Home Patiala Updates ਪੀਆਰਟੀਸੀ ਚੇਅਰਮੈਨ ਹਰਪਾਲ ਜੁਨੇਜਾ ਵੱਲੋਂ ਬੁਢਲਾਡਾ ਡਿਪੂ ਦੀ ਅਚਨਚੇਤ ਚੈਕਿੰਗ 

ਪੀਆਰਟੀਸੀ ਚੇਅਰਮੈਨ ਹਰਪਾਲ ਜੁਨੇਜਾ ਵੱਲੋਂ ਬੁਢਲਾਡਾ ਡਿਪੂ ਦੀ ਅਚਨਚੇਤ ਚੈਕਿੰਗ 

0
1
-ਯਾਤਰੀਆਂ ਤੇ ਕਰਮਚਾਰੀਆਂ ਦੀਆਂ ਸਮੱਸਿਆਵਾਂ ਸੁਣੀਆਂ, ਸੁਧਾਰ ਲਈ ਸਖ਼ਤ ਹਦਾਇਤਾਂ
ਪਟਿਆਲਾ: ਪੀਆਰਟੀਸੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨੇ ਆਮ ਲੋਕਾਂ ਨੂੰ ਬਿਹਤਰ ਅਤੇ ਸੁਚੱਜੀਆਂ ਆਵਾਜਾਈ ਸਹੂਲਤਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਪੀਆਰਟੀਸੀ ਬੁਢਲਾਡਾ ਡਿਪੂ ਅਤੇ ਵਰਕਸ਼ਾਪ ਦਾ ਅਚਨਚੇਤ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਬੱਸ ਸਟੈਂਡ ਅਤੇ ਡਿਪੂ ‘ਚ ਮੌਜੂਦ ਯਾਤਰੀਆਂ, ਆਮ ਲੋਕਾਂ ਅਤੇ ਕਰਮਚਾਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸੁਝਾਵ ਗੰਭੀਰਤਾ ਨਾਲ ਸੁਣੇ।
ਚੇਅਰਮੈਨ ਐਡਵੋਕੇਟ ਜੁਨੇਜਾ ਨੇ ਚੈਕਿੰਗ ਦੌਰਾਨ ਵਰਕਸ਼ਾਪ ਅਤੇ ਡਿਪੂ ਸਟਾਫ਼ ਵੱਲੋਂ ਰੱਖੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਦਿਆਂ ਮੌਕੇ ‘ਤੇ ਹੀ ਸੰਬੰਧਿਤ ਅਧਿਕਾਰੀਆਂ ਨੂੰ ਉਨ੍ਹਾਂ ਦੇ ਜਲਦ ਨਿਪਟਾਰੇ ਲਈ ਨਿਰਦੇਸ਼ ਦਿੱਤੇ।
ਇਸ ਮੌਕੇ ਚੇਅਰਮੈਨ ਹਰਪਾਲ ਜੁਨੇਜਾ ਨੇ ਡਿਪੂ ਅੰਦਰ ਸਫ਼ਾਈ ਪ੍ਰਬੰਧਾਂ ਦੀ ਮੰਦਹਾਲੀ, ਬਾਥਰੂਮਾਂ ਦੀ ਖ਼ਰਾਬ ਸਥਿਤੀ ਅਤੇ ਪੀਣ ਵਾਲੇ ਪਾਣੀ ਵਰਗੀਆਂ ਬੁਨਿਆਦੀ ਸਹੂਲਤਾਂ ਦੀ ਕਮੀ ‘ਤੇ ਨਾਰਾਜ਼ਗੀ ਜ਼ਾਹਿਰ ਕੀਤੀ।
ਚੇਅਰਮੈਨ ਨੇ ਸੰਬੰਧਿਤ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਕਿ ਆਉਣ ਵਾਲੇ 15 ਦਿਨਾਂ ਦੇ ਅੰਦਰ ਡਿਪੂ, ਵਰਕਸ਼ਾਪ, ਪਖਾਨਿਆਂ ਅਤੇ ਵਾਟਰ ਕੂਲਰਾਂ ਸਮੇਤ ਸਾਰੀਆਂ ਬੁਨਿਆਦੀ ਸਹੂਲਤਾਂ ਨੂੰ ਮੁਕੰਮਲ ਤੌਰ ‘ਤੇ ਦਰੁਸਤ ਕਰਨ ਦੀ ਕਾਰਵਾਈ ਕੀਤੀ ਜਾਵੇ ਅਤੇ ਰਿਪੋਰਟ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਲੋਕਾਂ ਦੀਆਂ ਸਹੂਲਤਾਂ ਅਤੇ ਕਰਮਚਾਰੀਆਂ ਲਈ ਵਧੀਆ ਕਾਰਜਕਾਰੀ ਮਾਹੌਲ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਨਿਰਧਾਰਤ ਸਮੇਂ ਮਗਰੋਂ ਮੁੜ ਸਮੀਖਿਆ ਕੀਤੀ ਜਾਵੇਗੀ।

NO COMMENTS

LEAVE A REPLY

Please enter your comment!
Please enter your name here