Home Punjab Mansa ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ: ਵਿਧਾਇਕ ਪ੍ਰਿੰਸੀਪਲ...

ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ: ਵਿਧਾਇਕ ਪ੍ਰਿੰਸੀਪਲ ਬੁੱਧ ਰਾਮ

0
1
ਬਰੇਟਾ ਵਿਖੇ ਆਮ ਆਦਮੀ ਕਲੀਨਿਕ ਦਾ ਕੀਤਾ ਗਿਆ ਲੋਕ-ਅਰਪਣ
ਬਲਾਕ ਬੁਢਲਾਡਾ ਵਿੱਚ ਆਮ ਆਦਮੀ ਕਲੀਨਿਕ ਦੀ ਗਿਣਤੀ 10 ਹੋਈ
ਬਰੇਟਾ/ਮਾਨਸਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਦੇ ਲੋਕਾਂ ਨੂੰ ਵਧੀਆ ਅਤੇ ਮਿਆਰੀ ਸਿਹਤ ਸਹੂਲਤਾਂ ਉਪਲੱਬਧ ਕਰਵਾਉਣ ਦੀ ਲੜੀ ਤਹਿਤ ਅੱਜ ਪਿੰਡ ਬਰੇਟਾ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਹਲਕਾ ਬੁਢਲਾਡਾ ਦੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਵੱਲੋਂ ਰਿਬਨ ਕੱਟ ਕੇ ਕੀਤਾ ਗਿਆ।
ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਪੰਜਾਬ ਸਰਕਾਰ ਆਮ ਲੋਕਾਂ ਤੱਕ ਵਧੀਆ ਸਿਹਤ ਸੇਵਾਵਾਂ ਪਹੁੰਚਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਅੱਜ ਇਸ ਨਵੇਂ ਕਲੀਨਿਕ ਦੇ ਚਾਲੂ ਹੋਣ ਨਾਲ ਸਿਹਤ ਬਲਾਕ ਬੁਢਲਾਡਾ ਵਿੱਚ ਆਮ ਆਦਮੀ ਕਲੀਨਿਕਾਂ ਦੀ ਕੁੱਲ ਗਿਣਤੀ 10 ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਇਹਨਾਂ ਕਲੀਨਿਕਾਂ ਰਾਹੀਂ ਲੋਕਾਂ ਨੂੰ ਮੁਫ਼ਤ ਡਾਕਟਰੀ ਸਹਾਇਤਾ ਦੇ ਨਾਲ-ਨਾਲ 107 ਕਿਸਮ ਦੀਆਂ ਮੁਫ਼ਤ ਦਵਾਈਆਂ ਅਤੇ 47 ਕਿਸਮ ਦੇ ਲੈਬ ਟੈਸਟਾਂ ਦੀ ਸੁਵਿਧਾ ਉਪਲੱਬਧ ਕਰਵਾਈ ਜਾ ਰਹੀ ਹੈ, ਅਤੇ ਕਦੇ ਵੀ ਦਵਾਈਆਂ ਜਾਂ ਸਟਾਫ਼ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ।
ਸਮਾਰੋਹ ਦੌਰਾਨ ਸੀਨੀਅਰ ਮੈਡੀਕਲ ਅਫ਼ਸਰ ਡਾ. ਸਤਿੰਦਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿੱਚ ਗਰਭਵਤੀ ਔਰਤਾਂ ਦੀ ਜਾਂਚ ਸਬੰਧੀ ਵਿਸ਼ੇਸ਼ ਸੇਵਾਵਾਂ ਦਿੱਤੀਆਂ ਜਾਂਦੀਆਂ ਹਨ ਅਤੇ ਇੰਪੈਨਲ ਕੀਤੇ ਗਏ ਅਲਟਰਾਸਾਊਂਡ ਸੈਂਟਰਾਂ ਵਿੱਚ ਗਰਭਵਤੀ ਔਰਤਾਂ ਦੇ ਅਲਟਰਾਸਾਊਂਡ ਬਿਲਕੁਲ ਮੁਫ਼ਤ ਕਰਵਾਏ ਜਾਂਦੇ ਹਨ।
ਇਸ ਉਦਘਾਟਨੀ ਸਮਾਰੋਹ ਵਿੱਚ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਵਿਜੈ ਕੁਮਾਰ, ਨਗਰ ਕੌਂਸਲ ਬਰੇਟਾ ਦੇ ਪ੍ਰਧਾਨ ਸੰਦੀਪ ਬੱਗਾ, ਸਮਾਜ ਸੇਵੀ ਪੁਨੀਤ ਗੋਇਲ, ਆਮ ਆਦਮੀ ਪਾਰਟੀ ਦੇ ਸ਼ਹਿਰੀ ਪ੍ਰਧਾਨ ਕੇਵਲ ਸ਼ਰਮਾ, ਬਲਾਕ ਪ੍ਰਧਾਨ ਕਾਕੂ ਬਰੇਟਾ, ਲੱਕੀ ਸ਼ਰਮਾ, ਸਤਿੰਦਰ ਕੁਮਾਰ, ਜੀਵਨ ਬਰੇਟਾ, ਦਿਲਾਵਰ ਸਿੰਘ ਅਤੇ ਰਸਪਾਲ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸਥਾਨਕ ਨਿਵਾਸੀ ਅਤੇ ਆਗੂ ਹਾਜ਼ਰ ਸਨ।

LEAVE A REPLY

Please enter your comment!
Please enter your name here