Saturday, September 19, 2026
Home Patiala Updates ਸ਼ਰਧਾਲੂਆਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਵਿਧਾਇਕ ਕੋਹਲੀ ਨੇ ਤੀਰਥ ਯਾਤਰਾ...

ਸ਼ਰਧਾਲੂਆਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਵਿਧਾਇਕ ਕੋਹਲੀ ਨੇ ਤੀਰਥ ਯਾਤਰਾ ਬੱਸ ਕੀਤੀ ਰਵਾਨਾ

0
2
ਪਟਿਆਲਾ, 18 ਸਤੰਬਰ:
ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਟਿਆਲਾ ਤੋਂ ਸ਼ਰਧਾਲੂਆਂ ਨੂੰ ਤੀਰਥ ਅਸਥਾਨਾਂ ਦੇ ਦਰਸ਼ਨਾਂ ਲਈ ਲੈ ਕੇ ਜਾਣ ਵਾਲੀ ਬੱਸ ਨੂੰ ਅੱਜ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਸਫ਼ਾਬਾਦੀ ਗੇਟ ਤੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਦੌਰਾਨ ਹਲਕਾ ਕੋਆਰਡੀਨੇਟਰ ਹਰਵਿੰਦਰਪਾਲ ਸਿੰਘ ਵਿੰਟੀ ਵੀ ਮੌਜੂਦ ਰਹੇ।
ਵਿਧਾਇਕ ਕੋਹਲੀ ਨੇ ਕਿਹਾ ਕਿ ਤੀਰਥ ਯਾਤਰਾ ਲਈ ਰਵਾਨਾ ਹੋਈ ਇਹ ਬੱਸ ਹਰਿਦੁਆਰ ਅਤੇ ਰਿਸ਼ੀਕੇਸ਼ ਦੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਏਗੀ। ਉਨ੍ਹਾਂ ਦੱਸਿਆ ਕਿ ਯਾਤਰਾ ਨਾਲ ਸਬੰਧਤ ਸਾਰਾ ਖਰਚਾ ਪੰਜਾਬ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ ਅਤੇ ਸ਼ਰਧਾਲੂਆਂ ਤੋਂ ਕਿਸੇ ਤਰ੍ਹਾਂ ਦੀ ਕੋਈ ਰਕਮ ਨਹੀਂ ਲਈ ਜਾ ਰਹੀ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਹੁਣ ਤੱਕ ਵੱਡੀ ਗਿਣਤੀ ਵਿੱਚ ਸ਼ਰਧਾਲੂ ਵੱਖ-ਵੱਖ ਤੀਰਥ ਅਸਥਾਨਾਂ ਦੇ ਦਰਸ਼ਨ ਕਰ ਚੁੱਕੇ ਹਨ ਅਤੇ ਲਗਾਤਾਰ ਲੋਕ ਇਸ ਯਾਤਰਾ ਦਾ ਲਾਭ ਲੈਣ ਲਈ ਆਪਣੇ ਇਲਾਕੇ ਦੇ ਆਗੂਆਂ ਨਾਲ ਸੰਪਰਕ ਕਰ ਰਹੇ ਹਨ।
ਬੱਸ ਰਵਾਨਾ ਹੋਣ ਮੌਕੇ ਸ਼ਰਧਾਲੂਆਂ ਵਿੱਚ ਖਾਸਾ ਉਤਸ਼ਾਹ ਨਜ਼ਰ ਆਇਆ। ਯਾਤਰਾ ’ਤੇ ਜਾ ਰਹੀਆਂ ਸੰਗਤਾਂ ਨੇ ਪੰਜਾਬ ਸਰਕਾਰ ਵੱਲੋਂ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦਾ ਧੰਨਵਾਦ ਕੀਤਾ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਲੋਕਾਂ ਨੂੰ ਦੇਸ਼ ਦੇ ਵੱਖ-ਵੱਖ ਪਵਿੱਤਰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਖਦ ਮੌਕਾ ਮਿਲ ਰਿਹਾ ਹੈ। ਵਿਧਾਇਕ ਕੋਹਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਲੋਕਾਂ ਦੀ ਭਲਾਈ ਅਤੇ ਉਨ੍ਹਾਂ ਨੂੰ ਬਿਹਤਰ ਸਹੂਲਤਾਂ ਦੇਣ ਲਈ ਨਿਰੰਤਰ ਕਾਰਜ ਕਰ ਰਹੀ ਹੈ।
ਅੰਤ ਵਿੱਚ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਯਾਤਰਾ ’ਤੇ ਰਵਾਨਾ ਹੋਏ ਸਾਰੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਦੀ ਯਾਤਰਾ ਸੁਖਦ ਤੇ ਮੰਗਲਮਈ ਹੋਣ ਦੀ ਕਾਮਨਾ ਕੀਤੀ। ਇਸ ਮੌਕੇ ਸ਼ਰਧਾਲੂਆਂ ਵੱਲੋਂ ਵੀ ਪੰਜਾਬ ਸਰਕਾਰ ਦੇ ਇਸ ਉਪਰਾਲੇ ਲਈ ਧੰਨਵਾਦ ਪ੍ਰਗਟ ਕੀਤਾ ਗਿਆ।

LEAVE A REPLY

Please enter your comment!
Please enter your name here