PM ਮੋਦੀ ਨੇ ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ‘ਤੇ ਹੋਏ ਹਮਲੇ ਦੀ ਕੀਤੀ ਨਿੰਦਾ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਯਾਨੀ ਐਤਵਾਰ ਨੂੰ ਪੈਨਸਿਲਵੇਨੀਆ ‘ਚ ਇਕ ਚੋਣ ਰੈਲੀ ‘ਚ ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ (Former US President Donald Trump) ਦੀ ਹੱਤਿਆ ਦੀ ਕੋਸ਼ਿਸ਼ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਰਾਜਨੀਤੀ ਅਤੇ ਲੋਕਤੰਤਰ ‘ਚ ਹਿੰਸਾ ਦੀ ਕੋਈ ਥਾਂ ਨਹੀਂ ਹੈ। ਟਰੰਪ ਨੂੰ ਆਪਣਾ ‘ਦੋਸਤ’ ਦੱਸਦੇ ਹੋਏ, ਪੀ.ਐਮ ਮੋਦੀ ਨੇ ਟਵਿੱਟਰ ‘ਤੇ ਪੋਸਟ ਕਰਦੇ ਹੋਏ ਕਿਹਾ ਕਿ ਉਹ ਆਪਣੇ ਦੋਸਤ ‘ਤੇ ਹੋਏ ਹਮਲੇ ਤੋਂ ਬਹੁਤ ਚਿੰਤਤ ਹਨ। ਉਨ੍ਹਾਂ ਗੋਲੀਬਾਰੀ ‘ਚ ਜ਼ਖਮੀ ਹੋਏ ਟਰੰਪ ਦੇ ਜਲਦੀ ਠੀਕ ਹੋਣ ਦੀ ਕਾਮਨਾ ਵੀ ਕੀਤੀ।

Leave a Reply

Your email address will not be published. Required fields are marked *