Google search engine
HomePunjabਧੂਰੀ ਵਿੱਚ ਪੰਜਾਬ ਸਰਕਾਰ ਵੱਲੋਂ 3.30 ਕਰੋੜ ਰੁਪਏ ਦੀਆਂ ਗ੍ਰਾਂਟਾਂ ਵੰਡੀਆਂ, ਸਮਾਜਿਕ...

ਧੂਰੀ ਵਿੱਚ ਪੰਜਾਬ ਸਰਕਾਰ ਵੱਲੋਂ 3.30 ਕਰੋੜ ਰੁਪਏ ਦੀਆਂ ਗ੍ਰਾਂਟਾਂ ਵੰਡੀਆਂ, ਸਮਾਜਿਕ ਤੇ ਲੋਕ ਭਲਾਈ ਸੰਸਥਾਵਾਂ ਨੂੰ ਮਿਲੀ ਵੱਡੀ ਸਹਾਇਤਾ

ਧੂਰੀ: ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਮਾਜਿਕ, ਧਾਰਮਿਕ, ਖੇਡ ਅਤੇ ਲੋਕ ਭਲਾਈ ਕਾਰਜਾਂ ਨੂੰ ਮਜ਼ਬੂਤ ਕਰਨ ਲਈ ਵੱਡਾ ਕਦਮ ਚੁੱਕਿਆ ਗਿਆ। ਇਸ ਤਹਿਤ ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਦੀਆਂ ਵੱਖ-ਵੱਖ ਸੰਸਥਾਵਾਂ ਨੂੰ ਕਰੀਬ 3.30 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇ ਮਨਜ਼ੂਰੀ ਪੱਤਰ ਸੌਂਪੇ।

ਇਸ ਮੌਕੇ ਸੁਖਵੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪਹਿਲਾਂ ਵੱਖ-ਵੱਖ ਸੰਸਥਾਵਾਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਦੀਆਂ ਲੋੜਾਂ ਅਤੇ ਮੰਗਾਂ ਨੂੰ ਧਿਆਨ ਨਾਲ ਸੁਣਿਆ ਸੀ, ਜਿਸ ਤੋਂ ਬਾਅਦ ਹੁਣ ਸਰਕਾਰ ਵੱਲੋਂ ਉਹਨਾਂ ਨੂੰ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਮਾਜ ਸੇਵਾ, ਸਿਹਤ, ਖੇਡਾਂ ਅਤੇ ਧਾਰਮਿਕ ਸੰਸਥਾਵਾਂ ਦੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਵੰਡੀਆਂ ਗਈਆਂ ਗ੍ਰਾਂਟਾਂ ਵਿੱਚ ਧੂਰੀ ਦੀਆਂ ਧਰਮਸ਼ਾਲਾਵਾਂ, ਸੇਵਾ ਸਮਿਤੀਆਂ, ਬਜ਼ੁਰਗ ਆਸ਼ਰਮਾਂ, ਪ੍ਰੈਸ ਕਲੱਬ, ਨੇਤਰ ਬੈਂਕ, ਖੇਡ ਸੰਸਥਾਵਾਂ ਅਤੇ ਹਸਪਤਾਲਾਂ ਨੂੰ ਲੱਖਾਂ ਰੁਪਏ ਦੀ ਮਦਦ ਸ਼ਾਮਲ ਹੈ। ਇਸ ਤੋਂ ਇਲਾਵਾ ਨਗਰ ਕੌਂਸਲ ਨੂੰ ਜੇ.ਸੀ.ਬੀ. ਮਸ਼ੀਨ ਲਈ ਵੀ ਵਿਸ਼ੇਸ਼ ਗ੍ਰਾਂਟ ਜਾਰੀ ਕੀਤੀ ਗਈ।

ਸਿਵਲ ਹਸਪਤਾਲ ਲਈ ਡੇਂਟਲ ਇਕੂਇਪਮੈਂਟ ਅਤੇ ਡਾਇਲਸਿਸ ਮਸ਼ੀਨ ਖਰੀਦਣ ਵਾਸਤੇ ਵੀ ਫੰਡ ਮਨਜ਼ੂਰ ਕੀਤੇ ਗਏ, ਜਿਸ ਨਾਲ ਇਲਾਕੇ ਦੇ ਲੋਕਾਂ ਨੂੰ ਸਿਹਤ ਸੇਵਾਵਾਂ ਵਿੱਚ ਹੋਰ ਸੁਵਿਧਾ ਮਿਲੇਗੀ।

ਇਸ ਮੌਕੇ ਡਾ. ਇਸਮਤ ਵਿਜੇ ਸਿੰਘ ਸਮੇਤ ਹੋਰ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਰਹੇ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments

ENGLISH HINDI