ਰਾਜਪੁਰਾ: ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਦੁਪਹਿਰ 3:30 ਵਜੇ ਮੁੱਖ ਮੰਤਰੀ ਨਿਵਾਸ ਵਿਖੇ ਹੋਣ ਜਾ ਰਹੀ ਹੈ।
ਇਸ ਮੀਟਿੰਗ ਦੌਰਾਨ ਸਰਕਾਰ ਵੱਲੋਂ ਕਈ ਮਹੱਤਵਪੂਰਨ ਮਸਲਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ ਅਤੇ ਸੰਭਵ ਹੈ ਕਿ ਲੋਕ-ਹਿਤ ਨਾਲ ਸੰਬੰਧਿਤ ਵੱਡੇ ਫੈਸਲੇ ਵੀ ਲਏ ਜਾਣ।
ਸਰਕਾਰੀ ਹਲਕਿਆਂ ਅਨੁਸਾਰ, ਮੀਟਿੰਗ ਵਿੱਚ ਵਿਕਾਸ ਕਾਰਜਾਂ, ਪ੍ਰਸ਼ਾਸਨਿਕ ਸੁਧਾਰਾਂ ਅਤੇ ਹੋਰ ਜਨਹਿੱਤੀ ਯੋਜਨਾਵਾਂ ਨੂੰ ਲੈ ਕੇ ਵੀ ਚਰਚਾ ਹੋ ਸਕਦੀ ਹੈ।








