HomePunjabLudhianaਕੈਬਨਿਟ ਮੰਤਰੀਆਂ/ਵਿਧਾਇਕ ਸਹਿਬਾਨਾਂ ਨੇ ਆਪੋ-ਆਪਣੇ ਹਲਕਿਆਂ ’ਚ ਜਾਰੀ ਵਿਸ਼ੇਸ਼ ਮੁਹਿੰਮ ਦੀ ਕੀਤੀ...

ਕੈਬਨਿਟ ਮੰਤਰੀਆਂ/ਵਿਧਾਇਕ ਸਹਿਬਾਨਾਂ ਨੇ ਆਪੋ-ਆਪਣੇ ਹਲਕਿਆਂ ’ਚ ਜਾਰੀ ਵਿਸ਼ੇਸ਼ ਮੁਹਿੰਮ ਦੀ ਕੀਤੀ ਅਗਵਾਈ

ਲੁਧਿਆਣਾ, 31 ਅਗਸਤ (000) – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸ਼ਹਿਰਾਂ ਅਤੇ ਕਸਬਿਆਂ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਸਿਹਤਮੰਦ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਤਹਿਤ ਜ਼ਿਲ੍ਹਾ ਲੁਧਿਆਣਾ ਵਿੱਚ ਵਿਸ਼ੇਸ਼ ਸਫ਼ਾਈ ਮੁਹਿੰਮ ਜਾਰੀ ਹੈ ਜਿੱਥੇ ਕੈਬਨਿਟ ਮੰਤਰੀਆਂ ਅਤੇ ਵਿਧਾਇਕ ਸਹਿਬਾਨਾਂ ਵੱਲੋਂ ਆਪੋ-ਆਪਣੇ ਹਲਕਿਆਂ ਵਿੱਚ ਮੁਹਿੰਮ ਦੀ ਅਗਵਾਈ ਕੀਤੀ ਗਈ।

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ, ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਵਾਰਡ ਨੰਬਰ 24, ਮੂੰਡੀਆਂ ਕਲਾਂ ਤੋਂ ਸਫਾਈ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਕੌਂਸਲਰ ਗੁਰਮੀਤ ਸਿੰਘ ਮੂੰਡੀਆਂ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸਾਹਿਬਾਨ ਵੀ ਮੌਜੂਦ ਸਨ।

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਵੱਖ-ਵੱਖ ਵਿਧਾਇਕ ਸਹਿਬਾਨਾਂ ਵੱਲੋਂ ਸਫਾਈ ਅਭਿਆਨ ਦੌਰਾਨ, ਖੁਦ ਸਫ਼ਾਈ ਕਾਰਜਾਂ ਵਿੱਚ ਹਿੱਸਾ ਲੈ ਕੇ ਸਵੱਛਤਾ ਪ੍ਰਤੀ ਜਾਗਰੂਕਤਾ ਦਾ ਸੰਦੇਸ਼ ਦਿੰਦਿਆਂ ਕਿਹਾ ਕਿਹਾ ਕਿ ਸਾਡਾ ਆਲਾ-ਦੁਆਲਾ ਸਾਫ਼-ਸੁਥਰਾ ਤੇ ਸੁੰਦਰ ਬਣਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ।

ਇਸੇ ਤਰ੍ਹਾਂ ਵਿਧਾਨ ਸਭਾ ਹਲਕਾ ਲੁਧਿਆਣਾ ਕੇਂਦਰੀ ਵਿਖੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਵੱਲੋਂ ਨਗਰ ਨਿਗਮ ਕਮਿਸ਼ਨਰ ਓਜਸਵੀ ਅਲੰਕਾਰ ਅਤੇ ਸਮੂਹ ਸਾਥੀਆਂ ਨਾਲ ਇਸ ਵਿਸ਼ੇਸ਼ ਸਫਾਈ ਮੁਹਿੰਮ ਦੀ ਅਗਵਾਈ ਕਰਦਿਆਂ ਲੁਧਿਆਣਾ ਸੈਂਟਰਲ ਵਿਖੇ ਸਫ਼ਾਈ ਕਾਰਜਾਂ ਨੂੰ ਜਾਰੀ ਰੱਖਿਆ ਗਿਆ। ਇਸ ਦੌਰਾਨ ਸਫਾਈ ਕਰਮਚਾਰੀਆਂ ਨੂੰ ਵੀ ਸਨਮਾਨਿਤ ਕਰਦੇ ਹੋਏ ਇਸ ਵਿਸ਼ੇਸ਼ ਸਫਾਈ ਮੁਹਿੰਮ ਵਿੱਚ ਵੱਧ-ਚੜ੍ਹ ਕੇ ਸਹਿਯੋਗ ਦੇਣ ਦਾ ਸੱਦਾ ਦਿੱਤਾ ਗਿਆ।

ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਵਿਧਾਨ ਸਭਾ ਹਲਕਾ ਆਤਮ ਨਗਰ ਅਧੀਨ, ਭਾਈ ਹਿੰਮਤ ਸਿੰਘ ਨਗਰ, ਸ਼ਹੀਦ ਕਰਨੈਲ ਸਿੰਘ ਨਗਰ, ਗੁਰੂ ਨਾਨਕ ਕਲੋਨੀ, ਨੇੜੇ ਗਿੱਲ ਨਹਿਰ ਵਿਖੇ ਜਦਕਿ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਵੱਲੋਂ ਵਾਰਡ ਨੰਬਰ 7, ਮੇਨ ਰਾਹੋਂ ਰੋਡ ਸਫਾਈ ਅਭਿਆਨ ਦੀ ਅਗਵਾਈ ਕੀਤੀ।

ਵਿਧਾਨ ਸਭਾ ਹਲਕਾ ਰਾਏਕੋਟ ਤੋਂ ਵਿਧਾਇਕ ਹਾਕਮ ਸਿੰਘ ਠੇਕੇਦਾਰ ਨੇ ਬੱਸ ਸਟੈਂਡ ਰੋਡ ’ਤੇ ਚੱਲ ਰਹੀ ਸਫਾਈ ਮੁਹਿੰਮ ਦਾ ਜਾਇਜਾ ਲਿਆ ਅਤੇ ਸਥਾਨਕ ਵਸਨੀਕਾਂ ਨੂੰ ਅਪੀਲ ਕਰਦਿਆਂ “ਆਓ ਮਿਲ ਕੇ ਰਾਏਕੋਟ ਨੂੰ ਸਾਫ਼ ਤੇ ਸੁੰਦਰ ਬਣਾਈਏ” ਦਾ ਹੋਕਾ ਦਿੱਤਾ।

ਉਨ੍ਹਾਂ ਸਾਂਝੇ ਤੌਰ ’ਤੇ ਦੱਸਿਆ ਕਿ ‘ਸਵੱਛ ਅਭਿਆਨ ਪੰਜਾਬ’ ਪੰਜਾਬ ਸਰਕਾਰ ਦੀ ਇੱਕ ਮਹੱਤਵਪੂਰਨ ਮੁਹਿੰਮ ਹੈ, ਜਿਸ ਦਾ ਉਦੇਸ਼ ਸੂਬੇ ਦੇ ਸ਼ਹਿਰਾਂ ਅਤੇ ਕਸਬਿਆਂ ਵਿੱਚ ਸਫ਼ਾਈ ਵਿਵਸਥਾ ਨੂੰ ਹੋਰ ਮਜ਼ਬੂਤ ਕਰਨਾ ਅਤੇ ਲੋਕਾਂ ਵਿੱਚ ਸਵੱਛਤਾ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ ਵਾਤਾਵਰਣ ਹਰੇਕ ਨਾਗਰਿਕ ਦਾ ਅਧਿਕਾਰ ਵੀ ਹੈ ਅਤੇ ਜ਼ਿੰਮੇਵਾਰੀ ਵੀ।

ਉਨ੍ਹਾਂ ਇਹ ਵੀ ਕਿਹਾ ਕਿ ਸਫ਼ਾਈ ਕਿਸੇ ਇੱਕ ਦਿਨ ਜਾਂ ਮੁਹਿੰਮ ਤੱਕ ਸੀਮਤ ਨਹੀਂ ਹੋਣੀ ਚਾਹੀਦੀ, ਸਗੋਂ ਇਸ ਨੂੰ ਸਾਡੀ ਰੋਜ਼ਾਨਾ ਜ਼ਿੰਦਗੀ ਦਾ ਅਟੁੱਟ ਹਿੱਸਾ ਬਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬਰਸਾਤੀ ਮੌਸਮ ਦੌਰਾਨ ਗਲੀਆਂ, ਨਾਲੀਆਂ, ਸੜਕਾਂ ਅਤੇ ਜਨਤਕ ਥਾਵਾਂ ਦੀ ਸਫ਼ਾਈ ਨੂੰ ਪਹਿਲ ਦੇ ਆਧਾਰ ’ਤੇ ਯਕੀਨੀ ਬਣਾਉਣਾ ਜ਼ਰੂਰੀ ਹੈ। ਉਹਨਾਂ ਕਿਹਾ ਕਿ ਪ੍ਰਤੀ ਜਾਗਰੂਕਤਾ ਅਤੇ ਸਹੀ ਕੂੜਾ ਪ੍ਰਬੰਧਨ ਨਾਲ ਕਈ ਮੌਸਮੀ ਅਤੇ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਵਿੱਚ ਮਦਦ ਮਿਲ ਸਕਦੀ ਹੈ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ‘ਸਵੱਛ ਅਭਿਆਨ ਪੰਜਾਬ’ ਨੂੰ ਲੋਕ ਲਹਿਰ ਬਣਾਉਣ ਲਈ ਵੱਧ ਤੋਂ ਵੱਧ ਸਹਿਯੋਗ ਦੇਣ ਅਤੇ ਹਰੇਕ ਨਾਗਰਿਕ ਆਪਣੇ ਘਰ, ਦੁਕਾਨ, ਵਪਾਰਕ ਅਦਾਰੇ ਅਤੇ ਆਲੇ-ਦੁਆਲੇ ਦੇ ਖੇਤਰ ਨੂੰ ਸਾਫ਼ ਰੱਖਣ ਦਾ ਸੰਕਲਪ ਲਵੇ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments