Home Punjab 15 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਪਾਵਰਕੌਮ ਦਾ ਸੁਪਰਿੰਟੈਂਡੈਂਟ ਵਿਜੀਲੈਂਸ ਵੱਲੋਂ ਕਾਬੂ

15 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਪਾਵਰਕੌਮ ਦਾ ਸੁਪਰਿੰਟੈਂਡੈਂਟ ਵਿਜੀਲੈਂਸ ਵੱਲੋਂ ਕਾਬੂ

0
22

ਅੰਮ੍ਰਿਤਸਰ: ਜੇਲ੍ਹ ਰੋਡ ਸਥਿਤ ਪਾਵਰਕੌਮ ਦੇ ਦਫ਼ਤਰ ਵਿੱਚ ਵਿਜੀਲੈਂਸ ਬਿਊਰੋ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਸੁਪਰਿੰਟੈਂਡੈਂਟ ਲੇਖਾ ਮੰਡਲ ਅੰਮ੍ਰਿਤਪਾਲ ਸਿੰਘ ਨੂੰ 15 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ।

ਮਿਲੀ ਜਾਣਕਾਰੀ ਅਨੁਸਾਰ ਇਸਲਾਮਾਬਾਦ ਮੁਹੱਲੇ ਦੇ ਵਸਨੀਕ ਅਤੇ ਸੇਵਾਮੁਕਤ ਜੂਨੀਅਰ ਇੰਜੀਨੀਅਰ (ਜੇ.ਈ.) ਬਿਸੰਬਰ ਦਾਸ ਦਾ ਬਿਜਲੀ ਵਿਭਾਗ ਵੱਲ ਕਰੀਬ 1 ਲੱਖ ਰੁਪਏ ਦਾ ਬਕਾਇਆ ਭੁਗਤਾਨ ਬਾਕੀ ਸੀ। ਆਪਣੇ ਬਕਾਏ ਦੀ ਰਕਮ ਪ੍ਰਾਪਤ ਕਰਨ ਲਈ ਉਹ ਪਿਛਲੇ ਇੱਕ ਸਾਲ ਤੋਂ ਵਿਭਾਗ ਦੇ ਦਫ਼ਤਰਾਂ ਦੇ ਚੱਕਰ ਕੱਟ ਰਹੇ ਸਨ।

ਦੋਸ਼ ਹੈ ਕਿ ਸੁਪਰਿੰਟੈਂਡੈਂਟ ਅੰਮ੍ਰਿਤਪਾਲ ਸਿੰਘ ਵੱਲੋਂ ਬਕਾਇਆ ਰਕਮ ਜਾਰੀ ਕਰਨ ਦੇ ਬਦਲੇ 15 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ ਗਈ। ਇਸ ਸਬੰਧੀ ਬਿਸੰਬਰ ਦਾਸ ਨੇ ਵਿਜੀਲੈਂਸ ਵਿਭਾਗ ਕੋਲ ਸ਼ਿਕਾਇਤ ਦਰਜ ਕਰਵਾਈ।

ਸ਼ਿਕਾਇਤ ਦੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਯੋਜਨਾਬੱਧ ਢੰਗ ਨਾਲ ਕਾਰਵਾਈ ਕਰਦਿਆਂ ਇੰਸਪੈਕਟਰ ਦੀ ਅਗਵਾਈ ਹੇਠ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਛਾਪੇਮਾਰੀ ਕੀਤੀ ਅਤੇ ਅੰਮ੍ਰਿਤਪਾਲ ਸਿੰਘ ਨੂੰ 15 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਸਮੇਂ ਰੰਗੇ ਹੱਥੀਂ ਕਾਬੂ ਕਰ ਲਿਆ।

ਵਿਜੀਲੈਂਸ ਬਿਊਰੋ ਵੱਲੋਂ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

LEAVE A REPLY

Please enter your comment!
Please enter your name here