Tuesday, July 14, 2026
Home National ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਗਣਤੰਤਰ ਦਿਵਸ ਦੀਆਂ ਦਿੱਤੀਆਂ...

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਗਣਤੰਤਰ ਦਿਵਸ ਦੀਆਂ ਦਿੱਤੀਆਂ ਵਧਾਈਆਂ

0
65

ਨਵੀਂ ਦਿੱਲੀ: ਅੱਜ ਪੂਰਾ ਦੇਸ਼ ਮਾਣ ਅਤੇ ਜੋਸ਼ ਨਾਲ ਆਪਣਾ 77ਵਾਂ ਗਣਤੰਤਰ ਦਿਵਸ ਮਨਾ ਰਿਹਾ ਹੈ। ਦਿੱਲੀ ਦੇ ਕਰਤਾਵਯ ਮਾਰਗ ‘ਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੀ ਅਗਵਾਈ ਹੇਠ ਗਣਤੰਤਰ ਦਿਵਸ ਦੀ ਸ਼ਾਨਦਾਰ ਪਰੇਡ ਹੋ ਰਹੀ ਹੈ, ਜਿਸ ਵਿੱਚ ਭਾਰਤ ਦੀ ਫੌਜੀ ਤਾਕਤ, ਸੱਭਿਆਚਾਰਕ ਵਿਰਾਸਤ ਅਤੇ ਤਕਨੀਕੀ ਤਰੱਕੀ ਨੂੰ ਦਰਸਾਇਆ ਜਾ ਰਿਹਾ ਹੈ।

ਇਸ ਮੌਕੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਗਣਤੰਤਰ ਦਿਵਸ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਇਹ ਦਿਨ ਸਾਡੇ ਲੋਕਤੰਤਰੀ ਮੁੱਲਾਂ ਦੀ ਯਾਦ ਦਿਲਾਉਂਦਾ ਹੈ ਅਤੇ 2047 ਤੱਕ ਭਾਰਤ ਨੂੰ ਵਿਕਸਤ ਦੇਸ਼ ਬਣਾਉਣਾ ਸਾਡਾ ਮਕਸਦ ਹੈ। ਉਨ੍ਹਾਂ ਏਕਤਾ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਦੇਸ਼ ਦੀ ਤਰੱਕੀ ਲਈ ਇਕਜੁੱਟ ਰਹਿਣਾ ਬਹੁਤ ਜ਼ਰੂਰੀ ਹੈ।

ਇਸ ਸਾਲ ਗਣਤੰਤਰ ਦਿਵਸ ਸਮਾਰੋਹ ਵਿੱਚ ਯੂਰਪੀਅਨ ਕੌਂਸਲ ਦੇ ਪ੍ਰਧਾਨ ਐਂਟੋਨੀਓ ਕੋਸਟਾ ਅਤੇ ਯੂਰਪੀਅਨ ਕਮਿਸ਼ਨ ਦੀ ਪ੍ਰਧਾਨ ਉਰਸੁਲਾ ਵਾਨ ਡੇਰ ਲੇਅਨ ਮੁੱਖ ਮਹਿਮਾਨ ਹਨ। ਸਵੇਰੇ 10:30 ਵਜੇ ਸ਼ੁਰੂ ਹੋਈ ਪਰੇਡ ਲਗਭਗ 90 ਮਿੰਟ ਤੱਕ ਚੱਲੇਗੀ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰੀ ਯੁੱਧ ਸਮਾਰਕ ‘ਤੇ ਜਾ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।

ਜ਼ਿਕਰਯੋਗ ਹੈ ਕਿ ਭਾਰਤ ਨੂੰ 15 ਅਗਸਤ 1947 ਨੂੰ ਆਜ਼ਾਦੀ ਮਿਲੀ ਸੀ, ਜਦਕਿ 26 ਜਨਵਰੀ 1950 ਨੂੰ ਸੰਵਿਧਾਨ ਲਾਗੂ ਹੋਣ ਨਾਲ ਦੇਸ਼ ਇੱਕ ਲੋਕਤੰਤਰੀ ਗਣਰਾਜ ਬਣਿਆ ਸੀ।

ਪਰੇਡ ਦੌਰਾਨ ਫੌਜ ਦੇ ਆਧੁਨਿਕ ਹਥਿਆਰ, ਸੈਨਿਕਾਂ ਦਾ ਮਾਰਚ-ਪਾਸਟ, ਵੱਖ-ਵੱਖ ਰਾਜਾਂ ਦੀਆਂ ਸੱਭਿਆਚਾਰਕ ਝਾਕੀਆਂ ਅਤੇ ਮਹਿਲਾ ਟੁਕੜੀਆਂ ਦੀ ਵਿਸ਼ੇਸ਼ ਭੂਮਿਕਾ ਲੋਕਾਂ ਲਈ ਆਕਰਸ਼ਣ ਦਾ ਕੇਂਦਰ ਰਹੀ।

LEAVE A REPLY

Please enter your comment!
Please enter your name here