PSEB ਨੇ 5ਵੀਂ ਤੇ 8ਵੀਂ ਜਮਾਤਾਂ ਦੇ ਰਜਿਸਟ੍ਰੇਸ਼ਨ ਲਈ ਜਾਰੀ ਕੀਤਾ ਸ਼ਡਿਊਲ

ਪੰਜਾਬ ਸਕੂਲ ਸਿੱਖਿਆ ਬੋਰਡ ਨੇ 5ਵੀਂ ਅਤੇ 8ਵੀਂ ਜਮਾਤਾਂ ਲਈ ਰਜਿਸਟ੍ਰੇਸ਼ਨ ਸ਼ਡਿਊਲ ਜਾਰੀ ਕਰ ਦਿੱਤਾ ਹੈ। ਇਸ ਤਹਿਤ ਦੋਵਾਂ ਜਮਾਤਾਂ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ 18 ਜੁਲਾਈ (ਵੀਰਵਾਰ) ਤੋਂ 18 ਸਤੰਬਰ ਤੱਕ ਬਿਨਾਂ ਕਿਸੇ ਲੇਟ ਫੀਸ ਦੇ ਚੱਲੇਗੀ। ਇਸ ਤੋਂ ਬਾਅਦ ਭਾਰੀ ਲੇਟ ਫੀਸ ਅਦਾ ਕਰਨੀ ਪਵੇਗੀ। 500 ਰੁਪਏ ਦੀ ਲੇਟ ਫੀਸ 19 ਸਤੰਬਰ ਤੋਂ 16 ਅਕਤੂਬਰ ਤੱਕ ਅਦਾ ਕਰਨੀ ਪਵੇਗੀ। ਜਦਕਿ 17 ਨਵੰਬਰ ਤੋਂ 11 ਨਵੰਬਰ ਤੱਕ ਪ੍ਰਤੀ ਵਿਦਿਆਰਥੀ 1500 ਰੁਪਏ ਲੇਟ ਫੀਸ ਅਦਾ ਕਰਨੀ ਪਵੇਗੀ।

ਦੂਜੇ ਪਾਸੇ 9ਵੀਂ ਅਤੇ 11ਵੀਂ ਜਮਾਤ ਲਈ ਰਜਿਸਟ੍ਰੇਸ਼ਨ ਲਈ ਪੋਰਟਲ ਖੋਲ੍ਹਿਆ ਗਿਆ ਹੈ। ਇਸ ਵਿੱਚ ਆਫਲਾਈਨ ਚਲਾਨ ਜਨਰੇਟ ਕਰਨ ਦੀ ਮਿਆਦ 16 ਅਗਸਤ ਅਤੇ ਆਨਲਾਈਨ ਫੀਸ ਭਰਨ ਦੀ ਮਿਆਦ 21 ਅਗਸਤ ਨਿਸ਼ਚਿਤ ਕੀਤੀ ਗਈ ਸੀ। ਇਸੇ ਤਰ੍ਹਾਂ 10ਵੀਂ ਅਤੇ 12ਵੀਂ ਜਮਾਤ ਲਈ ਆਫਲਾਈਨ ਫੀਸ ਭਰਨ ਦੀ ਮਿਤੀ 23 ਅਗਸਤ ਅਤੇ ਆਨਲਾਈਨ ਫੀਸ ਭਰਨ ਦੀ ਮਿਤੀ 21 ਅਗਸਤ ਨਿਸ਼ਚਿਤ ਕੀਤੀ ਗਈ ਹੈ। ਇਸ ਤੋਂ ਬਾਅਦ ਉਨ੍ਹਾਂ ਦੀ ਆਪਣੀ ਜ਼ਿੰਮੇਵਾਰੀ ਤੈਅ ਕੀਤੀ ਜਾਵੇਗੀ।

Leave a Reply

Your email address will not be published. Required fields are marked *