Home Blog ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿਚੋਂ 2.31 ਲੱਖ ਮੀਟ੍ਰਿਕ ਟਨ...

ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿਚੋਂ 2.31 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ: ਡਿਪਟੀ ਕਮਿਸ਼ਨਰ

0
29

ਮਾਨਸਾ, 22 ਅਪ੍ਰੈਲ:

ਖਰੀਦੀ ਕਣਕ ਦੀ ਕਿਸਾਨਾਂ ਨੂੰ 381.29 ਕਰੋੜ ਰੁਪਏ ਦੀ ਅਦਾਇਗੀ

ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਬੀਤੀ ਸ਼ਾਮ ਤੱਕ ਜ਼ਿਲ੍ਹਾ ਮਾਨਸਾ ਦੀਆਂ ਅਨਾਜ ਮੰਡੀਆਂ ਵਿਚੋਂ ਵੱਖ ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ 2 ਲੱਖ 31 ਹਜ਼ਾਰ 929 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ। ਡੀਸੀ ਨਵਜੋਤ ਕੌਰ ਨੇ ਦੱਸਿਆ ਕਿ ਅਨਾਜ ਮੰਡੀਆਂ ਵਿੱਚ ਕੁੱਲ 2 ਲੱਖ 79 ਹਜ਼ਾਰ 450 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ ਅਤੇ ਖਰੀਦੀ ਗਈ ਕਣਕ ਵਿੱਚੋਂ 65 ਹਜ਼ਾਰ 111 ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਕਰਵਾਈ ਜਾ ਚੁੱਕੀ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਕਾਰ ਵੱਲੋਂ ਨਿਰਧਾਰਿਤ ਸਮਾਂ ਸੀਮਾ ਅਨੁਸਾਰ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦੀ ਗਈ ਜਿਣਸ ਦੀ ਕਿਸਾਨਾਂ ਨੂੰ 381.29 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।

ਡਿਪਟੀ ਕਮਿਸ਼ਨਰ ਨੇ ਹੋਰ ਵੇਰਵੇ ਸਾਂਝੇ ਕਰਦਿਆਂ ਦਸਿਆ ਕਿ ਮਾਰਕਫੈੱਡ ਵੱਲੋਂ 67410, ਵੇਅਰ ਹਾਊਸ ਵੱਲੋਂ 35130, ਪਨਗਰੇਨ ਵੱਲੋ 77260 ਅਤੇ ਪਨਸਪ ਵੱਲੋਂ 52129 ਮੀਟ੍ਰਿਕ ਟਨ ਕਣਕ ਖਰੀਦੀ ਗਈ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕੇਵਲ ਸੁੱਕੀ ਕਣਕ ਹੀ ਅਨਾਜ ਮੰਡੀਆਂ ਵਿੱਚ ਲਿਆਉਣ ਤਾਂ ਕਿ ਕਣਕ ਦੀ ਨਾਲੋ ਨਾਲ ਖਰੀਦ ਕੀਤੀ ਜਾ ਸਕੇ।

LEAVE A REPLY

Please enter your comment!
Please enter your name here