Wednesday, October 7, 2026
Home Punjab Malerkotla ਮਾਲੇਰਕੋਟਲਾ ਪੁਲਿਸ ਵੱਲੋਂ ਸਨੈਚਿੰਗ ਤੇ ਵਾਹਨ ਚੋਰੀ ਦੀਆਂ ਵਾਰਦਾਤਾਂ ਟਰੇਸ

ਮਾਲੇਰਕੋਟਲਾ ਪੁਲਿਸ ਵੱਲੋਂ ਸਨੈਚਿੰਗ ਤੇ ਵਾਹਨ ਚੋਰੀ ਦੀਆਂ ਵਾਰਦਾਤਾਂ ਟਰੇਸ

0
4

ਅਮਰਗੜ੍ਹ/ ਮਾਲੇਰਕੋਟਲਾ 06 ਅਕਤੂਬਰ:

ਮਾਲੇਰਕੋਟਲਾ ਪੁਲਿਸ ਵੱਲੋਂ ਸਨੈਚਿੰਗ ਅਤੇ ਵਾਹਨ ਚੋਰੀ ਦੀਆਂ ਵਾਰਦਾਤਾਂ ਨੂੰ ਟਰੇਸ ਕਰਨ ਅਤੇ ਇਨ੍ਹਾਂ ਵਿੱਚ ਸ਼ਾਮਲ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕਰਨ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਇੱਕ ਮੁਲਜ਼ਮ ਨੂੰ ਕਾਬੂ ਕਰਕੇ ਉਸ ਪਾਸੋਂ 2,000 ਰੁਪਏ ਦੀ ਨਕਦੀ ਅਤੇ 3 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਕਾਬੂ ਕੀਤੇ ਮੁਲਜ਼ਮ ਦੀ ਪਛਾਣ ਲਵਪ੍ਰੀਤ ਸਿੰਘ ਉਰਫ਼ ਲਵਲੀ ਪੁੱਤਰ ਦਵਿੰਦਰ ਸਿੰਘ, ਵਾਸੀ ਸਦਰਾਬਾਦ ਨੌਸ਼ਹਿਰਾ ਵਜੋਂ ਹੋਈ ਹੈ। ਇਹ ਕਾਰਵਾਈ ਐੱਸ.ਐੱਸ.ਪੀ. ਮਲੇਰਕੋਟਲਾ ਹਰਕਮਲ ਪ੍ਰੀਤ ਸਿੰਘ ਖੱਖ, ਪੀ.ਪੀ.ਐੱਸ. ਅਤੇ ਡੀ.ਐੱਸ.ਪੀ. ਸਬ-ਡਿਵੀਜ਼ਨ ਅਮਰਗੜ੍ਹ ਸੰਜੀਵ ਕਪੂਰ, ਪੀ.ਪੀ.ਐੱਸ. ਦੀ ਅਗਵਾਈ ਹੇਠ ਏ.ਐੱਸ.ਆਈ. ਹਰਜਿੰਦਰ ਸਿੰਘ, ਇੰਚਾਰਜ ਪੁਲਿਸ ਪੋਸਟ ਹਿੰਮਤਾਨਾ ਵੱਲੋਂ ਅਮਲ ਵਿੱਚ ਲਿਆਂਦੀ ਗਈ।

ਪੁਲਿਸ ਅਨੁਸਾਰ ਪਹਿਲਾਂ ਦਰਜ ਸਨੈਚਿੰਗ ਦੇ ਇੱਕ ਮੁਕੱਦਮੇ ਦੀ ਤਫ਼ਤੀਸ਼ ਦੌਰਾਨ ਮੁਲਜ਼ਮ ਪਾਸੋਂ ਇੱਕ ਮੋਟਰਸਾਈਕਲ ਬਰਾਮਦ ਕੀਤਾ ਗਿਆ ਸੀ। ਜਾਂਚ ਦੌਰਾਨ ਉਕਤ ਮੋਟਰਸਾਈਕਲ ਚੋਰੀ ਦਾ ਪਾਇਆ ਗਿਆ। ਇਸ ਉਪਰੰਤ ਮੁਲਜ਼ਮ ਤੋਂ ਕੀਤੀ ਗਈ ਪੁੱਛਗਿੱਛ ਅਤੇ ਉਸ ਦੀ ਨਿਸ਼ਾਨਦੇਹੀ ਦੇ ਆਧਾਰ ’ਤੇ ਦੋ ਹੋਰ ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ।

ਤਫ਼ਤੀਸ਼ ਦੌਰਾਨ ਮੁਲਜ਼ਮ ਵੱਲੋਂ ਪੰਜ ਹੋਰ ਸਨੈਚਿੰਗ ਦੀਆਂ ਵਾਰਦਾਤਾਂ ਵਿੱਚ ਸ਼ਾਮਲ ਹੋਣ ਸਬੰਧੀ ਖੁਲਾਸਾ ਕੀਤਾ ਗਿਆ ਹੈ। ਪੁਲਿਸ ਵੱਲੋਂ ਇਨ੍ਹਾਂ ਵਾਰਦਾਤਾਂ ਦੀ ਤਸਦੀਕ ਅਤੇ ਸਬੰਧਤ ਮਾਮਲਿਆਂ ਨਾਲ ਜੋੜਨ ਸਬੰਧੀ ਅਗਲੇਰੀ ਤਫ਼ਤੀਸ਼ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਹੋਰ ਬਰਾਮਦਗੀਆਂ ਅਤੇ ਮਾਮਲੇ ਵਿੱਚ ਸ਼ਾਮਲ ਹੋਰ ਵਿਅਕਤੀਆਂ ਸਬੰਧੀ ਵੀ ਜਾਂਚ ਜਾਰੀ ਹੈ। ਪੁਲਿਸ ਵੱਲੋਂ ਮੁਲਜ਼ਮ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਕਾਨੂੰਨ ਅਨੁਸਾਰ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

ਮਾਲੇਰਕੋਟਲਾ ਪੁਲਿਸ ਵੱਲੋਂ ਸਨੈਚਿੰਗ, ਚੋਰੀ ਅਤੇ ਹੋਰ ਅਪਰਾਧਿਕ ਵਾਰਦਾਤਾਂ ਨੂੰ ਟਰੇਸ ਕਰਨ, ਚੋਰੀਸ਼ੁਦਾ ਵਾਹਨਾਂ ਦੀ ਬਰਾਮਦਗੀ ਅਤੇ ਅਪਰਾਧਕ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਕਾਰਵਾਈ ਲਈ ਮੁਹਿੰਮ ਲਗਾਤਾਰ ਜਾਰੀ ਹੈ।

LEAVE A REPLY

Please enter your comment!
Please enter your name here