Monday, August 10, 2026
Home Punjab ਨਸ਼ੇ ਦੇ ਸੌਦਾਗਰਾਂ ’ਤੇ ਪੁਲਿਸ ਦਾ ਸ਼ਿਕੰਜਾ, 5 ਕਿੱਲੋ ਹੈਰੋਇਨ ਸਮੇਤ 7...

ਨਸ਼ੇ ਦੇ ਸੌਦਾਗਰਾਂ ’ਤੇ ਪੁਲਿਸ ਦਾ ਸ਼ਿਕੰਜਾ, 5 ਕਿੱਲੋ ਹੈਰੋਇਨ ਸਮੇਤ 7 ਧਰੇ

0
22

ਪੰਜਾਬ ਪੁਲਿਸ ਨੇ ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ 5 ਕਿੱਲੋ ਹੈਰੋਇਨ ਸਮੇਤ 7 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਅਨੁਸਾਰ ਫੜੇ ਗਏ ਤਸਕਰਾਂ ਵਿੱਚ ਇੱਕ ਅਫ਼ਗਾਨ ਨਾਗਰਿਕ ਅਤੇ ਇੱਕ ਨਾਬਾਲਗ ਵੀ ਸ਼ਾਮਲ ਹੈ। ਮੁਲਜ਼ਮਾਂ ਕੋਲੋਂ ਹੈਰੋਇਨ ਤੋਂ ਇਲਾਵਾ ਨਕਦੀ, ਮੋਬਾਈਲ ਫੋਨ ਅਤੇ ਤਸਕਰੀ ਵਿੱਚ ਵਰਤੇ ਜਾਣ ਵਾਲੇ ਹੋਰ ਸਾਮਾਨ ਦੀ ਵੀ ਬਰਾਮਦਗੀ ਹੋਈ ਹੈ।

ਪੁਲਿਸ ਨੇ ਦੱਸਿਆ ਕਿ ਇਹ ਗਿਰੋਹ ਸਰਹੱਦੀ ਇਲਾਕਿਆਂ ਅਤੇ ਹੋਰ ਰਾਜਾਂ ਨਾਲ ਜੁੜੇ ਨੈੱਟਵਰਕ ਰਾਹੀਂ ਨਸ਼ੇ ਦੀ ਸਪਲਾਈ ਕਰ ਰਿਹਾ ਸੀ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗਿਰੋਹ ਦੇ ਮੈਂਬਰ ਪੰਜਾਬ ਵਿੱਚ ਵੱਖ-ਵੱਖ ਥਾਵਾਂ ’ਤੇ ਹੈਰੋਇਨ ਪਹੁੰਚਾਉਣ ਦਾ ਕੰਮ ਕਰਦੇ ਸਨ। ਗ੍ਰਿਫ਼ਤਾਰ ਕੀਤੇ ਗਏ ਸਾਰੇ ਦੋਸ਼ੀਆਂ ਤੋਂ ਪੁੱਛਗਿੱਛ ਜਾਰੀ ਹੈ ਅਤੇ ਪੁਲਿਸ ਹੁਣ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਨਸ਼ੇ ਦੀ ਇਹ ਖੇਪ ਕਿੱਥੋਂ ਆਈ ਅਤੇ ਇਸ ਨੂੰ ਕਿਹੜੇ-ਕਿਹੜੇ ਇਲਾਕਿਆਂ ਵਿੱਚ ਪਹੁੰਚਾਇਆ ਜਾਣਾ ਸੀ।

ਪੁਲਿਸ ਨੇ ਇਸ ਮਾਮਲੇ ਵਿੱਚ ਕੇਸ ਦਰਜ ਕਰਕੇ ਤਸਕਰੀ ਦੇ ਪੂਰੇ ਨੈੱਟਵਰਕ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਗਿਰੋਹ ਨਾਲ ਜੁੜੇ ਹੋਰ ਲੋਕਾਂ ਦੀ ਪਛਾਣ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਹੋਰ ਗ੍ਰਿਫ਼ਤਾਰੀਆਂ ਹੋ ਸਕਦੀਆਂ ਹਨ। ਨਸ਼ਾ ਤਸਕਰੀ ਦੇ ਖ਼ਿਲਾਫ਼ ਚੱਲ ਰਹੀ ਮੁਹਿੰਮ ਦੇ ਤਹਿਤ ਇਸ ਕਾਰਵਾਈ ਨੂੰ ਵੱਡੀ ਸਫਲਤਾ ਵਜੋਂ ਦੇਖਿਆ ਜਾ ਰਿਹਾ ਹੈ।

LEAVE A REPLY

Please enter your comment!
Please enter your name here