HomePatiala Updatesਪੰਜਾਬ ਰੈਡ ਕਰਾਸ ਨਸ਼ਾ ਪੀੜਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਅਤੇ ਜ਼ਿਲ੍ਹਾ...

ਪੰਜਾਬ ਰੈਡ ਕਰਾਸ ਨਸ਼ਾ ਪੀੜਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਅਤੇ ਜ਼ਿਲ੍ਹਾ ਪੁਨਰਵਾਸ ਕੇਂਦਰ ਪਟਿਆਲਾ ਵੱਲੋਂ ਪੰਜਾਬ ਸਖੀ ਸ਼ਕਤੀ ਕਾਰਫ਼ਟ ਮੇਲੇ ਦੋਰਾਨ ਨੋਜਵਾਨਾਂ ਨੂੰ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ  ਜਾਗਰੂਕ ਕਰਨਾ ਸ਼ਲਾਘਾਯੋਗ: ਮੇਅਰ ਪਟਿਆਲਾ ਕੁੰਦਨ ਗੋਗੀਆ

 ਪਟਿਆਲਾ : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਾਨਯੋਗ ਡਿਪਟੀ ਕਮਿਸ਼ਨਰ ਪਟਿਆਲਾ ਵਰਜੀਤ ਵਾਲੀਆ ਅਤੇ ਏਂ ਡੀ ਸੀ ਡਿਵੈਲਪਮੈਂਟ ਦਮਨਜੀਤ ਸਿੰਘ ਮਾਨ ਦੀ ਅਗਵਾਈ ਹੇਠ ਲਗਾਏ ਪੰਜਾਬ ਸਖੀ ਸ਼ਕਤੀ ਕਾਰਫ਼ਟ ਮੇਲੇ ਦੋਰਾਨ ਪੰਜਾਬ ਰੈੱਡ ਕਰਾਸ ਨਸ਼ਾ ਪੀੜਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਅਤੇ ਜ਼ਿਲ੍ਹਾ ਪੁਨਰਵਾਸ ਕੇਂਦਰ, ਪੰਜਾਬ  ਸਾਕੇਤ ਹਸਪਤਾਲ ਪਟਿਆਲਾ ਵੱਲੋਂ ਇੰਡੀਅਨ ਰੈਡ ਕਰਾਸ ਸੁਸਾਇਟੀ ਪੰਜਾਬ ਸਟੇਟ ਬ੍ਰਾਂਚ ਚੰਡੀਗੜ੍ਹ ਦੇ ਸਕੱਤਰ ਸ਼ਿਵਦੁਲਾਰ ਸਿੰਘ ਢਿੱਲੋਂ ਸਾਬਕਾ ਆਈ ਏ ਐਸ ਅਧਿਕਾਰੀ ਦੀ ਸਰਪ੍ਰਸਤੀ ਅਤੇ ਪ੍ਰੋਜੈਕਟ ਡਾਇਰੈਕਟਰ ਪਰਮਿੰਦਰ ਕੌਰ ਮਨਚੰਦਾ ਦੀ ਅਗਵਾਈ ਹੇਠ  ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਜੋਬਨਦੀਪ ਕੋਰ ਚੀਮਾ ਦੇ ਦਿਸ਼ਾ ਨਿਰਦੇਸ਼ਾਂ ਹੇਠ  ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਨਸ਼ਿਆਂ ਵਿਰੁੱਧ ,ਨੁੱਕੜ ਨਾਟਕ ਅਤੇ ਜਾਗਰੂਕਤਾ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਗਿਆ ਹੈ।ਜਿਸ ਵਿੱਚ ਮੁੱਖ ਮਹਿਮਾਨ ਮੇਅਰ ਪਟਿਆਲਾ ਕੁੰਦਨ ਗੋਗੀਆ ਨੇ ਸ਼ਿਰਕਤ ਕੀਤੀ।ਵਿਸ਼ੇਸ਼ ਤੌਰ ਤੇ ਸਟੇਟ ਐਵਾਰਡੀ ਪਰਮਿੰਦਰ ਭਲਵਾਨ ਮੈਂਬਰ ਨਸ਼ਾ ਮੁਕਤ ਭਾਰਤ ਅਭਿਆਨ, ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ ਮੈਂਬਰ ਨਸ਼ਾ ਮੁਕਤ ਭਾਰਤ ਅਭਿਆਨ, ਪੰਜਾਬ ਰੈਡ ਕਰਾਸ ਸਾਕੇਤ ਹਸਪਤਾਲ ਦੇ ਕੋਸਲਰ ਅਮਰਜੀਤ ਕੌਰ, ਰਣਜੀਤ ਕੌਰ, ਜਸਪ੍ਰੀਤ ਸਿੰਘ, ਗੁਰਮੀਤ ਸਿੰਘ ਤੋਂ ਇਲਾਵਾ ਰੁਦਰਪ੍ਰਤਾਪ ਸਿੰਘ ਬੀ ਸੀ ਏ ਵਿਦਿਆਰਥੀ ਗੋਰਮਿੰਟ ਬਿਕਰਮ ਕਾਲਜ ਆਫ ਕਾਮਰਸ  ਨੇ ਸ਼ਿਰਕਤ ਕੀਤੀ।ਇਸ ਮੌਕੇ  ਸੰਬੋਧਨ ਕਰਦਿਆਂ ਮੇਅਰ ਪਟਿਆਲਾ ਕੁੰਦਨ ਗੋਗੀਆ ਨੇ ਕਿਹਾ ਕਿ ਪੰਜਾਬ ਰੈਡ ਕਰਾਸ ਨਸ਼ਾ ਪੀੜਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਅਤੇ ਪੁਨਰਵਾਸ ਕੇਂਦਰ ਦੀ ਪ੍ਰੋਜੈਕਟ ਡਾਇਰੈਕਟਰ ਗਵਰਨਰ ਐਵਾਰਡੀ  ਪਰਮਿੰਦਰ ਕੌਰ ਮਨਚੰਦਾ ਦੀ ਟੀਮ ਵੱਲੋਂ ਜਿਥੇ ਸਕੂਲੀ ਪੱਧਰ ਤੇ ਹੀ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਜਾ ਰਿਹਾ ਹੈ ਜੌ ਕਿ ਬਹੁਤ ਹੀ ਸ਼ਲਾਘਾਯੋਗ ਹੈ।

