Home Punjab Mansa ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਕਚਹਿਰੀ ਕੰਪਲੈਕਸ ਦੇ 100 ਮੀਟਰ ਦੇ ਘੇਰੇ ਅੰਦਰ...

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਕਚਹਿਰੀ ਕੰਪਲੈਕਸ ਦੇ 100 ਮੀਟਰ ਦੇ ਘੇਰੇ ਅੰਦਰ ਪਾਬੰਦੀ ਦੇ ਹੁਕਮ ਜਾਰੀ

0
1

ਮਾਨਸਾ: ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਕਚਹਿਰੀ ਕੰਪਲੈਕਸ ਦੇ 100 ਮੀਟਰ ਦੇ ਘੇਰੇ ਅੰਦਰ ਜਲੂਸ ਕੱਢਣ, ਜਲਸਾ ਕਰਨ, ਲਾਊਡ ਸਪੀਕਰ ਲਗਾ ਕੇ ਭਾਸ਼ਨ ਕਰਨ ਅਤੇ ਧਰਨੇ ‘ਤੇ ਬੈਠਣ ‘ਤੇ ਪਾਬੰਦੀ ਲਗਾਈ ਹੈ।                                    ਹੁਕਮ ਵਿਚ ਕਿਹਾ ਗਿਆ ਹੈ ਕਿ ਰਾਜਨੀਤਿਕ  ਪਾਰਟੀਆਂ/ਜਥੇਬੰਦੀਆਂ ਆਪਣੇ ਮੁੱਦਿਆਂ ਨੂੰ ਲੈ ਕੇ ਜਲੂਸ ਆਦਿ ਕੱਢਣ ਉਪਰੰਤ ਜ਼ਿਲ੍ਹਾ ਕਚਰਿਹੀ ਵਿਚ ਲਾਊਡ ਸਪੀਕਰ ਲਗਾ ਕੇ ਭਾਸ਼ਨ ਦਿੰਦੇ ਰਹਿੰਦੇ ਹਨ ਜਾਂ ਧਰਨਾ ਆਦਿ ਲਗਾ ਕੇ ਬੈਠ ਜਾਂਦੇ ਹਨ, ਜਿਸ ਨਾਲ ਅਮਨ ਤੇ ਸ਼ਾਂਤੀ ਵਿਚ ਵਿਘਨ ਪੈਂਦਾ ਹੈ ਅਤੇ ਸਰਕਾਰੀ ਕੰਮ ਵਿਚ ਰੁਕਾਵਟ ਪੈਦਾ ਹੁੰਦੀ ਹੈ। ਜਿਸ ਨਾਲ ਆਮ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਵਾਸਤੇ ਔਕੜ ਪੇਸ਼ ਆਉਂਦੀ ਹੈ। ਇਹ ਹੁਕਮ 31 ਜੁਲਾਈ, 2026 ਤੱਕ ਲਾਗੂ ਰਹੇਗਾ।

NO COMMENTS

LEAVE A REPLY

Please enter your comment!
Please enter your name here