Home National 2027 ਵਿੱਚ ਪੰਜਾਬ ‘ਆਪ’ ਦੀ ਝੋਲੀ ਘੱਟੋ-ਘੱਟ 100 ਸੀਟਾਂ ਪਾਏਗਾ: ਮੁੱਖ ਮੰਤਰੀ...

2027 ਵਿੱਚ ਪੰਜਾਬ ‘ਆਪ’ ਦੀ ਝੋਲੀ ਘੱਟੋ-ਘੱਟ 100 ਸੀਟਾਂ ਪਾਏਗਾ: ਮੁੱਖ ਮੰਤਰੀ ਭਗਵੰਤ ਮਾਨ

0
47

ਨਵੀਂ ਦਿੱਲੀ / ਪੰਜਾਬ: ਭਗਵੰਤ ਸਿੰਘ ਮਾਨ ਨੇ ਜੰਤਰ-ਮੰਤਰ ਵਿਖੇ ਹੋਈ ਵਿਸ਼ਾਲ ਰੈਲੀ ਦੌਰਾਨ ਐਲਾਨ ਕੀਤਾ ਕਿ ਹਾਲੀਆ ਅਦਾਲਤੀ ਫੈਸਲਾ ਭਾਰਤੀ ਰਾਜਨੀਤੀ ਵਿੱਚ ਸੱਚਾਈ ਦੀ ਇਤਿਹਾਸਕ ਜਿੱਤ ਹੈ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਹੁਣ ਇੱਕ ਕੌਮੀ ਤਾਕਤ ਵਜੋਂ ਮਜ਼ਬੂਤੀ ਨਾਲ ਉਭਰ ਕੇ ਸਾਹਮਣੇ ਆਈ ਹੈ।

ਮਾਨ ਨੇ ਸਿੱਧੀ ਰਾਜਨੀਤਿਕ ਚੁਣੌਤੀ ਦਿੰਦਿਆਂ ਕਿਹਾ ਕਿ 2027 ਵਿੱਚ ਪੰਜਾਬ ‘ਆਪ’ ਦੀ ਝੋਲੀ ਘੱਟੋ-ਘੱਟ 100 ਸੀਟਾਂ ਪਾਏਗਾ ਅਤੇ ਇਸ ਤਾਨਾਸ਼ਾਹੀ ਸ਼ਾਸਨ ਨੂੰ ਮਾਤ ਦੇਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਦੇਸ਼-ਪੱਧਰੀ ਬਦਲਾਅ ਦੀ ਸ਼ੁਰੂਆਤ ਪੰਜਾਬ ਤੋਂ ਹੋਵੇਗੀ।

ਮੁੱਖ ਮੰਤਰੀ ਨੇ ਕੇਂਦਰ ਵੱਲੋਂ ਜੀਐਸਟੀ ਬਕਾਇਆ ਅਤੇ 1,600 ਕਰੋੜ ਰੁਪਏ ਦੀ ਹੜ੍ਹ ਰਾਹਤ ਰਾਸ਼ੀ ਜਾਰੀ ਨਾ ਕਰਨ ਦਾ ਮਾਮਲਾ ਚੁੱਕਿਆ। ਉਨ੍ਹਾਂ ਕਿਹਾ ਕਿ ਇਹ ਬੇਇਨਸਾਫ਼ੀ ਹੈ ਅਤੇ ਲੋਕ ਇਸਦਾ ਜਵਾਬ ਆਪਣੇ ਫਤਵੇ ਨਾਲ ਦੇਣਗੇ।

ਵੀਡੀਓ ਕਾਨਫਰੰਸਿੰਗ ਰਾਹੀਂ ਸੰਬੋਧਨ ਕਰਦਿਆਂ ਮਾਨ ਨੇ ਕਿਹਾ ਕਿ ਇਹ ਦਿਨ ਭਾਰਤੀ ਰਾਜਨੀਤੀ ਵਿੱਚ ਸੱਚ ਦੀ ਜਿੱਤ ਵਜੋਂ ਯਾਦ ਰੱਖਿਆ ਜਾਵੇਗਾ। ਉਨ੍ਹਾਂ ‘ਆਪ’ ਦੀ ਪੂਰੀ ਟੀਮ ਅਤੇ ਸਮਰਥਕਾਂ ਨੂੰ ਵਧਾਈ ਦਿੱਤੀ।

