Monday, August 24, 2026
Home National ਹਰਿਆਣਾ ਦੇ ਲੋਕਾਂ ਨੇ ਹਰ ਖੇਤਰ ਵਿੱਚ ਬਣਾਈ ਆਪਣੀ ਪਛਾਣ: ਮੁੱਖ ਮੰਤਰੀ...

ਹਰਿਆਣਾ ਦੇ ਲੋਕਾਂ ਨੇ ਹਰ ਖੇਤਰ ਵਿੱਚ ਬਣਾਈ ਆਪਣੀ ਪਛਾਣ: ਮੁੱਖ ਮੰਤਰੀ ਨਾਇਬ ਸਿੰਘ ਸੈਣੀ

0
1

ਮੁੰਬਈ: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਮੁੰਬਈ ਵਿੱਚ ਕਰਵਾਏ ਗਏ ‘ਹਰਿਆਣਾ 2.0 ਨਿਵੇਸ਼ ਸੰਮੇਲਨ’ ਨੂੰ ਸੰਬੋਧਨ ਕਰਦਿਆਂ ਸਖ਼ਤ ਮਿਹਨਤ, ਇਮਾਨਦਾਰੀ ਅਤੇ ਆਪਣੀਆਂ ਜੜ੍ਹਾਂ ਨਾਲ ਜੁੜੇ ਰਹਿਣ ਨੂੰ ਜੀਵਨ ਦੇ ਮਹੱਤਵਪੂਰਨ ਮੂਲ ਮੁੱਲ ਦੱਸਿਆ। ਉਨ੍ਹਾਂ ਵੱਖ-ਵੱਖ ਖੇਤਰਾਂ ਵਿੱਚ ਹਰਿਆਣਾ ਦੇ ਲੋਕਾਂ ਵੱਲੋਂ ਪਾਏ ਜਾ ਰਹੇ ਯੋਗਦਾਨ ਦੀ ਵੀ ਸ਼ਲਾਘਾ ਕੀਤੀ।

ਮੁੱਖ ਮੰਤਰੀ ਸੈਣੀ ਨੇ ਕਿਹਾ ਕਿ ਸਖ਼ਤ ਮਿਹਨਤ ਤੋਂ ਵੱਡਾ ਕੋਈ ਧਰਮ ਨਹੀਂ, ਇਮਾਨਦਾਰੀ ਤੋਂ ਵੱਡਾ ਕੋਈ ਧਨ ਨਹੀਂ ਅਤੇ ਆਪਣੀ ਮਿੱਟੀ ਨਾਲੋਂ ਵੱਡਾ ਕੋਈ ਰਿਸ਼ਤਾ ਨਹੀਂ। ਉਨ੍ਹਾਂ ਕਿਹਾ ਕਿ ਇੱਕ ਰੁੱਖ ਭਾਵੇਂ ਕਿੰਨਾ ਵੀ ਉੱਚਾ ਚਲਾ ਜਾਵੇ, ਪਰ ਉਹ ਹਮੇਸ਼ਾ ਆਪਣੀਆਂ ਜੜ੍ਹਾਂ ਨਾਲ ਜੁੜਿਆ ਰਹਿੰਦਾ ਹੈ।

ਹਰਿਆਣਾ ਦੀ ਉੱਦਮੀ ਭਾਵਨਾ ਦਾ ਜ਼ਿਕਰ ਕਰਦਿਆਂ ਸੈਣੀ ਨੇ ਕਿਹਾ ਕਿ ਇਹ ਉਨ੍ਹਾਂ ਲਈ ਮਾਣ ਦੀ ਗੱਲ ਹੈ ਕਿ ਹਰਿਆਣਾ ਦੇ ਉਦਯੋਗਪਤੀ ਮੁੰਬਈ ਵਰਗੀ ਵਿੱਤੀ ਰਾਜਧਾਨੀ ਵਿੱਚ ਵੱਡੇ ਉਦਯੋਗ ਸਥਾਪਤ ਕਰਨ ਲਈ ਅੱਗੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਹਰਿਆਣਾ ਦੇ ਲੋਕਾਂ ਨੇ ਉਦਯੋਗ, ਕਾਰੋਬਾਰ ਸਮੇਤ ਹਰ ਖੇਤਰ ਵਿੱਚ ਆਪਣੀ ਪਛਾਣ ਬਣਾਈ ਹੈ।

