼ਿਲ੍ਹੇ ਦੇ ਪਿੰਡ ਅਤਲਾ ਨਾਲ ਸਬੰਧਤ 24 ਸਾਲਾ ਪੰਜਾਬੀ ਨੌਜਵਾਨ ਖੁਸ਼ਕਰਨਦੀਪ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਦੁਖਦਾਈ ਘਟਨਾ ਦੀ ਖ਼ਬਰ ਮਿਲਦੇ ਹੀ ਪਰਿਵਾਰ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।

ਜਾਣਕਾਰੀ ਅਨੁਸਾਰ ਖੁਸ਼ਕਰਨਦੀਪ ਕਰੀਬ ਪੰਜ ਸਾਲ ਪਹਿਲਾਂ ਆਪਣੇ ਪਰਿਵਾਰ ਦੀ ਆਰਥਿਕ ਮਦਦ ਲਈ ਅਮਰੀਕਾ ਗਿਆ ਸੀ ਅਤੇ ਕੈਲੀਫੋਰਨੀਆ ਵਿੱਚ ਟਰੱਕ ਡਰਾਈਵਰ ਵਜੋਂ ਕੰਮ ਕਰ ਰਿਹਾ ਸੀ। ਪਰਿਵਾਰ ਦਾ ਦੱਸਣਾ ਹੈ ਕਿ 30 ਜੁਲਾਈ ਤੋਂ ਬਾਅਦ ਉਸ ਨਾਲ ਸੰਪਰਕ ਟੁੱਟ ਗਿਆ ਸੀ ਅਤੇ ਉਸ ਦਾ ਮੋਬਾਈਲ ਫੋਨ ਵੀ ਬੰਦ ਆ ਰਿਹਾ ਸੀ। ਇਸ ਤੋਂ ਬਾਅਦ ਪਰਿਵਾਰ ਵੱਲੋਂ ਅਧਿਕਾਰੀਆਂ ਨੂੰ ਸੂਚਿਤ ਕੀਤਾ ਗਿਆ, ਜਿਸ ਮਗਰੋਂ ਪੁਲਿਸ ਨੇ ਉਸ ਦੀ ਭਾਲ ਸ਼ੁਰੂ ਕੀਤੀ।

ਤਲਾਸ਼ੀ ਦੌਰਾਨ ਕੈਲੀਫੋਰਨੀਆ ਪੁਲਿਸ ਨੂੰ ਉਸ ਦੀ ਲਾਸ਼ ਇੱਕ ਜੰਗਲੀ ਇਲਾਕੇ ਵਿੱਚੋਂ ਮਿਲੀ। ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਅਣਪਛਾਤੇ ਹਮਲਾਵਰਾਂ ਨੇ ਉਸ ਨੂੰ ਉਸ ਦੀ ਗੱਡੀ ਵਿੱਚ ਸਫ਼ਰ ਦੌਰਾਨ ਗੋਲੀ ਮਾਰ ਦਿੱਤੀ। ਹਾਲਾਂਕਿ ਕਤਲ ਦੇ ਕਾਰਨਾਂ ਦਾ ਅਜੇ ਤੱਕ ਖੁਲਾਸਾ ਨਹੀਂ ਹੋਇਆ ਅਤੇ ਸਥਾਨਕ ਜਾਂਚ ਏਜੰਸੀਆਂ ਹਮਲਾਵਰਾਂ ਦੀ ਭਾਲ ਵਿੱਚ ਜੁਟੀਆਂ ਹੋਈਆਂ ਹਨ।

ਘਟਨਾ ਤੋਂ ਬਾਅਦ ਮ੍ਰਿਤਕ ਦੇ ਪਿਤਾ ਬਲਵਿੰਦਰ ਸਿੰਘ ਨੇ ਭਾਰਤ ਸਰਕਾਰ ਅਤੇ ਵਿਦੇਸ਼ ਮੰਤਰਾਲੇ ਕੋਲ ਅਪੀਲ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਮ੍ਰਿਤਕ ਦੇਹ ਨੂੰ ਜਲਦ ਤੋਂ ਜਲਦ ਭਾਰਤ ਲਿਆਉਣ ਵਿੱਚ ਮਦਦ ਕੀਤੀ ਜਾਵੇ ਤਾਂ ਜੋ ਉਸ ਦਾ ਅੰਤਿਮ ਸੰਸਕਾਰ ਆਪਣੇ ਵਤਨ ਵਿੱਚ ਕੀਤਾ ਜਾ ਸਕੇ।

ਇਸ ਦੇ ਨਾਲ ਹੀ ਉੱਤਰੀ ਅਮਰੀਕਾ ਵਿੱਚ ਰਹਿੰਦੇ ਪੰਜਾਬੀ ਭਾਈਚਾਰੇ ਨੇ ਵੀ ਪਰਿਵਾਰ ਦੀ ਮਦਦ ਲਈ ਫੰਡ ਇਕੱਠਾ ਕਰਨ ਦੀ ਮੁਹਿੰਮ ਸ਼ੁਰੂ ਕੀਤੀ ਹੈ, ਤਾਂ ਜੋ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਅਤੇ ਕਾਨੂੰਨੀ ਕਾਰਵਾਈ ਦਾ ਖਰਚਾ ਪੂਰਾ ਕੀਤਾ ਜਾ ਸਕੇ।

LEAVE A REPLY

Please enter your comment!
Please enter your name here