Google search engine
HomeNationalਰਾਸ਼ਟਰਪਤੀ ਮੁਰਮੂ ਨੂੰ ਮੁੱਖ ਮੰਤਰੀ ਮਾਨ ਵੱਲੋਂ ਦਰਬਾਰ ਸਾਹਿਬ ਮਾਡਲ ਅਤੇ ਫੁਲਕਾਰੀ...

ਰਾਸ਼ਟਰਪਤੀ ਮੁਰਮੂ ਨੂੰ ਮੁੱਖ ਮੰਤਰੀ ਮਾਨ ਵੱਲੋਂ ਦਰਬਾਰ ਸਾਹਿਬ ਮਾਡਲ ਅਤੇ ਫੁਲਕਾਰੀ ਭੇਂਟ ਕਰਕੇ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ: ਭਾਰਤ ਦੇ ਰਾਸ਼ਟਰਪਤੀ ਸ੍ਰੀਮਤੀ ਦਰੋਪਦੀ ਮੁਰਮੂ ਆਪਣੇ ਦੋ-ਰੋਜ਼ਾ ਪੰਜਾਬ ਦੌਰੇ ‘ਤੇ ਹਨ। ਇਸ ਖਾਸ ਮੌਕੇ ‘ਤੇ ਬੀਤੇ ਦਿਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਰਾਸ਼ਟਰਪਤੀ ਦੇ ਸਨਮਾਨ ‘ਚ ਇੱਕ ਵਿਸ਼ੇਸ਼ ਰਾਤ ਦੇ ਖਾਣੇ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ‘ਚ ਸੂਬੇ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਸਮੇਤ ਕਈ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ।

ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਸ਼ਟਰਪਤੀ ਨੂੰ ਸ੍ਰੀ ਦਰਬਾਰ ਸਾਹਿਬ ਦਾ ਮਾਡਲ ਅਤੇ ਫੁਲਕਾਰੀ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਮੁੱਖ ਮੰਤਰੀ ਮਾਨ ਵੱਲੋਂ ਰਾਸ਼ਟਰਪਤੀ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਸੂਬੇ ਦੀ ਅਮੀਰ ਵਿਰਾਸਤ ਅਤੇ ਸੱਭਿਆਚਾਰ ਬਾਰੇ ਜਾਣਕਾਰੀ ਦਿੱਤੀ ਗਈ।

ਜਿਕਰਯੋਗ ਹੈ ਕਿ 15 ਜਨਵਰੀ ਨੂੰ ਰਾਸ਼ਟਰਪਤੀ ਮੁਰਮੂ ਅੰਮ੍ਰਿਤਸਰ ਵਿਖੇ ਗੁਰੂ ਨਾਨਕ ਦੇਵ ਯੂਨੀਵਰਸਿਟੀ (GNDU) ਦੀ 50ਵੀਂ ਗੋਲਡਨ ਜੁਬਲੀ ਕਾਨਵੋਕੇਸ਼ਨ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।

16 ਜਨਵਰੀ ਨੂੰ ਰਾਸ਼ਟਰਪਤੀ ਨੇ ਡਾ. ਬੀ.ਆਰ. ਅੰਬੇਦਕਰ ਨੈਸ਼ਨਲ ਇੰਸਟੀਚਿਊਟ ਆਫ਼ ਟੈਕਨਾਲੋਜੀ (NIT) ਦੀ 21ਵੀਂ ਕਾਨਵੋਕੇਸ਼ਨ ਵਿੱਚ ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ ਅਤੇ ਸੰਸਥਾ ‘ਚ ਹਾਈ-ਮਾਸਟ ਰਾਸ਼ਟਰੀ ਝੰਡਾ ਅਤੇ ਸਾਈਬਰ ਸੁਰੱਖਿਆ ਨਾਲ ਸਬੰਧਤ ਦੋ ‘ਸੈਂਟਰ ਆਫ਼ ਐਕਸੀਲੈਂਸ’ ਦਾ ਉਦਘਾਟਨ ਵੀ ਕੀਤਾ।

ਰਾਸ਼ਟਰਪਤੀ ਦੀ ਫੇਰੀ ਦੇ ਮੱਦੇਨਜ਼ਰ ਅੰਮ੍ਰਿਤਸਰ ਅਤੇ ਜਲੰਧਰ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਭਾਰੀ ਵਾਹਨਾਂ ਦੀ ਆਵਾਜਾਈ ‘ਤੇ ਵੀ ਕਈ ਰੂਟਾਂ ਤੇ ਪਾਬੰਦੀਆਂ ਰਹੀਆਂ। ਦੋਵਾਂ ਸ਼ਹਿਰਾਂ ਨੂੰ ‘ਨੋ ਫਲਾਈ ਜ਼ੋਨ’ ਘੋਸ਼ਿਤ ਕੀਤਾ ਗਿਆ ਹੈ ਅਤੇ ਡਰੋਨ ਉਡਾਉਣ ‘ਤੇ ਪੂਰਨ ਪਾਬੰਦੀ ਲਗਾਈ ਗਈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments