Thursday, July 16, 2026
Home World News ਯੂਕਰੇਨ ਵਿੱਚ ਰੱਖਿਆ ਮੰਤਰੀ ਦੀ ਬਰਖ਼ਾਸਤਗੀ ‘ਤੇ ਭੜਕਿਆ ਲੋਕਾਂ ਦਾ ਗੁੱਸਾ, ਕਈ...

ਯੂਕਰੇਨ ਵਿੱਚ ਰੱਖਿਆ ਮੰਤਰੀ ਦੀ ਬਰਖ਼ਾਸਤਗੀ ‘ਤੇ ਭੜਕਿਆ ਲੋਕਾਂ ਦਾ ਗੁੱਸਾ, ਕਈ ਸ਼ਹਿਰਾਂ ਵਿੱਚ ਵਿਰੋਧ ਪ੍ਰਦਰਸ਼ਨ

0
4

ਕੀਵ: ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਵੱਲੋਂ ਰੱਖਿਆ ਮੰਤਰੀ ਮਿਖਾਈਲੋ ਫੇਦੋਰੋਵ ਨੂੰ ਅਹੁਦੇ ਤੋਂ ਹਟਾਉਣ ਦੇ ਫੈਸਲੇ ਤੋਂ ਬਾਅਦ ਦੇਸ਼ ਦੇ ਕਈ ਸ਼ਹਿਰਾਂ ਵਿੱਚ ਵੱਡੇ ਪੱਧਰ ‘ਤੇ ਵਿਰੋਧ ਪ੍ਰਦਰਸ਼ਨ ਹੋਏ। ਕੀਵ ਸਮੇਤ ਲਵੀਵ, ਡਨੀਪ੍ਰੋ, ਓਡੇਸਾ ਅਤੇ ਹੋਰ ਸ਼ਹਿਰਾਂ ਵਿੱਚ ਹਜ਼ਾਰਾਂ ਲੋਕ ਸੜਕਾਂ ‘ਤੇ ਉਤਰ ਆਏ ਅਤੇ ਸਰਕਾਰ ਤੋਂ ਇਸ ਫੈਸਲੇ ‘ਤੇ ਮੁੜ ਵਿਚਾਰ ਕਰਨ ਦੀ ਮੰਗ ਕੀਤੀ।

ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਫੇਦੋਰੋਵ ਨੇ ਯੂਕਰੇਨ ਦੀ ਰੱਖਿਆ ਪ੍ਰਣਾਲੀ ਵਿੱਚ ਡਰੋਨ ਤਕਨਾਲੋਜੀ, ਹਥਿਆਰਾਂ ਦੀ ਖਰੀਦ ਪ੍ਰਕਿਰਿਆ ਅਤੇ ਫੌਜੀ ਸੁਧਾਰਾਂ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਸੀ। ਉਨ੍ਹਾਂ ਦੀ ਬਰਖ਼ਾਸਤਗੀ ਨਾਲ ਜੰਗ ਦੌਰਾਨ ਚੱਲ ਰਹੇ ਸੁਧਾਰਾਂ ਨੂੰ ਝਟਕਾ ਲੱਗ ਸਕਦਾ ਹੈ। ਕਈ ਪ੍ਰਦਰਸ਼ਨਕਾਰੀਆਂ ਨੇ “Bring Back Fedorov” ਅਤੇ “Don’t Touch What Works” ਵਰਗੇ ਨਾਅਰੇ ਲਗਾਏ।

ਇਸ ਦੇ ਨਾਲ ਹੀ ਯੂਕਰੇਨ ਦੀ ਸੰਸਦ ਨੇ ਸਰਕਾਰੀ ਫੇਰਬਦਲ ਦੌਰਾਨ ਨਵੇਂ ਪ੍ਰਧਾਨ ਮੰਤਰੀ ਦੀ ਨਿਯੁਕਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਰਾਸ਼ਟਰਪਤੀ ਜ਼ੇਲੇਂਸਕੀ ਨੇ ਕਿਹਾ ਕਿ ਸਰਕਾਰ ਵਿੱਚ ਇਹ ਬਦਲਾਅ ਜੰਗੀ ਹਾਲਾਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪ੍ਰਸ਼ਾਸਨ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਕੀਤੇ ਜਾ ਰਹੇ ਹਨ। ਹਾਲਾਂਕਿ ਵਿਰੋਧੀ ਧਿਰ ਅਤੇ ਕਈ ਸਾਬਕਾ ਫੌਜੀ ਅਧਿਕਾਰੀਆਂ ਨੇ ਇਸ ਫੈਸਲੇ ‘ਤੇ ਸਵਾਲ ਖੜ੍ਹੇ ਕੀਤੇ ਹਨ।

ਰਾਜਨੀਤਿਕ ਵਿਸ਼ਲੇਸ਼ਕਾਂ ਦਾ ਮੰਨਣਾ ਹੈ ਕਿ ਰੂਸ ਨਾਲ ਜੰਗ ਜਾਰੀ ਹੋਣ ਦੇ ਬਾਵਜੂਦ ਇਸ ਤਰ੍ਹਾਂ ਦੇ ਜਨਤਕ ਪ੍ਰਦਰਸ਼ਨ ਯੂਕਰੇਨ ਦੀ ਅੰਦਰੂਨੀ ਰਾਜਨੀਤੀ ਵਿੱਚ ਵਧ ਰਹੀ ਬੇਚੈਨੀ ਨੂੰ ਦਰਸਾਉਂਦੇ ਹਨ। ਆਉਣ ਵਾਲੇ ਦਿਨਾਂ ਵਿੱਚ ਇਹ ਮਾਮਲਾ ਜ਼ੇਲੇਂਸਕੀ ਸਰਕਾਰ ਲਈ ਇੱਕ ਵੱਡੀ ਰਾਜਨੀਤਿਕ ਚੁਣੌਤੀ ਬਣ ਸਕਦਾ ਹੈ।

LEAVE A REPLY

Please enter your comment!
Please enter your name here