Home Punjab Mansa ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ 08 ਮਈ ਨੂੰ ਲੱਗੇਗਾ ਪਲੇਸਮੈਂਟ ਕੈਂਪ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ 08 ਮਈ ਨੂੰ ਲੱਗੇਗਾ ਪਲੇਸਮੈਂਟ ਕੈਂਪ

0
20

ਮਾਨਸਾ, 07 ਮਈ :

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ 08 ਮਈ 2026 ਨੂੰ ਸ਼ੇਅਰ ਇੰਡੀਆ ਫਿਨਕੈਪ ਪ੍ਰਾਈਵੇਟ ਲਿਮਟਿਡ ਵੱਲੋਂ ਸੈਂਟਰ ਮੈਨੇਜਰ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।    

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ਼੍ਰੀ ਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਪ੍ਰਾਰਥੀ ਦੀ ਘੱਟੋ-ਘੱਟ ਯੋਗਤਾ 12ਵੀਂ ਪਾਸ ਹੋਣੀ ਚਾਹੀਦੀ ਹੈ ਅਤੇ ਇਸ ਕੈਂਪ ਵਿੱਚ ਕੇਵਲ ਮੁੰਡੇ ਹੀ ਭਾਗ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਪ੍ਰਾਰਥੀ ਦੀ ਉਮਰ ਸੀਮਾ 20 ਤੋਂ 29 ਸਾਲ ਤੱਕ ਹੋਣੀ ਚਾਹੀਦੀ ਹੈ ਅਤੇ ਉਹ ਸਰੀਰਕ ਤੌਰ ’ਤੇ ਫਿੱਟ ਹੋਣੇ ਚਾਹੀਦੇ ਹਨ।

ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨੇ ਦੱਸਿਆ ਕਿ ਚਾਹਵਾਨ ਪ੍ਰਾਰਥੀ ਆਪਣੇ ਅਸਲ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ ਅਤੇ ਯੋਗਤਾ ਦਾ ਵੇਰਵਾ (ਰਜ਼ਿਊਮ) ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਨੇੜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੇਵਾ ਕੇਂਦਰ ਦੀ ਪਹਿਲੀ ਮੰਜ਼ਿਲ ’ਤੇ) 8 ਮਈ ਨੂੰ ਸਵੇਰੇ 10:00 ਵਜੇ ਪਹੁੰਚਣ। ਚੁਣੇ ਗਏ ਪ੍ਰਾਰਥੀ ਨੂੰ 14000/- ਰੁਪਏ ਦੇ ਕਰੀਬ ਤਨਖਾਹ ਮਿਲਣਯੋਗ ਹੋਵੇਗੀ।

ਇੰਟਰਵਿਊ ਦਾ ਸਮਾਂ ਸਵੇਰੇ 10:00 ਤੋਂ ਦੁਪਹਿਰ 01:30 ਵਜੇ ਤੱਕ ਰੱਖਿਆ ਗਿਆ ਹੈ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ ਤੇ 90418-51666  ਅਤੇ 94641-78030 ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here