Home Punjab ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਦੀ ਸਿੱਖਿਆ ਲਈ 204.69 ਕਰੋੜ ਰੁਪਏ ਜਾਰੀ

ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਦੀ ਸਿੱਖਿਆ ਲਈ 204.69 ਕਰੋੜ ਰੁਪਏ ਜਾਰੀ

0
25

ਚੰਡੀਗੜ੍ਹ : ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ, ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਹਾਸ਼ੀਆਗ੍ਰਸਤ ਅਤੇ ਲੋੜਵੰਦ ਵਰਗਾਂ ਦੇ ਬੱਚਿਆਂ ਨੂੰ ਗੁਣਵੱਤਾ ਭਰੀ ਸਿੱਖਿਆ ਨਾਲ ਜੋੜਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਤਾਂ ਜੋ ਕੋਈ ਵੀ ਬੱਚਾ ਆਰਥਿਕ ਤੰਗੀ ਕਾਰਨ ਆਪਣੇ ਸੁਪਨਿਆਂ ਤੋਂ ਵਾਂਝਾ ਨਾ ਰਹੇ।

ਕੈਬਨਿਟ ਮੰਤਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਵੱਲੋਂ ਆਪਣੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਪਹਿਲੀ ਤੋਂ ਦਸਵੀਂ ਜਮਾਤ ਤੱਕ ਪੜ੍ਹ ਰਹੇ ਵਿਦਿਆਰਥੀਆਂ ਲਈ ਮੁਫਤ ਪਾਠ ਪੁਸਤਕਾਂ ਦੀ ਸਪਲਾਈ ਸਕੀਮ ਤਹਿਤ 204.69 ਕਰੋੜ ਰੁਪਏ ਦੀ ਅਦਾਇਗੀ ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਇਹ ਰਕਮ ਹਜ਼ਾਰਾਂ ਪਰਿਵਾਰਾਂ ਦੇ ਬੱਚਿਆਂ ਨੂੰ ਸਿੱਖਿਆ ਲਈ ਮਜ਼ਬੂਤ ਆਧਾਰ ਪ੍ਰਦਾਨ ਕਰ ਰਹੀ ਹੈ ਅਤੇ ਸਰਕਾਰ ਦਾ ਮੰਨਣਾ ਹੈ ਕਿ ਸਿੱਖਿਆ ਹੀ ਉਹ ਸਭ ਤੋਂ ਵੱਡੀ ਤਾਕਤ ਹੈ ਜੋ ਕਿਸੇ ਵੀ ਬੱਚੇ ਦਾ ਭਵਿੱਖ ਬਦਲ ਸਕਦੀ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਮਾਨ ਸਰਕਾਰ ਲੋਕ-ਹਿਤੈਸ਼ੀ ਯੋਜਨਾਵਾਂ ਨੂੰ ਲਗਾਤਾਰ ਅੱਗੇ ਵਧਾ ਰਹੀ ਹੈ, ਤਾਂ ਜੋ ਸਮਾਜ ਦੇ ਹਰ ਵਰਗ ਦੇ ਬੱਚਿਆਂ ਨੂੰ ਬਰਾਬਰ ਮੌਕੇ ਮਿਲ ਸਕਣ ਅਤੇ ਉਹ ਆਪਣੇ ਸੁਪਨਿਆਂ ਨੂੰ ਸਾਕਾਰ ਕਰ ਸਕਣ।

ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਦੇ ਇਹ ਕਦਮ ਸਿਰਫ ਸਹੂਲਤਾਂ ਮੁਹੱਈਆ ਕਰਵਾਉਣ ਤੱਕ ਸੀਮਿਤ ਨਹੀਂ ਹਨ, ਸਗੋਂ ਸਮਾਜਿਕ ਬਰਾਬਰੀ, ਸਿੱਖਿਆ ਅਤੇ ਖੁਸ਼ਹਾਲੀ ਨੂੰ ਮਜ਼ਬੂਤ ਕਰਨ ਵੱਲ ਇਕ ਮਹੱਤਵਪੂਰਨ ਪਹਿਲ ਹਨ।

LEAVE A REPLY

Please enter your comment!
Please enter your name here