HomeSportਏਸ਼ੀਆ ਕੱਪ ਜਿੱਤਣ ’ਤੇ ਰਾਸ਼ਟਰਪਤੀ ਮੁਰਮੂ ਨੇ ਜੂਨੀਅਰ ਭਾਰਤੀ ਹਾਕੀ ਟੀਮਾਂ ਨੂੰ...

ਏਸ਼ੀਆ ਕੱਪ ਜਿੱਤਣ ’ਤੇ ਰਾਸ਼ਟਰਪਤੀ ਮੁਰਮੂ ਨੇ ਜੂਨੀਅਰ ਭਾਰਤੀ ਹਾਕੀ ਟੀਮਾਂ ਨੂੰ ਦਿੱਤੀ ਵਧਾਈ

ਏਸ਼ੀਆ ਕੱਪ ਜਿੱਤਣ ’ਤੇ ਰਾਸ਼ਟਰਪਤੀ ਮੁਰਮੂ ਨੇ ਭਾਰਤੀ ਜੂਨੀਅਰ ਹਾਕੀ ਟੀਮਾਂ ਨੂੰ ਦਿੱਤੀ ਵਧਾਈ।

ਨਵੀਂ ਦਿੱਲੀ: ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਏਸ਼ੀਆ ਕੱਪ ਵਿੱਚ ਸ਼ਾਨਦਾਰ ਜਿੱਤ ਦਰਜ ਕਰਨ ਵਾਲੀਆਂ ਭਾਰਤ ਦੀਆਂ ਜੂਨੀਅਰ ਪੁਰਸ਼ ਅਤੇ ਮਹਿਲਾ ਹਾਕੀ ਟੀਮਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਖਿਡਾਰੀਆਂ ਦੀ ਮਿਹਨਤ, ਅਨੁਸ਼ਾਸਨ ਅਤੇ ਟੀਮ ਵਰਕ ਨੇ ਦੇਸ਼ ਦਾ ਮਾਣ ਵਧਾਇਆ ਹੈ।

ਰਾਸ਼ਟਰਪਤੀ ਨੇ ਸੋਸ਼ਲ ਮੀਡੀਆ ਪੋਸਟ ਵਿੱਚ ਨੌਜਵਾਨ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਉਹ ਆਪਣੀ ਸਕਾਰਾਤਮਕ ਊਰਜਾ ਨੂੰ ਉੱਤਮ ਪ੍ਰਦਰਸ਼ਨ ਲਈ ਵਰਤ ਕੇ ਪ੍ਰੇਰਣਾਦਾਇਕ ਮਿਸਾਲ ਕਾਇਮ ਕਰ ਰਹੇ ਹਨ। ਉਨ੍ਹਾਂ ਨੇ ਸਾਰੇ ਖਿਡਾਰੀਆਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਭਾਰਤੀ ਜੂਨੀਅਰ ਮਹਿਲਾ ਹਾਕੀ ਟੀਮ ਨੇ ਐਤਵਾਰ ਨੂੰ ਚੀਨ ਨੂੰ 1-0 ਨਾਲ ਹਰਾ ਕੇ AHF ਜੂਨੀਅਰ ਏਸ਼ੀਆ ਕੱਪ ਦਾ ਖਿਤਾਬ ਜਿੱਤਿਆ। ਇਸ ਜਿੱਤ ਨਾਲ ਟੀਮ ਨੇ ਜੂਨੀਅਰ ਮਹਿਲਾ ਹਾਕੀ ਵਿਸ਼ਵ ਕੱਪ ਲਈ ਵੀ ਕੁਆਲੀਫਾਈ ਕਰ ਲਿਆ।

ਇਸੇ ਤਰ੍ਹਾਂ ਭਾਰਤੀ ਜੂਨੀਅਰ ਪੁਰਸ਼ ਹਾਕੀ ਟੀਮ ਨੇ ਚੀਨ ਦੇ ਮੋਛੀ ਵਿੱਚ ਕੋਰੀਆ ਨੂੰ 4-1 ਨਾਲ ਹਰਾ ਕੇ ਏਸ਼ੀਆ ਕੱਪ ਦਾ ਖਿਤਾਬ ਬਰਕਰਾਰ ਰੱਖਿਆ ਅਤੇ ਵਿਸ਼ਵ ਕੱਪ ਵਿੱਚ ਆਪਣੀ ਜਗ੍ਹਾ ਪੱਕੀ ਕੀਤੀ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments