Google search engine
HomePunjabਪੰਜਾਬ ਮੌਸਮ ਅਲਰਟ: 8 ਜ਼ਿਲ੍ਹਿਆਂ ‘ਚ ਹਨੇਰੀ-ਤੂਫ਼ਾਨ, ਕਈ ਇਲਾਕਿਆਂ ‘ਚ ਮੀਂਹ ਦੀ...

ਪੰਜਾਬ ਮੌਸਮ ਅਲਰਟ: 8 ਜ਼ਿਲ੍ਹਿਆਂ ‘ਚ ਹਨੇਰੀ-ਤੂਫ਼ਾਨ, ਕਈ ਇਲਾਕਿਆਂ ‘ਚ ਮੀਂਹ ਦੀ ਸੰਭਾਵਨਾ

ਪੰਜਾਬ: ਪਿਛਲੇ ਕੁਝ ਦਿਨਾਂ ਤੋਂ ਸੂਬੇ ‘ਚ ਮੌਸਮ ਲਗਾਤਾਰ ਬਦਲਿਆ ਹੋਇਆ ਹੈ। ਮੌਸਮ ਵਿਭਾਗ ਨੇ ਅੱਜ 8 ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ, ਬਦਲ ਗਰਜਣ ਅਤੇ ਬਿਜਲੀ ਚਮਕਣ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਇਸਦੇ ਨਾਲ ਹੀ 14 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਵੀ ਜਤਾਈ ਗਈ ਹੈ।

ਅਲਰਟ ਵਾਲੇ ਜ਼ਿਲ੍ਹਿਆਂ ਵਿੱਚ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸ.ਏ.ਐਸ. ਨਗਰ (ਮੁਹਾਲੀ) ਸ਼ਾਮਲ ਹਨ।

ਤਾਪਮਾਨ ਦੀ ਗੱਲ ਕਰੀਏ ਤਾਂ ਬੀਤੇ ਦਿਨ ਸੂਬੇ ਦੇ ਔਸਤ ਵੱਧੋ-ਵੱਧ ਤਾਪਮਾਨ ਵਿੱਚ ਕਰੀਬ 1 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ, ਜੋ ਆਮ ਨਾਲੋਂ 6.4 ਡਿਗਰੀ ਘੱਟ ਰਿਹਾ।

ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ ਦਰਜ ਕੀਤਾ ਗਿਆ। ਉੱਥੇ ਤਾਪਮਾਨ 36 ਡਿਗਰੀ ਸੈਲਸੀਅਸ ਤੋਂ ਉੱਪਰ ਰਿਹਾ। ਜਦਕਿ ਚੰਡੀਗੜ੍ਹ ਵਿੱਚ ਵੱਧੋ-ਵੱਧ ਤਾਪਮਾਨ 31.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments

ENGLISH HINDI