ਮੁੱਖ ਮੰਤਰੀ ਨੇ ਹਥਿਆਰਬੰਦ ਬਲਾਂ ਵਿੱਚ ਹਰਿਆਣਾ ਦੇ ਨੌਜਵਾਨਾਂ ਦੇ ਯੋਗਦਾਨ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਦੇ ਨੌਜਵਾਨ ਦੇਸ਼ ਦੀ ਰੱਖਿਆ ਲਈ ਸਰਹੱਦਾਂ ’ਤੇ ਡਟੇ ਹੋਏ ਹਨ ਅਤੇ ਫੌਜ ਵਿੱਚ ਹਰ ਦਸਵਾਂ ਸਿਪਾਹੀ ਹਰਿਆਣਾ ਨਾਲ ਸਬੰਧਤ ਹੋਣ ਦਾ ਉਨ੍ਹਾਂ ਨੇ ਜ਼ਿਕਰ ਕੀਤਾ।

ਖੇਡਾਂ ਦੇ ਖੇਤਰ ਵਿੱਚ ਹਰਿਆਣਾ ਦੀ ਪ੍ਰਾਪਤੀ ਦਾ ਜ਼ਿਕਰ ਕਰਦਿਆਂ ਸੈਣੀ ਨੇ ਕਿਹਾ ਕਿ ਸੂਬੇ ਦੇ ਖਿਡਾਰੀ ਓਲੰਪਿਕ, ਪੈਰਾਲੰਪਿਕ ਅਤੇ ਰਾਸ਼ਟਰਮੰਡਲ ਖੇਡਾਂ ਵਰਗੇ ਅੰਤਰਰਾਸ਼ਟਰੀ ਮੰਚਾਂ ’ਤੇ ਦੇਸ਼ ਦਾ ਨਾਮ ਰੌਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭਾਰਤ ਦੇ ਸੋਨੇ ਦੇ ਤਗਮਿਆਂ ਵਿੱਚ ਹਰਿਆਣਾ ਦੇ ਖਿਡਾਰੀਆਂ ਦਾ ਯੋਗਦਾਨ ਹਮੇਸ਼ਾ ਮਹੱਤਵਪੂਰਨ ਰਿਹਾ ਹੈ।

ਇਸ ਤੋਂ ਬਾਅਦ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਮੁੰਬਈ ਦੇ ਵਰਸ਼ਾ ਬੰਗਲੇ ਵਿੱਚ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ। ਉਨ੍ਹਾਂ ਨੇ ਸੋਸ਼ਲ ਮੀਡੀਆ ’ਤੇ ਮੁਲਾਕਾਤ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਦੋਵਾਂ ਆਗੂਆਂ ਵਿਚਕਾਰ ਕਈ ਮਹੱਤਵਪੂਰਨ ਅਤੇ ਸਮਕਾਲੀ ਮੁੱਦਿਆਂ ’ਤੇ ਸਾਰਥਕ ਚਰਚਾ ਹੋਈ।

ਇਸ ਦੌਰਾਨ ਪਾਣੀਪਤ ਦੀ ਤੀਜੀ ਲੜਾਈ ਨੂੰ ਸਮਰਪਿਤ ‘ਸ਼ੌਰਿਆ ਸਮਾਰਕ’ ਬਾਰੇ ਵੀ ਵਿਸਤ੍ਰਿਤ ਵਿਚਾਰ-ਵਟਾਂਦਰਾ ਕੀਤਾ ਗਿਆ। ਇਹ ਯਾਦਗਾਰ ਦੋਵਾਂ ਰਾਜਾਂ, ਖਾਸ ਕਰਕੇ ਮਰਾਠਾ ਭਾਈਚਾਰੇ ਲਈ ਇਤਿਹਾਸਕ ਮਹੱਤਤਾ ਰੱਖਦੀ ਹੈ।

ਮੁੱਖ ਮੰਤਰੀ ਸੈਣੀ ਮੁਤਾਬਕ ਕਾਲਾ ਅੰਬ ਵਿੱਚ 16 ਏਕੜ ਜ਼ਮੀਨ ’ਤੇ ਪਾਣੀਪਤ ਦੀ ਤੀਜੀ ਲੜਾਈ ਨੂੰ ਸਮਰਪਿਤ ਸ਼ੌਰਿਆ ਸਮਾਰਕ ਬਣਾਉਣ ਦੀ ਤਜਵੀਜ਼ ਹੈ। ਇਸ ਪ੍ਰਾਜੈਕਟ ਦੇ ਨਿਰਮਾਣ ਲਈ ਹਰਿਆਣਾ ਅਤੇ ਮਹਾਰਾਸ਼ਟਰ ਸਰਕਾਰਾਂ ਵੱਲੋਂ ਮਿਲ ਕੇ ਕੰਮ ਕੀਤਾ ਜਾ ਰਿਹਾ ਹੈ।

 

LEAVE A REPLY

Please enter your comment!
Please enter your name here