                  ਉਹਨਾਂ ਕਿਹਾ ਕਿ ਪੰਜਾਬ ਸਖੀ ਸ਼ਕਤੀ ਕਾਰਫ਼ਟ ਮੇਲੇ ਦੋਰਾਨ ਵੀ ਆਉਣ ਵਾਲੀ ਪਬਲਿਕ ਨੂੰ ਨਸ਼ਾ ਮੁਕਤ ਭਾਰਤ ਅਭਿਆਨ ਅਤੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ   ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।ਉਹਨਾਂ ਕਿਹਾ ਕਿ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਵਿੱਚ ਪਬਲਿਕ ਅਤੇ ਨੋਜਵਾਨਾਂ ਨੂੰ ਅੱਗੇ ਆ ਕੇ ਸਹਿਯੋਗ ਕਰਨਾ ਚਾਹੀਦਾ ਹੈ , ਤਾਂ ਹੀ ਅਸੀਂ ਪੰਜਾਬ ਨੂੰ ਨਸ਼ਾ ਮੁਕਤ ਬਣਾ ਸਕਾਂਗੇ। ਇਸ ਮੌਕੇ ਸਟੇਟ ਐਵਾਰਡੀ ਪਰਮਿੰਦਰ ਭਲਵਾਨ  ਵੱਲੋਂ ਵੀ ਨੋਜਵਾਨਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਗਿਆ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments

ENGLISH HINDI