Wednesday, July 22, 2026
Home Punjab ਪੰਜਾਬ ਸਰਕਾਰ ਵੱਲੋਂ 4 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ, ਨਵੀਆਂ ਨਿਯੁਕਤੀਆਂ ਦੇ ਹੁਕਮ...

ਪੰਜਾਬ ਸਰਕਾਰ ਵੱਲੋਂ 4 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ, ਨਵੀਆਂ ਨਿਯੁਕਤੀਆਂ ਦੇ ਹੁਕਮ ਜਾਰੀ

0
16

ਚੰਡੀਗੜ੍ਹ: ਪੰਜਾਬ ਸਰਕਾਰ ਨੇ ਪ੍ਰਸ਼ਾਸਕੀ ਢਾਂਚੇ ਵਿੱਚ ਫੇਰਬਦਲ ਕਰਦਿਆਂ ਚਾਰ ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਅਤੇ ਨਵੀਆਂ ਨਿਯੁਕਤੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਦੇ ਦਸਤਖ਼ਤਾਂ ਹੇਠ ਪ੍ਰਸੋਨਲ ਵਿਭਾਗ ਵੱਲੋਂ ਜਾਰੀ ਕੀਤੇ ਗਏ ਹਨ।

ਜਾਰੀ ਹੁਕਮਾਂ ਅਨੁਸਾਰ:

  • ਹਰਦੀਪ ਸਿੰਘ (2014 ਬੈਚ) ਨੂੰ ਐਸ.ਡੀ.ਐਮ. ਗੁਰੂਹਰਸਹਾਏ ਨਿਯੁਕਤ ਕੀਤਾ ਗਿਆ ਹੈ।
  • ਅਸ਼ੋਕ ਕੁਮਾਰ (2020 ਬੈਚ) ਨੂੰ ਐਸ.ਡੀ.ਐਮ. ਗੁਰਦਾਸਪੁਰ ਵਜੋਂ ਤਾਇਨਾਤ ਕੀਤਾ ਗਿਆ ਹੈ।
  • ਰਮਨਦੀਪ ਕੌਰ (2026 ਬੈਚ) ਨੂੰ ਐਸ.ਡੀ.ਐਮ. ਬਨੂੜ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਨਾਲ ਅੰਕਿਤਾ ਕਾਂਸਲ ਨੂੰ ਦਿੱਤੇ ਗਏ ਵਾਧੂ ਚਾਰਜ ਤੋਂ ਮੁਕਤ ਕਰ ਦਿੱਤਾ ਜਾਵੇਗਾ।
  • ਰੋਬਿਨਜੀਤ ਕੌਰ (2026 ਬੈਚ), ਜੋ ਇਸ ਵੇਲੇ ਸਹਾਇਕ ਕਮਿਸ਼ਨਰ (ਜਨਰਲ), ਤਰਨਤਾਰਨ ਵਜੋਂ ਸੇਵਾਵਾਂ ਨਿਭਾ ਰਹੀ ਸੀ, ਨੂੰ ਤਬਦੀਲ ਕਰਕੇ ਖੇਤਰੀ ਟਰਾਂਸਪੋਰਟ ਅਫ਼ਸਰ (RTO), ਗੁਰਦਾਸਪੁਰ ਨਿਯੁਕਤ ਕੀਤਾ ਗਿਆ ਹੈ।

ਪੰਜਾਬ ਸਰਕਾਰ ਨੇ ਸਾਰੇ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਆਪਣੇ ਨਵੇਂ ਅਹੁਦਿਆਂ ਦਾ ਚਾਰਜ ਸੰਭਾਲਣ ਦੇ ਨਿਰਦੇਸ਼ ਦਿੱਤੇ ਹਨ। ਪ੍ਰਸ਼ਾਸਕੀ ਕਾਰਜਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਅਤੇ ਲੋਕ ਸੇਵਾਵਾਂ ਵਿੱਚ ਸੁਧਾਰ ਲਿਆਉਣ ਦੇ ਮੰਤਵ ਨਾਲ ਇਹ ਤਬਾਦਲੇ ਕੀਤੇ ਗਏ ਹਨ।

LEAVE A REPLY

Please enter your comment!
Please enter your name here