HomePunjabਵਧਦੀ ਗਰਮੀ ਕਾਰਨ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਸਮੇਂ ‘ਚ ਬਦਲਾਅ

ਵਧਦੀ ਗਰਮੀ ਕਾਰਨ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਸਮੇਂ ‘ਚ ਬਦਲਾਅ

ਚੰਡੀਗੜ੍ਹ:ਵੱਧਦੀ ਗਰਮੀ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਕਰਨ ਦਾ ਅਹਿਮ ਫੈਸਲਾ ਲਿਆ ਹੈ। ਸਿੱਖਿਆ ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ ਨਵਾਂ ਸਮਾਂ 1 ਮਾਰਚ ਤੋਂ 31 ਮਾਰਚ 2026 ਤੱਕ ਲਾਗੂ ਰਹੇਗਾ।

ਪ੍ਰਾਇਮਰੀ ਸਕੂਲ:

ਸਵੇਰੇ 8:30 ਵਜੇ ਤੋਂ ਦੁਪਹਿਰ 2:30 ਵਜੇ ਤੱਕ

ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ:
ਸਵੇਰੇ 8:30 ਵਜੇ ਤੋਂ ਦੁਪਹਿਰ 2:50 ਵਜੇ ਤੱਕ

ਸਿੱਖਿਆ ਵਿਭਾਗ ਨੇ ਸੂਬੇ ਭਰ ਦੇ ਸਾਰੇ ਸਰਕਾਰੀ ਸਕੂਲਾਂ ਨੂੰ ਨਵੇਂ ਸਮੇਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਹਨ।

ਵਿਭਾਗ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਨਵੇਂ ਸਮੇਂ ਦੀ ਪਾਲਣਾ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਸਰਕਾਰ ਦਾ ਕਹਿਣਾ ਹੈ ਕਿ ਇਹ ਫੈਸਲਾ ਵਿਦਿਆਰਥੀਆਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ, ਤਾਂ ਜੋ ਵਧਦੀ ਗਰਮੀ ਤੋਂ ਬਚਾਅ ਕੀਤਾ ਜਾ ਸਕੇ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments