Friday, July 10, 2026
Home Punjab Ludhiana ਲੁਧਿਆਣਾ ਦੇ ਇਨ੍ਹਾਂ ਇਲਾਕਿਆਂ ‘ਚ 6 ਘੰਟੇ ਬੰਦ ਰਹੇਗੀ ਬਿਜਲੀ

ਲੁਧਿਆਣਾ ਦੇ ਇਨ੍ਹਾਂ ਇਲਾਕਿਆਂ ‘ਚ 6 ਘੰਟੇ ਬੰਦ ਰਹੇਗੀ ਬਿਜਲੀ

0
3

ਲੁਧਿਆਣਾ: ਸ਼ਹਿਰ ਦੇ ਕੁਝ ਇਲਾਕਿਆਂ ਵਿੱਚ ਜ਼ਰੂਰੀ ਮੁਰੰਮਤ ਕਾਰਜਾਂ ਕਾਰਨ ਬਿਜਲੀ ਸਪਲਾਈ ਪ੍ਰਭਾਵਿਤ ਰਹੇਗੀ। ਪੰਜਾਬ ਰਾਜ ਬਿਜਲੀ ਨਿਗਮ ਦੀ ਸਿਟੀ ਵੈਸਟ ਡਿਵੀਜ਼ਨ ਅਧੀਨ ਆਉਂਦੇ ਛਾਉਣੀ ਮੁਹੱਲਾ ਪਾਵਰ ਹਾਊਸ ਵਿੱਚ ਤਾਇਨਾਤ ਐਸ.ਡੀ.ਓ. ਸ਼ਿਵ ਕੁਮਾਰ ਨੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ।

ਉਨ੍ਹਾਂ ਦੱਸਿਆ ਕਿ ਬਿਜਲੀ ਲਾਈਨਾਂ ਦੀ ਜ਼ਰੂਰੀ ਮੁਰੰਮਤ ਕਾਰਨ 10 ਜੁਲਾਈ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ, ਯਾਨੀ ਲਗਭਗ 6 ਘੰਟਿਆਂ ਲਈ ਬਿਜਲੀ ਸਪਲਾਈ ਪ੍ਰਭਾਵਿਤ ਰਹੇਗੀ।

ਇਸ ਦੌਰਾਨ 11 ਕੇਵੀ ਓਕਟੇਵ, 11 ਕੇਵੀ ਵੀਨਸ ਮਨਾਰਟਿੰਗ ਅਤੇ 66 ਕੇਵੀ ਅਮਲਤਾਸ ਫੀਡਰਾਂ ਨਾਲ ਜੁੜੇ ਇਲਾਕਿਆਂ ਅਤੇ ਆਲੇ-ਦੁਆਲੇ ਦੇ ਖੇਤਰਾਂ ਵਿੱਚ ਬਿਜਲੀ ਸਪਲਾਈ ਬੰਦ ਰਹੇਗੀ।

ਐਸ.ਡੀ.ਓ. ਸ਼ਿਵ ਕੁਮਾਰ ਨੇ ਬਿਜਲੀ ਬੰਦ ਰਹਿਣ ਕਾਰਨ ਇਲਾਕਾ ਨਿਵਾਸੀਆਂ ਨੂੰ ਹੋਣ ਵਾਲੀ ਅਸੁਵਿਧਾ ਲਈ ਅਫ਼ਸੋਸ ਪ੍ਰਗਟ ਕਰਦਿਆਂ ਲੋਕਾਂ ਨੂੰ ਮੁਰੰਮਤ ਕਾਰਜ ਦੌਰਾਨ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ।

 

LEAVE A REPLY

Please enter your comment!
Please enter your name here