Home Punjab Malerkotla ਸੋਸ਼ਲ ਮੀਡੀਆ ’ਤੇ ਐੱਸ.ਆਈ.ਆਰ.  ਸਬੰਧੀ ਫੈਲਾਈ ਜਾ ਰਹੀ ਗਲਤ ਜਾਣਕਾਰੀਆਂ ਤੋਂ ਲੋਕ...

ਸੋਸ਼ਲ ਮੀਡੀਆ ’ਤੇ ਐੱਸ.ਆਈ.ਆਰ.  ਸਬੰਧੀ ਫੈਲਾਈ ਜਾ ਰਹੀ ਗਲਤ ਜਾਣਕਾਰੀਆਂ ਤੋਂ ਲੋਕ ਸੁਚੇਤ ਰਹਿਣ – ਡਿਪਟੀ ਕਮਿਸ਼ਨਰ

0
16
• -ਐਨ.ਆਰ.ਆਈ. ਵੋਟਰਾਂ ਦੀਆਂ ਵੋਟਾਂ ਬਿਨਾਂ ਤਸਦੀਕ ਅਤੇ ਕਾਨੂੰਨੀ ਪ੍ਰਕਿਰਿਆ ਤੋਂ ਨਹੀਂ ਕੱਟੀਆਂ ਜਾ ਸਕਦੀਆਂ -ਵਿਰਾਜ ਐਸ. ਤਿੜਕੇ

ਮਾਲੇਰਕੋਟਲਾ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਮਾਲੇਰਕੋਟਲਾ ਵਿਰਾਜ ਐਸ. ਤਿੜਕੇ ਨੇ ਸੋਸ਼ਲ ਮੀਡੀਆ ’ਤੇ ਐੱਸ.ਆਈ.ਆਰ. ਸਬੰਧੀ ਚੱਲ ਰਹੀਆਂ ਗਲਤ ਅਤੇ ਤੱਥਹੀਣ ਪੋਸਟਾਂ ਅਤੇ ਵੀਡੀਓ ਕਲਿੱਪਾਂ /ਰੀਲਾਂ ਦੇ ਸਬੰਧ ਵਿੱਚ ਕਿਹਾ ਹੈ ਕਿ ਆਮ ਲੋਕ ਅਫ਼ਵਾਹਾਂ ਤੋਂ ਗੁੰਮਰਾਹ ਨਾ ਹੋਣ ਅਤੇ ਕੇਵਲ ਭਾਰਤ ਚੋਣ ਕਮਿਸ਼ਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਕੀਤੀ ਅਧਿਕਾਰਤ ਜਾਣਕਾਰੀ ’ਤੇ ਹੀ ਭਰੋਸਾ ਕਰਨ।
ਡਿਪਟੀ ਕਮਿਸ਼ਨਰ ਨੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.)-2026 ਸਬੰਧੀ ਸਪੱਸ਼ਟ ਕੀਤਾ ਕਿ ਇਸ ਮੁਹਿੰਮ ਦਾ ਇਕੋ-ਇੱਕ ਉਦੇਸ਼ ਵੋਟਰ ਸੂਚੀਆਂ ਨੂੰ ਹੋਰ ਵਧੇਰੇ ਸ਼ੁੱਧ, ਸਹੀ ਅਤੇ ਪਾਰਦਰਸ਼ੀ ਬਣਾਉਣਾ ਹੈ। ਕਿਸੇ ਵੀ ਯੋਗ ਵੋਟਰ ਦਾ ਨਾਮ ਬਿਨਾਂ ਕਾਨੂੰਨੀ ਪ੍ਰਕਿਰਿਆ ਅਤੇ ਪੁਖਤਾ ਤਸਦੀਕ ਤੋਂ ਵੋਟਰ ਸੂਚੀ ਵਿੱਚੋਂ ਨਹੀਂ ਹਟਾਇਆ ਜਾ ਸਕਦਾ।
ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿੱਚ ਰਹਿ ਰਹੇ ਪੰਜਾਬੀਆਂ ਜਾਂ ਐਨ.ਆਰ.ਆਈ. ਵੋਟਰਾਂ ਸਬੰਧੀ ਸੋਸ਼ਲ ਮੀਡੀਆ ’ਤੇ ਕੀਤੇ ਜਾ ਰਹੇ ਦਾਅਵੇ ਤੱਥਾਂ ’ਤੇ ਆਧਾਰਿਤ ਨਹੀਂ ਹਨ। ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹਰੇਕ ਕੇਸ ਦੀ ਵੱਖਰੇ ਤੌਰ ’ਤੇ ਜਾਂਚ ਅਤੇ ਤਸਦੀਕ ਕੀਤੀ ਜਾਂਦੀ ਹੈ ਅਤੇ ਬਿਨਾਂ ਕਿਸੇ ਠੋਸ ਸਬੂਤ ਜਾਂ ਕਾਨੂੰਨੀ ਆਧਾਰ ਦੇ ਕਿਸੇ ਵੀ ਵੋਟਰ ਦਾ ਨਾਮ ਨਹੀਂ ਕੱਟਿਆ ਜਾ ਸਕਦਾ।
ਡਿਪਟੀ ਕਮਿਸ਼ਨਰ ਨੇ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ 25 ਜੂਨ ਤੋਂ ਸ਼ੁਰੂ ਹੋ ਰਹੀ ਐੱਸ.ਆਈ.ਆਰ. ਮੁਹਿੰਮ ਦੌਰਾਨ ਬੀ.ਐਲ.ਓਜ਼ ਨਾਲ ਪੂਰਾ ਸਹਿਯੋਗ ਕਰਨ, ਲੋੜੀਂਦੇ ਦਸਤਾਵੇਜ਼ ਅਤੇ ਨਵੀਨਤਮ ਫੋਟੋਆਂ ਮੁਹੱਈਆ ਕਰਵਾਉਣ ਅਤੇ ਕਿਸੇ ਵੀ ਤਰ੍ਹਾਂ ਦੀ ਅਫ਼ਵਾਹ ਜਾਂ ਗੁੰਮਰਾਹਕੁੰਨ ਪ੍ਰਚਾਰ ਤੋਂ ਬਚਦੇ ਹੋਏ ਸਹੀ ਜਾਣਕਾਰੀ ਲਈ ਜ਼ਿਲ੍ਹਾ ਪ੍ਰਸ਼ਾਸਨ ਨਾਲ ਸੰਪਰਕ ਕਰਨ।
ਡਿਪਟੀ ਕਮਿਸ਼ਨਰ ਨੇ ਦੁਹਰਾਇਆ “ਸਾਡਾ ਉਦੇਸ਼ ਕਿਸੇ ਵੀ ਯੋਗ ਵੋਟਰ ਨੂੰ ਵੋਟ ਦੇ ਅਧਿਕਾਰ ਤੋਂ ਵਾਂਝਾ ਕਰਨਾ ਨਹੀਂ, ਸਗੋਂ ਵੱਧ ਤੋਂ ਵੱਧ ਦਰੁਸਤ, ਪਾਰਦਰਸ਼ੀ ਅਤੇ ਭਰੋਸੇਯੋਗ ਵੋਟਰ ਸੂਚੀਆਂ ਤਿਆਰ ਕਰਨਾ ਹੈ।”

LEAVE A REPLY

Please enter your comment!
Please enter your name here