Thursday, July 16, 2026
Home Punjab ਪੰਜਾਬ ਵਿੱਚ ਗਰਮੀ ਤੋਂ ਮਿਲੇਗੀ ਰਾਹਤ, 28 ਮਈ ਤੋਂ ਮੀਂਹ ਅਤੇ ਤੇਜ਼...

ਪੰਜਾਬ ਵਿੱਚ ਗਰਮੀ ਤੋਂ ਮਿਲੇਗੀ ਰਾਹਤ, 28 ਮਈ ਤੋਂ ਮੀਂਹ ਅਤੇ ਤੇਜ਼ ਹਵਾਵਾਂ ਦੀ ਸੰਭਾਵਨਾ

0
16

ਚੰਡੀਗੜ੍ਹ : ਪੰਜਾਬ ਵਿੱਚ ਪੈ ਰਹੀ ਭਿਆਨਕ ਗਰਮੀ ਦੇ ਦਰਮਿਆਨ ਲੋਕਾਂ ਲਈ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਭਾਰਤੀ ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਮੀਂਹ, ਤੇਜ਼ ਹਵਾਵਾਂ ਅਤੇ ਤੂਫਾਨ ਦੀ ਸੰਭਾਵਨਾ ਜਤਾਈ ਗਈ ਹੈ।

ਮੌਸਮ ਵਿਭਾਗ ਨੇ 27 ਮਈ ਤੱਕ ‘ਹੀਟਵੇਵ ਅਲਰਟ’ ਜਾਰੀ ਕੀਤਾ ਹੈ, ਜਦਕਿ 28 ਮਈ ਤੋਂ 30 ਮਈ ਤੱਕ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਗਰਜ-ਚਮਕ ਨਾਲ ਮੀਂਹ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਨਾਲ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲ ਸਕਦੀ ਹੈ।

ਵਿਭਾਗ ਮੁਤਾਬਕ 25 ਮਈ ਨੂੰ ਅਸਮਾਨ ਅੰਸ਼ਕ ਤੌਰ ‘ਤੇ ਬੱਦਲਵਾਈ ਰਹਿ ਸਕਦਾ ਹੈ, ਜਦਕਿ 26 ਅਤੇ 27 ਮਈ ਨੂੰ ਮੌਸਮ ਸਾਫ਼ ਰਹਿਣ ਕਾਰਨ ਤਾਪਮਾਨ ਵਿੱਚ ਹੋਰ ਵਾਧਾ ਹੋਣ ਦੀ ਉਮੀਦ ਹੈ। ਇਸ ਦੌਰਾਨ ਤਾਪਮਾਨ 42 ਤੋਂ 43 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ। 28 ਮਈ ਨੂੰ ਅੰਸ਼ਕ ਬੱਦਲਵਾਈ ਕਾਰਨ ਤਾਪਮਾਨ 44 ਡਿਗਰੀ ਸੈਲਸੀਅਸ ਤੱਕ ਦਰਜ ਹੋ ਸਕਦਾ ਹੈ।

ਤਾਜ਼ਾ ਅੰਕੜਿਆਂ ਅਨੁਸਾਰ, ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.3 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ, ਜਦਕਿ ਘੱਟੋ-ਘੱਟ ਤਾਪਮਾਨ ਆਮ ਨਾਲੋਂ 2.4 ਡਿਗਰੀ ਵੱਧ ਦਰਜ ਕੀਤਾ ਗਿਆ ਹੈ। ਪਿਛਲੇ 24 ਘੰਟਿਆਂ ਦੌਰਾਨ ਕੁਝ ਇਲਾਕਿਆਂ ਵਿੱਚ ਗਰਜ ਅਤੇ ਤੇਜ਼ ਹਵਾਵਾਂ ਵੀ ਦਰਜ ਕੀਤੀਆਂ ਗਈਆਂ।

ਬਠਿੰਡਾ 44.6 ਡਿਗਰੀ ਸੈਲਸੀਅਸ ਤਾਪਮਾਨ ਨਾਲ ਪੰਜਾਬ ਦਾ ਸਭ ਤੋਂ ਗਰਮ ਸ਼ਹਿਰ ਰਿਹਾ, ਜਦਕਿ ਭਾਖੜਾ ਡੈਮ ਵਿਖੇ ਸਭ ਤੋਂ ਘੱਟ ਤਾਪਮਾਨ 22.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

LEAVE A REPLY

Please enter your comment!
Please enter your name here