Home Blog ਯੋਗ ਪਰਿਵਾਰਾਂ ਨੂੰ ਨਿਰਧਾਰਿਤ ਸਮੇਂ ਅੰਦਰ ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਅਪੀਲ

ਯੋਗ ਪਰਿਵਾਰਾਂ ਨੂੰ ਨਿਰਧਾਰਿਤ ਸਮੇਂ ਅੰਦਰ ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਅਪੀਲ

0
5

ਮਾਲੇਰਕੋਟਲਾ, 22 ਜੁਲਾਈ:

ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਪੰਜਾਬ ਦੀ ਘੋਸ਼ਣਾ ਅਤੇ ਰਾਜ ਸਰਕਾਰ ਦੇ ਫੈਸਲੇ ਅਨੁਸਾਰ ਨੈਸ਼ਨਲ ਫੂਡ ਸਿਕਿਉਰਿਟੀ ਐਕਟ, 2013 ਅਤੇ ਸਮਾਰਟ ਰਾਸ਼ਨ ਕਾਰਡ ਸਕੀਮ ਅਧੀਨ ਨਵੇਂ ਰਾਸ਼ਨ ਕਾਰਡ ਬਣਾਉਣ ਅਤੇ ਮੌਜੂਦਾ ਰਾਸ਼ਨ ਕਾਰਡਾਂ ਵਿੱਚ ਯੋਗ ਮੈਂਬਰਾਂ ਨੂੰ ਸ਼ਾਮਲ ਕਰਨ ਲਈ ਆਨਲਾਈਨ ਅਰਜ਼ੀਆਂ 22 ਜੁਲਾਈ 2026 ਤੋਂ 11 ਅਗਸਤ 2026 ਤੱਕ ਸਵੀਕਾਰ ਕੀਤੀਆਂ ਜਾਣਗੀਆਂ। ਜ਼ਿਲ੍ਹਾ ਕੰਟਰੋਲਰ, ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਸ੍ਰੀ ਮੁਨੀਸ ਪਜਨੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪਹਿਲਕਦਮੀ ਦਾ ਉਦੇਸ਼ ਯੋਗ ਪਰਿਵਾਰਾਂ ਅਤੇ ਲਾਭਪਾਤਰੀਆਂ ਨੂੰ ਪਾਰਦਰਸ਼ੀ, ਨਿਰਪੱਖ ਅਤੇ ਤਕਨਾਲੋਜੀ ਆਧਾਰਿਤ ਪ੍ਰਕਿਰਿਆ ਰਾਹੀਂ ਸਰਕਾਰੀ ਯੋਜਨਾ ਦਾ ਲਾਭ ਮੁਹੱਈਆ ਕਰਵਾਉਣਾ ਹੈ।

ਉਨ੍ਹਾਂ ਦੱਸਿਆ ਕਿ ਨਵਾਂ ਰਾਸ਼ਨ ਕਾਰਡ ਬਣਵਾਉਣ ਜਾਂ ਮੌਜੂਦਾ ਰਾਸ਼ਨ ਕਾਰਡ ਵਿੱਚ ਯੋਗ ਮੈਂਬਰ ਸ਼ਾਮਲ ਕਰਨ ਲਈ ਅਰਜ਼ੀ ਫਾਰਮ ਪੰਜਾਬੀ ਅਤੇ ਅੰਗਰੇਜ਼ੀ ਭਾਸ਼ਾ ਵਿੱਚ ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਵਿਭਾਗ ਦੀ ਵੈੱਬਸਾਈਟ ਤੋਂ ਡਾਊਨਲੋਡ ਕੀਤੇ ਜਾ ਸਕਦੇ ਹਨ। ਬਿਨੈਕਾਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਫਾਰਮ ਭਰਨ ਤੋਂ ਪਹਿਲਾਂ ਸਾਰੀਆਂ ਹਦਾਇਤਾਂ ਨੂੰ ਧਿਆਨ ਨਾਲ ਪੜ੍ਹਿਆ ਜਾਵੇ ਅਤੇ ਲੋੜੀਂਦੇ ਦਸਤਾਵੇਜ਼ਾਂ ਸਮੇਤ ਹੀ ਅਰਜ਼ੀ ਜਮ੍ਹਾਂ ਕਰਵਾਈ ਜਾਵੇ।