ਉਨ੍ਹਾਂ ਕਿਹਾ ਕਿ ਜਦੋਂ ਵੀ ਪਾਰਟੀ ‘ਤੇ ਸੰਕਟ ਆਉਂਦਾ ਹੈ, ਉਹ ਹੋਰ ਮਜ਼ਬੂਤ ਹੋ ਕੇ ਉਭਰਦੀ ਹੈ। ਜੰਤਰ-ਮੰਤਰ ਨੂੰ ਯਾਦ ਕਰਦਿਆਂ ਉਨ੍ਹਾਂ ਕਿਹਾ ਕਿ ਇਥੇ ਤੋਂ ਹੀ ਪਾਰਟੀ ਦੀ ਨੀਂਹ ਰੱਖੀ ਗਈ ਸੀ ਅਤੇ ਅੱਜ ਫਿਰ ਸੱਚ ਦੀ ਗੱਲ ਦੇਸ਼ ਸਾਹਮਣੇ ਰੱਖੀ ਜਾ ਰਹੀ ਹੈ।

ਮਾਨ ਨੇ ਜੀਐਸਟੀ, ਤੇਲ ਦੀਆਂ ਕੀਮਤਾਂ ਅਤੇ ਹੋਰ ਨੀਤੀਆਂ ਨੂੰ ਲੈ ਕੇ ਵਿਰੋਧੀਆਂ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਸੱਚ ਅਤੇ ਝੂਠ ਵਿਚਲਾ ਫਰਕ ਲੋਕ ਸਮਝ ਰਹੇ ਹਨ।

ਮੁੱਖ ਮੰਤਰੀ ਨੇ ਭਗਤ ਸਿੰਘ, ਰਾਜਗੁਰੂ, ਸੁਖਦੇਵ, ਕਰਤਾਰ ਸਿੰਘ ਸਰਾਭਾ ਅਤੇ ਅਸ਼ਫਾਕਉੱਲਾ ਖਾਨ ਦੀ ਕੁਰਬਾਨੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਦੇਸ਼ ਕਿਸੇ ਦੀ ਨਿੱਜੀ ਜਾਗੀਰ ਨਹੀਂ।

ਉਨ੍ਹਾਂ ਕਿਹਾ ਕਿ ਹਰੀ ਕ੍ਰਾਂਤੀ ਤੋਂ ਲੈ ਕੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਤੱਕ ਪੰਜਾਬ ਨੇ ਹਰ ਮੌਕੇ ‘ਤੇ ਅੱਗੇ ਵਧ ਕੇ ਯੋਗਦਾਨ ਦਿੱਤਾ ਹੈ।

ਆਪਣੇ ਭਾਸ਼ਣ ਦੇ ਅੰਤ ‘ਚ ਮਾਨ ਨੇ ਕਿਹਾ ਕਿ ਪੰਜਾਬ ਚੱਟਾਨ ਵਾਂਗ ਸਾਥ ਦੇਵੇਗਾ। ਉਨ੍ਹਾਂ ਜੋਰ ਦਿੱਤਾ ਕਿ ਇਹ ਕਿਸੇ ਇੱਕ ਵਿਅਕਤੀ ਦੀ ਲੜਾਈ ਨਹੀਂ, ਸਗੋਂ ਸੰਵਿਧਾਨ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਦੀ ਰਾਖੀ ਲਈ ਵੱਡੀ ਲੋਕ ਲਹਿਰ ਹੈ।

ਐਕਸ ‘ਤੇ ਤਸਵੀਰਾਂ ਸਾਂਝੀਆਂ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਵਿਸ਼ਾਲ ਇਕੱਠ ਸਾਬਤ ਕਰਦਾ ਹੈ ਕਿ ਦਿੱਲੀ ਹੀ ਨਹੀਂ, ਪੂਰਾ ਦੇਸ਼ ਕੇਜਰੀਵਾਲ ਦੇ ਨਾਲ ਖੜ੍ਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਦਬਾਅ ਅਤੇ ਡਰ ਨਾਲ ਲੋਕਤੰਤਰ ਨੂੰ ਕੁਚਲਿਆ ਨਹੀਂ ਜਾ ਸਕਦਾ ਅਤੇ ਸੰਘਰਸ਼ ਜਾਰੀ ਰਹੇਗਾ।

LEAVE A REPLY

Please enter your comment!
Please enter your name here