Google search engine
HomePatiala Updatesਪੰਜਾਬ ਸਰਕਾਰ ਦੀ “ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ” ਮਹਿਲਾਵਾਂ ਦੀ ਆਰਥਿਕ ਮਜ਼ਬੂਤੀ ਵੱਲ ਇਤਿਹਾਸਕ ਕਦਮ: ਤੇਜਿੰਦਰ ਮਹਿਤਾ

ਪੰਜਾਬ ਸਰਕਾਰ ਦੀ “ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ” ਮਹਿਲਾਵਾਂ ਦੀ ਆਰਥਿਕ ਮਜ਼ਬੂਤੀ ਵੱਲ ਇਤਿਹਾਸਕ ਕਦਮ: ਤੇਜਿੰਦਰ ਮਹਿਤਾ

ਪਟਿਆਲਾ: ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਔਰਤਾਂ ਦੇ ਸਨਮਾਨ, ਆਰਥਿਕ ਮਜ਼ਬੂਤੀ ਅਤੇ ਸਮਾਜਿਕ ਸੁਰੱਖਿਆ ਲਈ ਅਹਿਮ ਤੇ ਇਤਿਹਾਸਕ ਕਦਮ ਚੁੱਕਦਿਆਂ ਸੂਬੇ ਦੀਆਂ ਮਹਿਲਾਵਾਂ ਲਈ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਲਾਗੂ ਕੀਤੀ ਹੈ।ਇਹ ਪ੍ਰਗਟਾਵਾ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਤੇਜਿੰਦਰ ਮਹਿਤਾ ਅਤੇ ਇੰਪਰੂਵਮੈਂਟ ਟਰੱਸਟ ਪਟਿਆਲਾ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ (ਦਿਹਾਤੀ) ਹਰਪਾਲ ਸਿੰਘ ਵਿਰਕ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ।

               ਇਸ ਮੌਕੇ ਉਨ੍ਹਾਂ ਦੇ ਨਾਲ ਮੌਜੂਦ ਆਪ ਦੇ ਮਹਿਲਾ ਵਿੰਗ ਦੀ ਜ਼ੋਨ ਇੰਚਾਰਜ ਵੀਰਪਾਲ ਕੌਰ ਚਹਿਲ, ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਆਰਤੀ ਗੁਪਤਾ ਅਤੇ ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ (ਦਿਹਾਤੀ) ਮੁਕਤਾ ਗੁਪਤਾ, ਹਲਕਾ ਇੰਚਾਰਜ ਮਨਜੀਤ ਕੌਰ ਤੇ ਰੂਬੀ ਭਾਟੀਆ, ਹਲਕਾ ਕੁਆਰਡੀਨੇਟਰ ਜਤਿੰਦਰ ਕੌਰ ਐਸਕੇ ਨੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ “ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ” ਨੇ ਔਰਤਾਂ ਦਾ ਉਨ੍ਹਾਂ ਦੇ ਪਰਿਵਾਰਾਂ ਤੇ ਸਮਾਜ ਵਿੱਚ ਸਨਮਾਨ ਵਧਾਇਆ ਹੈ।

               ਇੱਥੇ ਪ੍ਰੈਸ ਕਾਨਫਰੰਸ ਕਰਦਿਆਂ ਸਾਰੇ ਆਗੂਆਂ ਨੇ ਇੱਕੋ ਅਵਾਜ ਵਿੱਚ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹਮੇਸ਼ਾ ਮਹਿਲਾਵਾਂ ਦੇ ਸਨਮਾਨ ਅਤੇ ਉਨ੍ਹਾਂ ਦੀ ਤਰੱਕੀ ਨੂੰ ਪਹਿਲ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਯੋਜਨਾ ਨਾ ਸਿਰਫ਼ ਮਹਿਲਾਵਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਕਰੇਗੀ ਸਗੋਂ ਪਰਿਵਾਰ ਅਤੇ ਸਮਾਜ ਵਿੱਚ ਉਨ੍ਹਾਂ ਦੀ ਭੂਮਿਕਾ ਨੂੰ ਹੋਰ ਮਜ਼ਬੂਤ ਬਣਾਏਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰ ਰਹੀ ਹੈ ਅਤੇ ਇਹ ਯੋਜਨਾ ਵੀ ਚੋਣਾਂ ਦੌਰਾਨ ਦਿੱਤੀ ਗਈ ਇੱਕ ਮਹੱਤਵਪੂਰਨ ਗਰੰਟੀ ਨੂੰ ਪੂਰਾ ਕਰਨ ਵੱਲ ਵੱਡਾ ਕਦਮ ਹੈ।

               ਤੇਜਿੰਦਰ ਮਹਿਤਾ ਅਤੇ ਹਰਪਾਲ ਸਿੰਘ ਵਿਰਕ ਨੇ ਇਸ ਯੋਜਨਾ ਨੂੰ ਇੱਕ ਵੱਡਾ ਅਤੇ ਇਤਿਹਾਸਕ ਕਦਮ ਕਰਾਰ ਦਿੰਦਿਆਂ ਦੱਸਿਆ ਕਿ ਇਹ ਯੋਜਨਾ ਪੰਜਾਬ ਸਰਕਾਰ ਦੇ ਬਜਟ 2026-27 ਵਿੱਚ ਐਲਾਨੀ ਗਈ ਹੈ ਅਤੇ ਇਸ ਲਈ ਲਗਭਗ 9,300 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ 18 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਪ੍ਰਤੀ ਮਹੀਨਾ 1000 ਰੁਪਏ ਦੀ ਆਰਥਿਕ ਸਹਾਇਤਾ ਦਿੱਤੀ ਜਾਵੇਗੀ, ਜਦਕਿ ਅਨੁਸੂਚਿਤ ਜਾਤੀ ਨਾਲ ਸਬੰਧਿਤ ਮਹਿਲਾਵਾਂ ਨੂੰ ਪ੍ਰਤੀ ਮਹੀਨਾ 1500 ਰੁਪਏ ਦਿੱਤੇ ਜਾਣਗੇ।

