Tuesday, September 8, 2026
Home Punjab ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮੁਲਾਜ਼ਮਾਂ ਵੱਲੋਂ ਕਲਮ ਛੱਡ ਹੜਤਾਲ, ਡੀ.ਏ. ਜਾਰੀ...

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮੁਲਾਜ਼ਮਾਂ ਵੱਲੋਂ ਕਲਮ ਛੱਡ ਹੜਤਾਲ, ਡੀ.ਏ. ਜਾਰੀ ਕਰਨ ਦੀ ਮੰਗ

0
1

ਐਸ.ਏ.ਐਸ. ਨਗਰ (ਮੋਹਾਲੀ): ਪੰਜਾਬ ਸਰਕਾਰ ਵੱਲੋਂ ਮਹਿੰਗਾਈ ਭੱਤਾ (ਡੀ.ਏ.) ਜਾਰੀ ਨਾ ਕੀਤੇ ਜਾਣ ਦੇ ਵਿਰੋਧ ਵਿੱਚ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮੁਲਾਜ਼ਮਾਂ ਵੱਲੋਂ ਅੱਜ ਪੂਰਨ ਤੌਰ ’ਤੇ ਕਲਮ ਛੱਡ ਹੜਤਾਲ ਕੀਤੀ ਗਈ। ਇਸ ਦੌਰਾਨ ਮੁਲਾਜ਼ਮਾਂ ਨੇ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਤਿੱਖਾ ਰੋਸ ਪ੍ਰਦਰਸ਼ਨ ਕੀਤਾ।

ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਭੁੱਖ ਹੜਤਾਲ ਵੀ ਸ਼ੁਰੂ ਕਰ ਦਿੱਤੀ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਡੀ.ਏ. ਉਨ੍ਹਾਂ ਦਾ ਬਣਦਾ ਹੱਕ ਹੈ, ਜਿਸ ਨੂੰ ਸਰਕਾਰ ਵੱਲੋਂ ਲੰਬੇ ਸਮੇਂ ਤੋਂ ਜਾਰੀ ਨਹੀਂ ਕੀਤਾ ਜਾ ਰਿਹਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪਰਮਜੀਤ ਸਿੰਘ ਬਨੀਪਾਲ, ਜਨਰਲ ਸਕੱਤਰ ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ, ਨੇ ਕਿਹਾ ਕਿ ਸਰਕਾਰ ਵੱਲੋਂ ਮੁਲਾਜ਼ਮਾਂ ਦਾ ਬਣਦਾ ਹੱਕ ਨਹੀਂ ਦਿੱਤਾ ਜਾ ਰਿਹਾ।

ਉਨ੍ਹਾਂ ਕਿਹਾ ਕਿ ਜਦੋਂ ਤੱਕ ਡੀ.ਏ. ਜਾਰੀ ਨਹੀਂ ਕੀਤਾ ਜਾਂਦਾ, ਮੁਲਾਜ਼ਮਾਂ ਦਾ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਦੱਸਿਆ ਕਿ ਅੱਜ ਕਲਮ ਛੱਡ ਹੜਤਾਲ ਦੇ ਨਾਲ-ਨਾਲ ਭੁੱਖ ਹੜਤਾਲ ਵੀ ਕੀਤੀ ਜਾ ਰਹੀ ਹੈ।

ਮੁਲਾਜ਼ਮਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦਾ ਬਣਦਾ ਮਹਿੰਗਾਈ ਭੱਤਾ ਜਲਦ ਤੋਂ ਜਲਦ ਜਾਰੀ ਕੀਤਾ ਜਾਵੇ, ਤਾਂ ਜੋ ਉਨ੍ਹਾਂ ਵਿੱਚ ਪੈਦਾ ਹੋ ਰਿਹਾ ਰੋਸ ਖ਼ਤਮ ਹੋ ਸਕੇ।

LEAVE A REPLY

Please enter your comment!
Please enter your name here