HomePunjab“53 ਸਾਲਾਂ ’ਚ ਇੱਕ ਕਾਲਜ, 16 ਦਾ ਵਾਅਦਾ — ਕੀ ਪੰਜਾਬ ਵਿੱਚ...

“53 ਸਾਲਾਂ ’ਚ ਇੱਕ ਕਾਲਜ, 16 ਦਾ ਵਾਅਦਾ — ਕੀ ਪੰਜਾਬ ਵਿੱਚ ਇਹ ਸਿਰਫ਼ ਵਾਅਦੇ ਹੀ ਰਹਿ ਜਾਣਗੇ?”

ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਪਹਿਲੇ ਬਜਟ ਦੌਰਾਨ ਪੰਜਾਬ ਵਿੱਚ 16 ਮੈਡੀਕਲ ਬਣਾਉਣ ਦਾ ਐਲਾਨ ਕੀਤਾ ਸੀ। ਆਮ ਆਦਮੀ ਪਾਰਟੀ ਦੇ ਚਾਰ ਸਾਲਾਂ ਦੇ ਸ਼ਾਸਨ ਦੌਰਾਨ ਅਜੇ ਤੱਕ ਇੱਕ ਵੀ ਮੈਡੀਕਲ ਕਾਲਜ ਤਿਆਰ ਨਹੀਂ ਹੋਇਆ ਹੈ।ਹਾਲਾਂਕਿ ਪੰਜਾਬ ਸਰਕਾਰ ਦਾ ਦਾਅਵਾ ਹੈ ਕਿ ਪੰਜਾਬ ਵਿੱਚ ਸੱਤ ਨਵੇਂ ਕਾਲਜ ਸਥਾਪਤ ਕਰਨ ਲਈ ਕਈ ਮਹੱਤਵਪੂਰਨ ਕਦਮ ਚੁੱਕੇ ਗਏ ਹਨ। ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਨੇ ਕਿਹਾ ਹੈ ਕਿ ਇਨ੍ਹਾਂ ਸੱਤ ਕਾਲਜਾਂ ਵਿੱਚ ਇੱਕ ਕਾਲਜ ਦਾ ਉਸਾਰੀ ਕੰਮ ਇਸੇ ਮਹੀਨੇ (ਮਾਰਚ) ਸ਼ੁਰੂ ਹੋ ਜਾਵੇਗਾ।

ਪੰਜਾਬ ਵਿੱਚ ਪਿਛਲੇ 53 ਸਾਲਾਂ ਵਿੱਚ ਸਿਰਫ਼ ਇੱਕ ਸਰਕਾਰੀ ਮੈਡੀਕਲ ਕਾਲਜ ਖੋਲ੍ਹਿਆ ਹੈ। ਵਿਰੋਧੀ ਪਾਰਟੀਆਂ ਵੀ ਵਾਰ-ਵਾਰ ਪੰਜਾਬ ਸਰਕਾਰ ਨੂੰ ਮੈਡੀਕਲ ਕਾਲਜਾਂ ਦੇ ਮੁੱਦੇ ਉੱਤੇ ਘੇਰਦੀਆਂ ਹਨ।ਪੰਜਾਬ ਵਿੱਚ ਮੌਜੂਦਾ ਸਮੇਂ ਸਿਰਫ਼ ਚਾਰ ਸਰਕਾਰੀ ਮੈਡੀਕਲ ਕਾਲਜ ਹਨ। ਇਹ ਸਰਕਾਰੀ ਮੈਡੀਕਲ ਕਾਲਜ ਪਟਿਆਲਾ, ਅੰਮ੍ਰਿਤਸਰ, ਫਰੀਦਕੋਟ ਅਤੇ ਮੁਹਾਲੀ ਵਿੱਚ ਹਨ। ਇਸ ਤੋਂ ਇਲਾਵਾ ਪੰਜਾਬ ਵਿੱਚ 7 ਨਿੱਜੀ ਮੈਡੀਕਲ ਕਾਲਜ ਤੇ ਦੋ ਕੇਂਦਰ ਦੇ ਇੰਸਟੀਚਿਊਟ ਹਨ।

ਪੰਜਾਬ ਵਿੱਚ ਮੌਜੂਦਾ ਸਮੇਂ ਸਿਰਫ਼ ਚਾਰ ਸਰਕਾਰੀ ਮੈਡੀਕਲ ਕਾਲਜ ਹਨ। ਇਹ ਸਰਕਾਰੀ ਮੈਡੀਕਲ ਕਾਲਜ ਪਟਿਆਲਾ, ਅੰਮ੍ਰਿਤਸਰ, ਫਰੀਦਕੋਟ ਅਤੇ ਮੁਹਾਲੀ ਵਿੱਚ ਹਨ। ਇਸ ਤੋਂ ਇਲਾਵਾ ਪੰਜਾਬ ਵਿੱਚ 7 ਨਿੱਜੀ ਮੈਡੀਕਲ ਕਾਲਜ ਤੇ ਦੋ ਕੇਂਦਰ ਦੇ ਇੰਸਟੀਚਿਊਟ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments

ENGLISH HINDI