HomePunjabਪੰਜਾਬ ਸਟੇਟ ਮਿਡ-ਡੇ ਮੀਲ ਸੋਸਾਇਟੀ ਨੇ ਸਕੂਲਾਂ ਵਿੱਚ ਪਰੋਸੇ ਜਾਣ ਵਾਲੇ ਮਿਡ...

ਪੰਜਾਬ ਸਟੇਟ ਮਿਡ-ਡੇ ਮੀਲ ਸੋਸਾਇਟੀ ਨੇ ਸਕੂਲਾਂ ਵਿੱਚ ਪਰੋਸੇ ਜਾਣ ਵਾਲੇ ਮਿਡ ਡੇ ਮੀਲ ਸਬੰਧੀ ਸਖ਼ਤ ਹਦਾਇਤਾਂ ਕੀਤੀਆਂ ਜਾਰੀ

ਲੁਧਿਆਣਾ: ਪੰਜਾਬ ਸਟੇਟ ਮਿਡ-ਡੇ ਮੀਲ ਸੋਸਾਇਟੀ ਨੇ ਪ੍ਰਧਾਨ ਮੰਤਰੀ ਪੋਸ਼ਣ ਯੋਜਨਾ ਤਹਿਤ ਸਕੂਲਾਂ ਵਿੱਚ ਪਰੋਸੇ ਜਾਣ ਵਾਲੇ ਮਿਡ ਡੇ ਮੀਲ ਦੇ ਹਫ਼ਤਾਵਾਰੀ ਮੀਨੂ ਸਬੰਧੀ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ।

ਜਾਰੀ ਹੁਕਮਾਂ ਅਨੁਸਾਰ ਸਾਰੇ ਸਕੂਲ ਇਹ ਯਕੀਨੀ ਬਣਾਉਣ ਕਿ ਵਿਦਿਆਰਥੀਆਂ ਨੂੰ ਲਾਈਨਾਂ ਵਿੱਚ ਖੜ੍ਹਾ ਕਰਕੇ ਮਿਡ ਡੇ ਮੀਲ ਇੰਚਾਰਜ ਦੀ ਨਿਗਰਾਨੀ ਹੇਠ ਨਿਰਧਾਰਤ ਮੀਨੂ ਮੁਤਾਬਕ ਭੋਜਨ ਪਰੋਸਿਆ ਜਾਵੇ। ਸੋਸਾਇਟੀ ਨੇ ਸਪੱਸ਼ਟ ਕੀਤਾ ਹੈ ਕਿ ਜੇ ਕੋਈ ਸਕੂਲ ਨਿਰਧਾਰਤ ਮੀਨੂ ਅਨੁਸਾਰ ਭੋਜਨ ਤਿਆਰ ਨਹੀਂ ਕਰਦਾ ਜਾਂ ਹੁਕਮਾਂ ਦੀ ਉਲੰਘਣਾ ਕਰਦਾ ਹੈ, ਤਾਂ ਸਕੂਲ ਮੁਖੀ ਨੂੰ ਪੂਰੀ ਤਰ੍ਹਾਂ ਜ਼ਿੰਮੇਵਾਰ ਠਹਿਰਾਇਆ ਜਾਵੇਗਾ।

ਇਹ ਪ੍ਰਬੰਧ 1 ਮਾਰਚ 2026 ਤੋਂ 31 ਮਾਰਚ 2026 ਤੱਕ ਲਾਗੂ ਰਹੇਗਾ। ਅਧਿਕਾਰੀਆਂ ਨੂੰ ਹੁਕਮ ਦਿੱਤੇ ਗਏ ਹਨ ਕਿ ਇਨ੍ਹਾਂ ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ।

mid day mealmid day meal

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments