ਨਵੀਂ ਦਿੱਲੀ: ਪੈਗੰਬਰ ਮੁਹੰਮਦ ਸਾਹਿਬ ਦੇ ਜਨਮ ਦਿਹਾੜੇ ਦੇ ਪਵਿੱਤਰ ਮੌਕੇ ’ਤੇ ਦੇਸ਼ ਭਰ ਵਿੱਚ ਮਿਲਾਦ-ਉਨ-ਨਬੀ (ਈਦ-ਏ-ਮਿਲਾਦ) ਦਾ ਤਿਉਹਾਰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਮੂਹ ਦੇਸ਼ਵਾਸੀਆਂ ਨੂੰ ਵਧਾਈਆਂ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ।
ਪ੍ਰਧਾਨ ਮੰਤਰੀ ਨੇ ਇਸ ਪਵਿੱਤਰ ਦਿਹਾੜੇ ’ਤੇ ਸਾਰਿਆਂ ਲਈ ਸ਼ਾਂਤੀ, ਖੁਸ਼ਹਾਲੀ ਅਤੇ ਭਾਈਚਾਰੇ ਦੀ ਕਾਮਨਾ ਕੀਤੀ। ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਇਸ ਮੌਕੇ ਧਾਰਮਿਕ ਸਮਾਗਮ ਅਤੇ ਹੋਰ ਪ੍ਰੋਗਰਾਮ ਵੀ ਕਰਵਾਏ ਜਾ ਰਹੇ ਹਨ।