ਉਨ੍ਹਾਂ ਦੱਸਿਆ ਕਿ ਬਿਨੈਕਾਰ ਆਪਣੀ ਅਰਜ਼ੀ ਨਜ਼ਦੀਕੀ ਸੇਵਾ ਕੇਂਦਰ ਜਾਂ ਕਾਮਨ ਸਰਵਿਸ ਸੈਂਟਰ (CSC) ਰਾਹੀਂ ਆਨਲਾਈਨ ਜਮ੍ਹਾਂ ਕਰਵਾ ਸਕਦੇ ਹਨ। ਇਸ ਸਥਿਤੀ ਵਿੱਚ 100 ਰੁਪਏ ਪ੍ਰਤੀ ਫਾਰਮ ਪ੍ਰੋਸੈਸਿੰਗ ਫੀਸ ਅਦਾ ਕਰਨੀ ਹੋਵੇਗੀ। ਇਸ ਤੋਂ ਇਲਾਵਾ ਬਿਨੈਕਾਰ ਆਪਣੀ ਅਰਜ਼ੀ ਖੁਦ ਆਨਲਾਈਨ ਪੋਰਟਲ https://ercms.punjab.gov.in ਰਾਹੀਂ ਵੀ ਜਮ੍ਹਾਂ ਕਰਵਾ ਸਕਦੇ ਹਨ, ਜਿਸ ਲਈ ਕੋਈ ਫੀਸ ਨਹੀਂ ਲਈ ਜਾਵੇਗੀ।

ਉਨ੍ਹਾਂ ਹੋਰ ਦੱਸਿਆ ਕਿ ਬਿਨੈਕਾਰ ਆਪਣੇ ਦਸਤਾਵੇਜ਼ਾਂ ਸਮੇਤ ਭਰਿਆ ਹੋਇਆ ਫਾਰਮ ਅਤੇ 100 ਰੁਪਏ ਪ੍ਰਤੀ ਫਾਰਮ ਫੀਸ ਸਬੰਧਤ ਜ਼ਿਲ੍ਹਾ ਕੰਟਰੋਲਰ, ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਦੇ ਦਫ਼ਤਰ ਵਿਖੇ ਵੀ ਜਮ੍ਹਾਂ ਕਰਵਾ ਸਕਦੇ ਹਨ। ਅਰਜ਼ੀ ਸਫਲਤਾਪੂਰਵਕ ਜਮ੍ਹਾਂ ਹੋਣ ਤੋਂ ਬਾਅਦ ਬਿਨੈਕਾਰ ਨੂੰ ਉਸਦੇ ਰਜਿਸਟਰਡ ਮੋਬਾਈਲ ਨੰਬਰ ‘ਤੇ ਰਸੀਦ ਨੰਬਰ ਸਮੇਤ ਪੁਸ਼ਟੀ ਸੰਦੇਸ਼ ਪ੍ਰਾਪਤ ਹੋਵੇਗਾ। ਅਰਜ਼ੀਆਂ ਕਿਸੇ ਵੀ ਕੰਮਕਾਜੀ ਦਿਨ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਸੇਵਾ ਕੇਂਦਰ/ਸੀ.ਐੱਸ.ਸੀ. ਜਾਂ ਜ਼ਿਲ੍ਹਾ ਦਫ਼ਤਰ ਵਿਖੇ ਜਮ੍ਹਾਂ ਕਰਵਾਈਆਂ ਜਾ ਸਕਦੀਆਂ ਹਨ।
ਜ਼ਿਲ੍ਹਾ ਕੰਟਰੋਲਰ ਮੁਨੀਸ ਪਜਨੀ ਨੇ ਯੋਗ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਿਤ ਸਮੇਂ ਅੰਦਰ ਆਪਣੀਆਂ ਅਰਜ਼ੀਆਂ ਜਮ੍ਹਾਂ ਕਰਵਾ ਕੇ ਇਸ ਯੋਜਨਾ ਦਾ ਲਾਭ ਪ੍ਰਾਪਤ ਕਰਨ। ਵਧੇਰੇ ਜਾਣਕਾਰੀ ਲਈ ਬਿਨੈਕਾਰ ਆਪਣੇ ਜ਼ਿਲ੍ਹਾ ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਦਫ਼ਤਰ ਜਾਂ ਨਜ਼ਦੀਕੀ ਸੇਵਾ ਕੇਂਦਰ/ਕਾਮਨ ਸਰਵਿਸ ਸੈਂਟਰ (CSC) ਨਾਲ ਸੰਪਰਕ ਕਰ ਸਕਦੇ ਹਨ।

LEAVE A REPLY

Please enter your comment!
Please enter your name here