               ਆਗੂਆਂ ਨੇ ਦੱਸਿਆ ਕਿ ਇਸ ਯੋਜਨਾ ਦੇ ਦਾਇਰੇ ਵਿੱਚ ਪੰਜਾਬ ਦੀ ਲਗਭਗ 97 ਫੀਸਦੀ ਬਾਲਗ ਮਹਿਲਾਵਾਂ ਨੂੰ ਲਾਭ ਮਿਲੇਗਾ, ਜਿਸ ਨਾਲ ਸੂਬੇ ਦੀਆਂ ਲੱਖਾਂ ਮਹਿਲਾਵਾਂ ਦੀ ਆਰਥਿਕ ਹਾਲਤ ਮਜ਼ਬੂਤ ਹੋਵੇਗੀ ਅਤੇ ਉਹ ਆਪਣੇ ਘਰਾਂ ਦੇ ਖਰਚਾਂ ਵਿੱਚ ਵੀ ਯੋਗਦਾਨ ਪਾ ਸਕਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਕਾਰਨ ਹਰ ਵਰਗ ਨੂੰ ਲਾਭ ਮਿਲ ਰਿਹਾ ਹੈ।

               ਇਸ ਮੌਕੇ ਮਹਿਲਾ ਆਗੂ ਵੀਰਪਾਲ ਕੌਰ ਚਹਿਲ, ਆਰਤੀ ਗੁਪਤਾ, ਮੁਕਤਾ ਗੁਪਤਾ, ਮਨਜੀਤ ਕੌਰ, ਰੂਬੀ ਭਾਟੀਆ ਅਤੇ ਜਤਿੰਦਰ ਕੌਰ ਐਸਕੇ ਨੇ ਕਿਹਾ ਕਿ ਇਸ ਯੋਜਨਾ ਨਾਲ ਮਹਿਲਾਵਾਂ ਵਿੱਚ ਆਤਮ-ਵਿਸ਼ਵਾਸ ਵਧੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਮਹਿਲਾਵਾਂ ਦੀ ਭਲਾਈ ਲਈ ਕਈ ਇਤਿਹਾਸਕ ਫੈਸਲੇ ਕਰ ਚੁੱਕੀ ਹੈ ਅਤੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਦੇ ਲੋਕ-ਹਿਤੈਸ਼ੀ ਕਦਮ ਚੁੱਕੇ ਜਾਣਗੇ।

               ਚੇਅਰਮੈਨ ਤੇਜਿੰਦਰ ਮਹਿਤਾ ਅਤੇ ਹਰਪਾਲ ਸਿੰਘ ‌ਵਿਰਕ ਨੇ ਜ਼ਿਲ੍ਹਾ ਪਟਿਆਲਾ ਦੀਆਂ ਮਹਿਲਾਵਾਂ ਨੂੰ ਅਪੀਲ ਕੀਤੀ ਕਿ ਉਹ ਇਸ ਯੋਜਨਾ ਬਾਰੇ ਪੂਰੀ ਜਾਣਕਾਰੀ ਪ੍ਰਾਪਤ ਕਰਨ ਅਤੇ ਇਸ ਦਾ ਵੱਧ ਤੋਂ ਵੱਧ ਲਾਭ ਲੈਣ ਦਾ ਸੱਦਾ ਦਿੰਦਿਆਂ ਕਿਹਾ ਕਿ ਇਹ ਯੋਜਨਾ ਪੰਜਾਬ ਵਿੱਚ ਮਹਿਲਾ ਸਸ਼ਕਤੀਕਰਨ ਵੱਲ ਇੱਕ ਨਵਾਂ ਅਧਿਆਇ ਲਿਖੇਗੀ।

               ਇਸ ਮੌਕੇ ਜ਼ਿਲ੍ਹਾ ਮੀਡੀਆ ਇੰਚਾਰਜ ਰਵਿੰਦਰ ਪਾਲ ਸਿੰਘ, ਸੋਸ਼ਲ ਮੀਡੀਆ ਇੰਚਾਰਜ ਸੁਮੀਤ ਟਾਕੇਜਾ, ਸਕੱਤਰ ਮੀਡੀਆ ਗੱਜਣ ਸਿੰਘ, ਹਲਕਾ ਮੀਡੀਆ ਇੰਚਾਰਜ ਸੰਦੀਪ ਬੰਧੂ ਤੇ ਮੀਡੀਆ ਸਕੱਤਰ ਜਸਵਿੰਦਰ ਸਿੰਘ ਰਿੰਪਾ ਤੇ ਹੋਰ ਆਗੂ ਮੌਜੂਦ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments

ENGLISH HINDI